Close

Deputy Commissioner inspects site for Oxygen Plant at Civil Hospital Tarn Taran

Publish Date : 07/06/2021

ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲੱਗਣ ਵਾਲੇ ਆਕਸੀਜਨ ਪਲਾਂਟ ਲਈ ਜਗ੍ਹਾ ਦਾ ਨਿਰੀਖਣ
ਆਕਸੀਜਨ ਪਲਾਂਟ ਦੀ 24 ਘੰਟਿਆਂ ਵਿੱਚ ਲੱਗਭੱਗ 500 ਆਕਸੀਜਨ ਸਿਲੰਡਰ ਪੈਦਾ ਕਰਨ ਦੀ ਹੋਵੇਗੀ ਸਮਰੱਥਾ
ਕੋਵਿਡ-19 ਅਤੇ ਦੂਸਰੇ ਮਰੀਜ਼ਾਂ ਲਈ ਆਕਸੀਜਨ ਦੀ ਲੋੜ ਨੂੰ ਪੂਰਾ ਕਰੇਗਾ ਆਕਸੀਜਨ ਪਲਾਂਟ
ਤਰਨ ਤਾਰਨ, 04 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅੱਜ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜਨ ਪਲਾਂਟ ਲਗਾਉਣ ਲਈ ਜਗ੍ਹਾ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ਼੍ਰੀ ਰਜਨੀਸ਼ ਅਰੋੜਾ, ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ ਸਿੰਘ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਭਾਰਤੀ ਧਵਨ, ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਆਕਸੀਜਨ ਪਲਾਂਟ ਆਉਣ ਵਾਲੇ ਦਿਨਾਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ ਅਤੇ ਇਸ ਆਕਸੀਜਨ ਪਲਾਂਟ ਦੀ 24 ਘੰਟਿਆਂ ਵਿੱਚ ਲਗਭਗ 500 ਆਕਸੀਜਨ ਸਿਲੰਡਰ ਪੈਦਾ ਕਰਨ ਦੀ ਸਮਰੱਥਾ ਹੋਵੇਗੀ, ਜੋ ਕਿ ਕੋਵਿਡ-19 ਅਤੇ ਦੂਸਰੇ ਮਰੀਜ਼ਾਂ ਲਈ ਆਕਸੀਜਨ ਦੀ ਲੋੜ ਨੂੰ ਪੂਰਾ ਕਰੇਗਾ । ਇਸ ਆਕਸੀਜਨ ਪਲਾਂਟ ਦੇ ਨਾਲ ਜਿਲ੍ਹਾ ਤਰਨ ਤਾਰਨ ਵਿੱਚ ਆਕਸੀਜਨ ਦੀ ਕੋਈ ਕਮੀ ਨਹੀਂ ਰਹੇਗੀ ਅਤੇ ਅਸੀਂ ਆਕਸੀਜਨ ਲਈ ਦੂਸਰੇ ਜਿਲ੍ਹਿਆਂ ਤੇ ਨਿਰਭਰ ਨਹੀਂ ਹੋਵਾਗੇ ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਇਹ ਆਕਸੀਜਨ ਪਲਾਂਟ ਤਰਨ ਤਾਰਨ ਨਿਵਾਸੀਆਂ ਲਈ ਵਰਦਾਨ ਹੈ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਜਿਲ੍ਹਾਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਉਣ ।
ਡਿਪਟੀ ਮੈਡੀਕਲ ਕਮਿਸ਼ਨਰ ਡਾ. ਭਾਰਤੀ ਧਵਨ ਨੇ ਕਿਹਾ ਕਿ ਸੰਕਟ ਦੇ ਇਸ ਸਮੇਂ ਵਿੱਚ ਸਾਨੂੰ ਸਾਰਿਆਂ ਨੂੰ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਵਿੱਚ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ ਅਤੇ ਸਰਕਾਰ ਦੀ ਹਦਾਇਤਾਂ ਮਾਸਕ ਪਹਿਨਣ, ਹੱਥਾਂ ਨੂੰ ਵਾਰ ਵਾਰ ਸਾਫ ਕਰਨ ਅਤੇ ਦੋ ਗਜ਼ ਦੀ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਚਾਹੀਦੀ ਹੈ । ਇਸ ਦੇ ਨਾਲ ਹੀ ਸਾਨੂੰ ਕੋਵਿਡ ਟੀਕਾਕਰਨ ਕਰਵਾਉਣ ਅਤੇ ਕਰੋਨਾ ਵਾਇਰਸ ਦਾ ਕੋਈ ਵੀ ਲੱਛਣ ਹੋਣ ‘ਤੇ ਕੋਵਿਡ-19 ਟੈੱਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ ।