Close

Deputy Commissioner Mr. Kulwant Singh reviewed the progress of Mission Fateh

Publish Date : 17/06/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ”
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ `ਮਿਸ਼ਨ ਫਤਹਿ` ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਵੱਖ-ਵੱਖ ਅਧਿਕਾਰੀਆਂ  ਤੇ ਕਰਮਚਾਰੀਆਂ ਨੂੰ `ਕੋਰੋਨਾ ਵਾਰੀਅਰਜ਼` ਦੇ ਲਗਾਏ ਬੈਜ
ਤਰਨ ਤਾਰਨ, 16 ਜੂਨ :
ਜ਼ਿਲਾ ਤਰਨ ਤਾਰਨ ਵਿੱਚ “ਮਿਸ਼ਨ ਫ਼ਹਿਤ” ਤਹਿਤ ਕੋਵਿਡ-19 ਮਹਾਂਮਾਰੀ ਤੋਂ ਬਚਾਅ ਅਤੇ ਸੁਰੱਖਿਆ ਲਈ ਜ਼ਰੂਰੀ ਉਪਾਵਾਂ ਸਬੰਧੀ ਜ਼ਮੀਨੀ ਗਤੀਵਿਧੀਆਂ ਵਜੋਂ ਜਾਗਰੂਕਤਾ ਦੀ ਇਕ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਹਾਜ਼ਰ ਵੱਖ-ਵੱਖ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਉਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ `ਕੋਰੋਨਾ ਵਾਰੀਅਰਜ਼` ਦੇ ਬੈਜ ਵੀ ਲਗਾਏ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ-19 ਮਹਾਂਮਾਰੀ ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ “ਮਿਸ਼ਨ ਫ਼ਤਿਹ” ਤਹਿਤ ਜ਼ਿਲੇ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ।
  ਉਹਨਾਂ ਕਿਹਾ ਕਿ 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। 18 ਜੂਨ ਨੂੰ ਜ਼ਿਲੇ ਵਿੱਚ ਮੁੜ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜ਼ਿਲੇ ਦੀਆਂ ਐਨ. ਜੀ. ਓਜ਼. ਵਲੋਂ ਬੈਜ ਲਗਾ ਕੇ ਆਪੋ ਆਪਣੇ ਇਲਾਕੇ ਵਿੱਚ ਅਜਿਹੀਆਂ ਜਾਗਰੂਕ ਗਤੀਵਿਧੀਆਂ 19 ਜੂਨ ਨੂੰ ਕੀਤੀਆਂ ਜਾਣਗੀਆਂ।ਜ਼ਿਲਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਹੈ, ਜਦਕਿ ਨਗਰ ਕੌਂਸਲਾਂ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ `ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ `ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ।    
ਉਨਾਂ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ `ਤੇ ਰਜਿਸਟ੍ਰੇਸ਼ਨ 17 ਜੂਨ ਤੋਂ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫ਼ਲ ਕਰਨ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਇਸ ਬਿਮਾਰੀ ਤੋਂ ਖੁਦ ਵੀ ਬਚਣ ਅਤੇ ਹੋਰਾਂ ਨੂੰ ਵੀ ਬਚਾਉਣ ਲਈ ਸਹਿਯੋਗ ਕਰਨ।    
—————–