Close

Deputy Commissioner Mr. Monish Kumar called on Baba Sahib, Devotional offerings on the statue erected at District Administrative Complex on the occasion of Bhimrao Ambedkar’s birthday.

Publish Date : 18/04/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਕੀਤੇ ਭੇਟ
ਤਰਨ ਤਾਰਨ, 14 ਅਪ੍ਰੈਲ :
ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੇ 131ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ `ਤੇ ਜ਼ਿਲ੍ਹਾ ਵਾਸੀਆਂ ਨੂੰ ਸੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਸ੍ਰੀ ਮੋਨੀਸ਼ ਕੁਮਾਰ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇਸ ਮਹਾਨ ਸ਼ਖਸੀਅਤ ’ਤੇ ਮਾਣ ਹੈ, ਸਾਨੂੰ ਸਾਰਿਆਂ ਨੂੰ ਡਾ. ਬੀ. ਆਰ. ਅੰਬੇਦਕਰ ਦੇ ਨਕਸ਼ੇ ਕਦਮਾਂ ’ਤੇ ਚਲਣ ਦੀ ਲੋੜ ਹੈ। ਉਨਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ। ਉਨਾਂ ਕਿਹਾ ਕਿ ਉਨਾਂ ਵੱਲੋਂ ਬਣਾਏ ਸੰਵਿਧਾਨ ਸਦਕਾ ਹੀ ਅੱਜ ਸਾਰਾ ਦੇਸ਼ ਵਿਕਾਸ ਦੀਆਂ ਲੀਹਾਂ ਵੱਲ ਵੱਧ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸਕੱਤਰ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਅਦਿੱਤਿਆ ਗੁਪਤਾ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮ ਸਿੰਘ ਪੁਰੇਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੀ ਹਾਜ਼ਰ ਸਨ।