Deputy Commissioner Mr. Sandeep Kumar reviewed the pending works of the Revenue Department
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਮਾਲ ਵਿਭਾਗ ਦੇ ਲੰਬਿਤ ਕੰਮਾਂ ਦਾ ਲਿਆ ਜਾਇਜ਼ਾ
ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਤਰਨ ਤਾਰਨ, 27 ਦਸੰਬਰ :
ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਖਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਅਤੇ ਖਡੂਰ ਸਾਹਿਬ ਸਬ-ਡਵੀਜ਼ਨ ਦੇ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਕਾਨੂੰਨਗੋ, ਪਟਵਾਰੀਆਂ ਨਾਲ ਮਾਲ ਵਿਭਾਗ ਦੇ ਲੰਬਿਤ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਅਤੇ ਜ਼ਿਲ੍ਹਾ ਮਾਲ ਅਫਸਰ ਤਰਨ ਤਾਰਨ ਸ੍ਰੀ ਸਰਬਜੀਤ ਸਿੰਘ ਵੀ ਸ਼ਾਮਲ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ “ਮੇਰਾ ਘਰ, ਮੇਰਾ ਨਾਮ” ਸਕੀਮ ਅਧੀਨ ਗਰਾਊਂਡ ਟਰੁਥਿੰਗ ਸਰਵੈ ਦੀ ਪ੍ਰਗਤੀ ਨੂੰ ਵਾਚਿਆ ਗਿਆ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਲੰਮੇ ਸਮੇਂ ਤੋਂ ਲੰਬਿਤ ਪਈਆ ਜਮਾਂਬੰਦੀਆਂ ਨੂੰ ਕੰਨਜਾਇਨ, ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ।
ਡਿਪਟੀ ਕਮਿਸ਼ਨਰ ਤਰਨਤਾਰਨ ਨੇ ਸਮੂਹ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਸਾਵੀਆ ਦੇ ਡਿਜ਼ੀਟਲ ਕਰਨ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰੈਵੀਨਿਊ ਰਿਕਾਰਡ ਵਿੱਚੋਂ ਟੈਕਸ ਐਂਟਰੀ ਨੂੰ ਖਤਮ ਕੀਤਾ ਜਾਵੇ ਤਾਂ ਜੋ ਪਬਲਿਕ ਨੂੰ ਵਧੀਆ ਸੇਵਾਵਾਂ ਦਿੱਤੀਆ ਜਾ ਸਕਣ ।