Close

Deputy Commissioner meeting with all the officials to review the preparations for the district level Republic Day celebrations All officials have been instructed to fulfill their responsibilities diligently regarding the celebration of the Republic Day

Publish Date : 19/01/2023

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨਾਲ ਮੀਟਿੰਗ
ਗਣਤੰਤਰ ਦਿਵਸ ਮਨਾਉਣ ਸਬੰਧੀ ਸਮੂਹ ਅਧਿਕਾਰੀਆਂ ਨੂੰ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਦੀ ਕੀਤੀ ਹਦਾਇਤ
ਤਰਨ ਤਾਰਨ, 18 ਜਨਵਰੀ :
ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਜੈ ਕ੍ਰਿਸ਼ਨ ਸਿੰਘ ਰੌੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਨੂੰ ਸਮਾਰੋਹ ਵਾਲੇ ਸਥਾਨ ਅਤੇ ਸ਼ਹਿਰ ਦੇ ਆਲੇ-ਦੁਆਲੇ ਸਾਫ਼ ਸਫ਼ਾਈ ਦੇ ਪੁਖਤਾ ਪ੍ਰਬੰਧ ਕਰਨ ਅਤੇ ਮੁੱਖ ਚੌਂਕਾਂ ਦੀ ਸਜਾਵਟ ਲਈ ਢੁੱਕਵੇਂ ਕਦਮ ਚੁੱਕੇ ਜਾਣ ਦੀ ਹਦਾਇਤ ਕੀਤੀ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਰੋਹ ਵਾਲੇ ਸਥਾਨ ਤੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਸਮੇਤ ਐਬੂਲੈਂਸ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਅਤੇ ਖਾਣ ਪੀਣ ਵਾਲੀਆ ਵਸਤਾਂ ਦੀ ਜਾਂਚ ਕਰਨ ਲਈ ਫੂਡ ਚੈਕਿੰਗ ਟੀਮ ਤਾਇਨਾਤ ਕਰਨ ਦੇ ਆਦੇਸ਼ ਦਿੱਤੇ।ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੇ ਮਹੱਤਵਪੂਰਨ ਫਲੈਗਸ਼ਿੱਪ ਪ੍ਰੋਗਰਾਮਾਂ ਉਤੇ ਆਧਾਰਿਤ ਝਾਕੀਆਂ ਤਿਆਰ ਕਰਨ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਵਾਉਣ ਦੀ ਹਦਾਇਤ ਵੀ ਕੀਤੀ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਸੋਂਪੀ ਡਿਊਟੀ ਨੂੰ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ।ਉਹਨਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿੱਚ ਸਮੂਹ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ ਅਤੇ ਇਸਨੂੰ ਪੂਰੇ ਚਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ 26 ਜਨਵਰੀ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਪਹੁੰਚ ਕੇ ਰੌਣਕਾਂ ਨੂੰ ਵਧਾਉਣ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਸਿਵਲ ਸਰਜਨ ਡਾ. ਦਿਲਬਾਗ਼ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਸ਼ਰਮਾ,ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਦਿਤਿਆ ਗੁਪਤਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।