Close

Deputy Commissioner issued High alert in harike century

Publish Date : 07/01/2020
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪ੍ਰੈਸ ਨੋਟ
ਤਰਨ ਤਾਰਨ, 7 ਜਨਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਰ ਝੀਲ ਰਾਜਸਥਾਨ ਵਿੱਚ ਬਹੁਤ ਜ਼ਿਆਦਾ ਗਿਣਤੀ ਵਿੱਚ ਮਾਈਗ੍ਰੇਟਰੀ ਪੰਛੀ, “ਬਰਡ ਫਲੂ” ਕਾਰਣ ਮਰ ਗਏ ਹਨ। ਜਿਸ ਨੂੰ ਮੁੱਖ ਰੱਖਦੇ ਹੋਏ ਸੁਚਿਤ ਕੀਤਾ ਜਾਂਦਾ ਹੈ ਕਿ ਹਰੀਕੇ ਜੰਗਲੀ ਜੀਵ ਸੈਂਚਰੀ ਵਿੱਚ ਸਰਦੀ ਦੇ ਮੋਸਮ ਸਮੇਂ ਬਹੁਤ ਜ਼ਿਆਦਾ ਗਿਣਤੀ ਵਿੱਚ ਪ੍ਰਵਾਸੀ ਪੰਛੀ ਆਉਂਦੇ ਹਨ।ਜਿਸ ਦੇ ਸਬੰਧ ਵਿੱਚ ਰਹੀਕੇ ਸੈਂਚਰੀ ਵਿੱਚ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੀਕੇ ਸੈਂਚਰੀ ਏਰੀਏ ਦੇ ਆਲੇ ਦੁਆਲੇ ਦੇ ਪਿੰਡਾਂ ਵਿੱਚ  ਜੇਕਰ ਕੋਈ ਪੰਛੀ ਮਰਿਆ ਪਾਇਆ ਜਾਂਦਾ ਹੈ ਤਾਂ ਤੁਰੰਤ ਇਸ ਸਬੰਧੀ ਜੰਗਲੀ ਜੀਵ ਵਿਭਾਗ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। 
——————