Close

Deputy Commissioner Mr. Rahul specially met the students who had secured merit in classes 8th, 10th and 12th.

Publish Date : 27/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਵਿੱਚੋਂ ਮੈਰਿਟ ‘ਚ ਆੳੇੇੁਣ ਵਾਲੇ ਵਿਦਿਆਰਥੀਆਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਵਿਸ਼ੇਸ ਤੌਰ ‘ਤੇ ਕੀਤੀ ਮੁਲਾਕਾਤ
ਸਮੂਹ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ, ਅਧਿਆਪਕਾਂ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ ‘ਤੇ ਦਿੱਤੀ ਵਧਾਈ
ਤਰਨ ਤਾਰਨ, 26 ਮਈ :
ਜ਼ਿਲ੍ਹਾ ਤਰਨ ਤਾਰਨ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੇ ਮੈਰਿਟ ਵਿੱਚ ਆੳੇੇੁਣ ਵਾਲੇ ਵਿਦਿਆਰਥੀਆਂ ਨਾਲ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ ਤੌਰ ‘ਤੇ ਮੁਲਾਕਾਤ ਕੀਤੀ ਅਤੇ ਉਹਨਾਂ ਦੀ ਇਸ ਪ੍ਰਾਪਤੀ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ ਬਾਠ ਤੋਂ ਇਲਾਵਾ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੇ ਮਾਪੇ ਤੇ ਅਧਿਕਾਪਕ ਵੀ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ, ਅਧਿਆਪਕਾਂ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ ‘ਤੇ ਵਧਾਈ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਅੱਗੇ ਵੀ ਹੋਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਉਹਨਾਂ ਵਿਦਿਆਰਥੀਆਂ ਤੋਂ ਆਪਣੇ-ਆਪਣੇ ਸਕੂਲਾਂ ਹੋਰ ਸੁਧਾਰ ਕਰਨ ਲਈ ਸੁਝਾਅ ਵੀ ਲਏ ਗਏ ਅਤੇ ਉਹਨਾਂ ਨੂੰ ਜਲਦ ਮੁਕੰਮਲ ਕਰਨ ਦਾ ਭਰੋਸਾ ਦਿੱਤਾ।
ਜ਼ਿਕਰਯੋਗ ਹੈ ਕਿ ਬਾਰਵੀਂ ਜਮਾਤ ਵਿੱਚੋਂ ਜ਼ਿਲ੍ਹਾ ਤਰਨ ਤਾਰਨ ਦੇ ਸਕੂਲ ਆਫ਼ ਐਮੀਨੈਂਸ ਪੱਟੀ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ 98.2 ਫੀਸਦੀ, ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੀ ਵਿਦਿਆਰਥਣ ਸੰਦੀਪ ਕੌਰ ਨੇ 97.6 ਫੀਸਦੀ, ਜਸਪ੍ਰੀਤ ਕੌਰ ਨੇ 97.6 ਫੀਸਦੀ, ਕਰਨਬੀਰ ਕੌਰ ਨੇ 97.4 ਫੀਸਦੀ, ਹਰਮਨਬੀਰ ਸਿੰਘ ਨੇ 97.4 ਫੀਸਦੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਵਿਦਿਆਰਥਣ ਤਨਵੀਰ ਕੌਰ ਨੇ 97.4 ਫੀਸਦੀ ਅਤੇ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ 97.4 ਫੀਸਦੀ ਅੰਕ ਹਾਸਿਲ ਕੀਤੇ ਹਨ।
ਇਸ ਤੋਂ ਇਲਾਵਾ ਦਸਵੀਂ ਜਮਾਤ ਵਿੱਚੋਂ ਸਕੂਲ ਆਫ਼ ਐਮੀਨੈਂਸ ਪੱਟੀ ਦੇ ਵਿਦਿਆਰਥੀ ਕਾਰਤਿਕ ਨੇ 97.69 ਫੀਸਦੀ, ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀ ਪਰਮਵੀਰ ਸਿੰਘ ਨੇ 96.77 ਫੀਸਦੀ, ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੀ ਵਿਦਿਆਰਥਣ ਪਵਨਦੀਪ ਕੌਰ ਨੇ 96.62 ਫੀਸਦੀ, ਆਈ. ਟੀ. ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰਾ ਦੀ ਵਿਦਿਆਰਥਣ ਸੁਨੇਹਾ ਸ਼ਰਮਾ ਨੇ 96.62 ਫੀਸਦੀ ਅਤੇ ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੀ ਵਿਦਿਆਰਥਣ ਤਨੂ ਸ਼ਰਮਾ ਨੇ 96.62 ਫੀਸਦੀ ਅੰਕ ਪ੍ਰਾਪਤ ਕੀਤੇ ਹਨ।
ਅੱਠਵੀਂ ਜਮਾਤ ਵਿੱਚੋਂ ਸ੍ਰੀ ਮਹਾਂਵੀਰ ਜੈਨ ਮਾਡਲ ਹਾਈ ਸਕੂਲ ਪੱਟੀ ਦੀ ਵਿਦਿਆਰਥਣ ਨੇਹਾ ਨੇ 98.17 ਫੀਸਦੀ ਅਤੇ ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ 98.1 ਫੀਸਦੀ ਅਤੇ ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀ ਵੰਸ਼ਪ੍ਰੀਤ ਸਿੰਘ ਨੇ 98.1 ਫੀਸਦੀ ਅੰਕ ਹਾਸਿਲ ਕੀਤੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਬਾਰਵੀਂ ਜਮਾਤ ਵਿੱਚ ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਅਤੇ ਅੱਠਵੀਂ ਤੇ ਦਸਵੀਂ ਜਮਾਤ ਵਿੱਚੋਂ ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੰੁ ਟੈਬਲੇਟ ਦੇਣ ਦਾ ਐਲਾਨ ਕੀਤਾ।