Close

Deputy Commissioner Meets with District Officers for Implementation of E-Office Project in All Government Departments

Publish Date : 31/12/2019
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਾਰੇ ਸਰਕਾਰੀ ਵਿਭਾਗਾਂ ਵਿੱਚ ਈ-ਆਫਿਸ ਪੋ੍ਰਜੈਕਟ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
01 ਜਨਵਰੀ, 2020 ਤੋਂ ਸਮੂਹ ਸਰਕਾਰੀ ਦਫ਼ਤਰਾਂ ਦੇ ਕੰਮਕਾਜ਼ ਨੂੰ ਪੇਪਰ ਮੁਕਤ ਕਰਨ ਦੀ ਸ਼ੁਰੂ ਹੋਵੇਗੀ ਪ੍ਰਕਿਰਿਆ
ਤਰਨ ਤਾਰਨ, 31 ਦਸੰਬਰ :
ਜ਼ਿਲੇ ਦੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਈ-ਆਫਿਸ ਪੋ੍ਰਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਦੀ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਮੁਹ ਵਿਭਾਗਾਂ ਦੇ ਮੁਖੀਆਂ ਨੂੰ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 01 ਜਨਵਰੀ, 2020 ਤੋਂ ਸਮੂਹ ਦਫ਼ਤਰਾਂ ਦੇ ਕੰਮਕਾਜ਼ ਨੂੰ ਪੇਪਰ ਮੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਹੈ, ਜਿਸਦੇ ਨਾਲ ਦਫ਼ਤਰੀ ਕੰਮਕਾਜ਼ ਅੰਦਰ ਹੋਰ ਤੇਜ਼ੀ ਆਵੇਗੀ।
ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਈ-ਆਫ਼ਿਸ ਪੋ੍ਰਜੈਕਟ ਦੀ ਕਾਰਜ ਪ੍ਰਣਾਲੀ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਸਾਰੇ ਵਿਭਾਗਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ। ਉਨਾਂ ਦੱਸਿਆ ਕਿ ਐਨ. ਆਈ. ਸੀ. ਤੇ ਗਵਰਨੈਂਸ ਰਿਫੋਰਮਸ ਵਿਭਾਗ ਵੱਲੋਂ ਹਰੇਕ ਵਿਭਾਗ ਦੇ ਨੋਡਲ ਅਫ਼ਸਰ ਨੂੰ ਸਿਖਲਾਈ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਈ-ਆਫਿਸ ਪ੍ਰੋਜੈਕਟ ਨੂੰ ਹਰੇਕ ਵਿਭਾਗ ਵਿਖੇ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇਗਾਂ ਤਾਂ ਜੋ 1 ਜਨਵਰੀ 2020 ਤੋਂ ਹਰੇਕ ਡਿਪਟੀ ਕਮਿਸ਼ਨਰ ਦਫ਼ਤਰ, ਐਸ. ਡੀ. ਐਮ. ਦਫਤਰ ਤੋਂ ਇਲਾਵਾ ਹੋਰਨਾਂ ਵਿਭਾਗਾਂ ’ਚ ਪੇਪਰ ਮੁਕਤ ਕੰਮ ਕੀਤਾ ਜਾ ਸਕੇ। ਉਹਨਾਂ ਕਿਹਾ ਇਸ ਦੇ ਨਾਲ-ਨਾਲ ਕੰਮ ’ਚ ਪਾਰਦਰਸ਼ਤਾ ਆਵੇਗੀ ਅਤੇ ਕੰਮ ਵੀ ਸਮਾਂਬੱਧ ਤਰੀਕੇ ਨਾਲ ਪੂਰਾ ਹੋ ਸਕੇਗਾ।