Close

Deputy Commissioner Mr. Rishipal Singh reviewed the special camps organized for the cursory revision of the voter list.

Publish Date : 05/12/2022
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 
 
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਲਈ ਲਗਾਏ ਗਏ ਸਪੈਸ਼ਲ ਕੈਂਪਾਂ ਦਾ ਲਿਆ ਜਾਇਜ਼ਾ
 
ਤਰਨ ਤਾਰਨ , 04 ਦਸੰਬਰ :
 
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ । ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਲਗਾਏ ਗਏ ਸਪੈਸ਼ਲ ਕੈਂਪਾਂ ਦਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ  ਵੱਲੋਂ ਜਾਇਜ਼ਾ ਲਿਆ ਗਿਆ।
ਜ਼ਿਲ੍ਹਾ ਚੋਣ ਅਫ਼ਸਰ  ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕੈਰੋਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤਰਨ ਤਾਰਨ ਵਿਖੇ ਬੀ.ਐਲ.ਓਜ ਤੋਂ ਸਪੈਸ਼ਲ ਕੈਂਪ ਦੌਰਾਨ ਭਰੇ ਗਏ ਫਾਰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਵੱਖ ਵੱਖ ਪੋਲਿੰਗ ਸਟੇਸ਼ਨਾਂ ’ਤੇ ਚੈਕਿੰਗ ਦੌਰਾਨ ਬੀ.ਐਲ.ਓਜ਼ ਨੂੰ 18 ਤੋਂ 19 ਸਾਲ ਉਮਰ ਵਰਗ ਦੇ ਵੱਧ ਤੋਂ ਵੱਧ ਨੌਜਵਾਨਾਂ ਦੀ ਵੋਟ ਬਣਾਉਣ, ਸ਼ਿਫਟ ਹੋ ਚੁੱਕੇ ਵੋਟਰਾਂ, ਮਰ ਚੁੱਕੇ ਵੋਟਰਾਂ ਦੀ ਵੋਟ ਕੱਟਣ ਸਮੇਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਸਾਲ 17 ਸਾਲ ਦੀ ਉਮਰ ਪੂਰੀ ਕਰਨ ਵਾਲੇ ਯੁੁਵਾਵਾਂ, ਜਿੰਨ੍ਹਾਂ ਦੀ ਸਾਲ 2023 ਦੌਰਾਨ 01 ਅਕਤੂਬਰ ਤੱਕ 18 ਸਾਲ ਦੀ ਉਮਰ ਪੂਰੀ ਹੋ ਜਾਵੇਗੀ , ਪਾਸੋਂ ਉਨ੍ਹਾਂ ਦੀ 18 ਸਾਲ ਉਮਰ ਪੂਰੀ ਹੋਣ ਦੀ ਮਿਤੀ ‘ਤੇ ਬਤੌਰ ਵੋਟਰ ਰਜਿਸਟੇ੍ਰਸ਼ਨ ਕਰਨ ਸਬੰਧੀ ਅਗੇਤੇ ਤੌਰ ‘ਤੇ ਫਾਰਮ ਨੰਬਰ 6 ਪ੍ਰਾਪਤ ਕਰਨ ਦਾ ਵਿਸ਼ੇਸ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਨਵੀਂਆਂ ਹਦਾਇਤਾਂ ਅਨੁਸਾਰ ਹੁਣ ਸਾਲ 2023 ਵਿੱਚ ਪੈਂਦੀਆਂ ਕੁੁੱਲ ਚਾਰ ਤਿਮਾਹੀਆ ਯੋਗਤਾ 01 ਜਨਵਰੀ 2023, 01 ਅਪ੍ਰੈਲ 2023, 01 ਜੁਲਾਈ 2023, ਅਤੇ 01 ਅਕਤੂਬਰ 2023 ਅਨੁਸਾਰ ਕਿਸੇ ਵੀ ਯੋਗਤਾ ਮਿਤੀ ਨੂੰ ਬਿਨੈਕਾਰ ਦੀ ਉਮਰ 18 ਸਾਲ ਪੂਰੀ ਹੋ ਜਾਂਦੀ ਹੈ (ਭਾਵ ਜਿਸਦੀ ਉਮਰ ਮਿਤੀ 01 ਜਨਵਰੀ 2023 ਨੂੰ 18 ਸਾਲ ਦੀ ਪੂਰੀ ਨਹੀਂ ਹੁੰਦੀ, ਪਰੰਤੂ ਉਸਦੀ ਉਮਰ ਸਾਲ ਦੀ ਅਗਲੀ ਤਿੰਨ ਯੋਗਤਾ ਮਿਤੀ ਅਨੁਸਾਰ 18 ਸਾਲ ਪੂਰੀ ਹੋ ਜਾਂਦੀ ਹੈ) ਤਾਂ ਅਜਿਹੇ ਬਿਨੈਕਾਰ ਆਪਣੀ ਵੋਟ ਬਨਾਉਣ ਲਈ ਐਡਵਾਂਸ ਵਿੱਚ ਫ਼ਾਰਮ ਨੰਬਰ-6 ਭਰਕੇ ਦੇ ਸਕਣਗੇ। ਇਹ ਪ੍ਰਕਿਰਿਆ 8 ਦਸੰਬਰ 2022 ਤੱਕ ਜਾਰੀ ਰਹੇਗੀ। 
 
3 2 1