Close

Deputy Commissioner insists on compressible use of water and recharge rain water

Publish Date : 18/09/2019
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਲ ਸ਼ਕਤੀ ਅਭਿਆਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਕੇਂਦਰੀ ਟੀਮ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਲਾਈਨ ਵਿਭਾਗਾਂ ਵੱਲੋਂ ਆਰੰਭੇ ਪ੍ਰਾਜੈਕਟਾਂ ਨੂੰ ਸਮਾਂਬੱਧ ਟੀਚੇ ਅਨੁਸਾਰ ਮੁਕੰਮਲ ਕਰਵਾਉਣ ਦੇ ਦਿੱਤੇ
ਆਦੇਸ਼ 
ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀ ਸੰਕੋਚਵੀਂ ਵਰਤੋਂ ਕਰਨ ਅਤੇ ਬਾਰਸ਼ ਦੇ ਪਾਣੀ ਨੂੰ ਰੀਚਾਰਜ ਕਰਨ ਦੀ ਤਕਨੀਕ ਵਰਤਣ ’ਤੇ ਜ਼ੋਰ
ਤਰਨ ਤਾਰਨ, 18 ਸਤੰਬਰ :
ਕੇਂਦਰੀ ਜਲ ਸ਼ਕਤੀ ਅਭਿਆਨ ਦੇ ਜ਼ਿਲ੍ਹਾ ਤਰਨ ਤਾਰਨ ਦੇ ਇੰਚਾਰਜ ਸ੍ਰੀ ਰਜਤ ਸੱਚਰ (ਸੀਨੀਅਰ ਇਕਨੋਮਿਕ ਅਡਵਾਈਜ਼ਰ) ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਜਲ ਸ਼ਕਤੀ ਅਭਿਆਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਣੀ ਨੂੰ ਬਚਾਉਣ ਲਈ ਕੀਤੇ ਜਾਣ ਵਾਲੇ ਪ੍ਰਮੁੱਖ ਯਤਨਾਂ ’ਚ ਪਾਣੀ ਬਚਾਉਣ ਦੇ ਤਰੀਕਿਆਂ ਵਿੱਚ ਬਦਲਾਅ, ਬਰਸਾਤੀ ਪਾਣੀ ਨੂੰ ਰੀਚਾਰਜ ਕਰਕੇ ਜ਼ਮੀਨ ਹੇਠ ਭੇਜਣ, ਪਾਣੀ ਇਕੱਤਰ ਕਰਨ ਦੇ ਪੁਰਾਤਨ ਸਾਧਨਾਂ ਅਤੇ ਟੈਂਕਾਂ ਦੇ ਪੁਨਰ ਨਿਰਮਾਣ ਅਤੇ ਵਾਟਰ ਸ਼ੈੱਡ ਡਿਵੈੱਲਪਮੈਂਟ ਵੱਲ ਵਿਸ਼ੇਸ਼ ਧਿਆਨ ਦੇ ਕੇ ਲਾਈਨ ਵਿਭਾਗਾਂ ਵੱਲੋਂ ਆਰੰਭੇ ਪ੍ਰਾਜੈਕਟਾਂ ਨੂੰ ਸਮਾਂਬੱਧ ਟੀਚੇ ਅਨੁਸਾਰ ਮੁਕੰਮਲ ਕਰਵਾਉਣ ਦੇ ਆਦੇਸ਼ ਦਿੱਤੇ।
ਇਸ ਮੌਕੇ ਕੇਂਦਰੀ ਟੀਮ ਦੇ ਮੈਂਬਰ ਸ੍ਰੀ ਪ੍ਰਭਾਸ ਕੁਮਾਰ, ਸ੍ਰੀ ਉਮੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਬੱਲ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਨਰਿੰਦਰ ਸਿੰਘ, ਐਕਸੀਅਨ ਸ੍ਰੀ ਰਜਤ ਗੋਪਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਿੰਦਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਸ੍ਰੀ ਰਜਤ ਸੱਚਰ ਨੇ ਹਾਜ਼ਰ ਸਮੂਹ ਲਾਈਨ ਵਿਭਾਗਾਂ, ਜਿਨ੍ਹਾਂ ’ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਭੂਮੀ ਤੇ ਜਲ ਸੰਭਾਲ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਜਲ ਸ੍ਰੋਤ ਵਿਭਾਗ, ਜਲ ਨਿਕਾਸ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਕਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਨਗਰ ਕੌਂਸਲਾਂ ਦੇ ਪ੍ਰਤੀਨਿਧ ਸ਼ਾਮਿਲ ਸਨ, ਨੂੰ ਮਿੱਥੀ ਸਮਾਂ ਸੀਮਾ ’ਚ ਜਲ ਸੰਭਾਲ ਅਭਿਆਨ ਤਹਿਤ ਆਰੰਭੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ।ਉਨ੍ਹਾਂ ਕਿਹਾ ਕਿ ਪਾਣੀ ਨੂੰ ਲੁਪਤ ਹੋਣ ਤੋਂ ਬਚਾਉਣ ਲਈ ਸਾਨੂੰ ਇਸ ਦੀ ਸਾਂਭ-ਸੰਭਾਲ ਅਤੇ ਰੀਚਾਰਜਿੰਗ ਲਈ ਸੰਜੀਦਗੀ ਅਤੇ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਕੋਚਵੀਂ ਵਰਤੋਂ ਕਰਨ ਅਤੇ ਬਾਰਸ਼ ਦੇ ਪਾਣੀ ਨੂੰ ਰੀਚਾਰਜ ਕਰਨ ਦੀ ਤਕਨੀਕ ਵਰਤਣ ‘ਤੇ ਜ਼ੋਰ ਦਿੰਦਿਆਂ ਅਪੀਲ ਕੀਤੀ ਕਿ ਜੇਕਰ ਅਸੀਂ ਅੱਜ ਪਾਣੀ ਦੀ ਬੱਚਤ ਲਈ ਗੰਭੀਰ ਨਾ ਹੋਏ ਤਾਂ ਕਲ੍ਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਪਾਣੀ ਦੀ ਕਿੱਲਤ ਲਈ ਜ਼ਿੰਮੇਂਵਾਰ ਠਹਿਰਾਉਣਗੀਆਂ।ਉਹਨਾਂ ਕਿਹਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਪਾਣੀ ਦੇ ਪੱਧਰ ਨੂੰ ਵਧਾਉਣ ਦੇ ਉਪਰਾਲਿਆਂ ਨੂੰ ਹੁਲਾਰਾ ਦੇਣ ਲਈ ਮੁਹਿੰਮ ਆਰੰਭੀ ਗਈ ਹੈ।
ਉਹਨਾਂ ਕਿਹਾ ਕਿ ਸਾਨੂੰ ਬਦਲਵੀਂ ਖੇਤੀ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਉਪਰਾਲੇ ਆਪਣੇ ਪੱਧਰ ’ਤੇ ਵੀ ਕਰਨੇ ਪੈਣਗੇ।ਉਨ੍ਹਾਂ ਕਿਹਾ ਕਿ ਸਾਨੂੰ ਪਿੰਡਾਂ ਦੇ ਛੱਪੜਾਂ ਦੇ ਪਾਣੀ ਨੂੰ ਸੰਤ ਸੀਚੇਵਾਲ ਵੱਲੋਂ ਸੁਝਾਈ ਪ੍ਰਣਾਲੀ ਤਹਿਤ ਨਿਤਾਰ ਕੇ ਖੇਤਾਂ ’ਚ ਵਰਤਣਾ ਚਾਹੀਦਾ ਹੈ ਅਤੇ ਬਾਰਸ਼ਾਂ ਦੇ ਪਾਣੀ ਨੂੰ ਧਰਤੀ ’ਚ ਭੇਜਣ ਲਈ ਸੋਕ ਪਿੱਟਾਂ ਦਾ ਨਿਰਮਾਣ ਕਰਨਾ ਚਾਹੀਦਾ ਹੈ।
——————