Close

Deputy Commissioner meets with concerned authorities to monitor progress of revenue department

Publish Date : 26/12/2019
DC
 
ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨਤਾਰਨ
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਤਰਨਤਾਰਨ, 26 ਦਸੰਬਰ : 
ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨਾਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਅੱੈਸ. ਡੀ. ਐੱਮ. ਪੱਟੀ ਡਾ. ਅਮਿਤ ਮਹਾਜਨ ਅਤੇ ਜ਼ਿਲਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।ਉਨਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ।ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਕੋਰਟ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਇਨ੍ਹਾਂ ਦੇ ਨਿਪਟਾਰੇ ਲਈ ਆਪਸੀ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ। 
ਉਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ ਵਿੱਚ ਬਕਾਇਆ ਪਈਆਂ ਜਮ੍ਹਾਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਈ ਜਾਣ।ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ।
—————-