Close

Deputy Commissioner meets with officials to review preparations for district level events being organized on Republic Day

Publish Date : 15/01/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਗਣਤੰਤਰ ਦਿਵਸ ਦੇ ਮੌਕੇ ‘ਤੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
22 ਅਤੇ 23 ਜਨਵਰੀ ਨੂੰ ਖੇਡ ਸਟੇਡੀਅਮ ਨੇੜੇ ਪੁਲਿਸ ਲਾਈਨ ਤਰਨ ਤਾਰਨ ਵਿਖੇ ਹੋਵੇਗੀ
ਰਿਹਰਸਲ 
ਤਰਨ ਤਾਰਨ 15 ਜਨਵਰੀ:
26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਖੇਡ ਸਟੇਡੀਅਮ ਨੇੜੇ ਪੁਲਿਸ ਲਾਈਨ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਬੱਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਰਜਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਰੀਟਾ ਗਿੱਲ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕਰਵਾਏ ਜਾ ਰਹੇ ਪ੍ਰੋਗਰਾਮ ਦੀ 22 ਅਤੇ 23 ਜਨਵਰੀ ਨੂੰ ਖੇਡ ਸਟੇਡੀਅਮ ਨੇੜੇ ਪੁਲਿਸ ਲਾਈਨ ਤਰਨ ਤਾਰਨ ਵਿਖੇ ਰਿਹਰਸਲ ਹੋਵੇਗੀ ਅਤੇ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।ਉਹਨਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦੇ ਗੀਤ, ਸੱਭਿਆਚਾਰ ਪ੍ਰੋਗਰਾਮ ਅਤੇ ਝਾਕੀਆਂ ਦੀ ਪੇਸ਼ਕਾਰੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ ਗਣਤੰਤਰ ਦਿਵਸ ਵਾਲੇ ਦਿਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ, ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਉਹਨਾਂ ਸਮੂਹ ਵਿਭਾਗਾਂ ਨੂੰ ਅਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਸਕੀਮਾਂ ਅਤੇ ਪ੍ਰਾਪਤੀਆਂ ਦੇੇ ਫਲੈਕਸ ਬੋਰਡ ਬਣਾ ਕੇ ਗਰਾਊਂਡ ਵਿਚ ਲਗਾੳੇੁਣ।ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਲੋਕਾਂ ਦੇ ਬੈਠਣ, ਪੀਣ ਲਈ ਸਾਫ ਪਾਣੀ ਅਤੇ ਵਾਹਨਾਂ ਲਈ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਇਸ ਮੌਕੇ ਉਨਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ਅਤੇ ਸ਼ਹਿਰ ਵਿੱਚ ਸਫ਼ਾਈ ਦੇ ਪ੍ਰਬੰਧਾਂ ਦਾ ਖਾਸ ਖਿਆਲ ਰੱਖਿਆ ਜਾਵੇ।
ਉਹਨਾਂ ਦੱਸਿਆ ਗਣਤੰਤਰ ਦਿਵਸ ਤੇ ਜ਼ਿਲੇ ਦੇ ਸਾਰੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਪ੍ਰੋਗਰਾਮ ਦੌਰਾਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਚਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਉਨਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਯਾਦਗਾਰ ਹੋਵੇਗਾ ਅਤੇ ਸਾਰੇ ਵਿਭਾਗ ਸਮਾਗਮ ਦੀ ਸਫਲਤਾ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।