Close

Deputy Commissioner orders fine and strict legal action for violating home quarantine rules.

Publish Date : 21/05/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਘਰਾਂ ਵਿੱਚ ਏਕਾਂਤਵਾਸ ਕੀਤੇ ਗਏ ਵਿਅਕਤੀਆਂ ਨੂੰ ਏਕਾਂਤਵਾਸ ਦੇ ਕਾਇਦੇ ਤੋੜਨ ਉੱਤੇ ਕੀਤਾ ਜੁਰਮਾਨਾ 
ਡਿਪਟੀ ਕਮਿਸ਼ਨਰ ਵੱਲੋਂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਅਤੇ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ 
ਤਰਨ ਤਾਰਨ, 21 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ. ਐੱਚ. ਸੀ. ਸਰਹਾਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਸਿੰਘ ਗਿੱਲ ਵੱਲੋਂ ਘਰਾਂ ਵਿੱਚ ਏਕਾਂਤਵਾਸ ਕੀਤੇ ਪਿੰਡ ਰਾਹਲ-ਚਾਹਲ ਅਤੇ ਲੋਹਾਰ ਦੇ ਵਿਅਕਤੀਆਂ ਨੂੰ ਏਕਾਂਤਵਾਸ ਦੇ ਕਾਇਦੇ ਤੋੜਨ ਉੱਤੇ 500-500 ਰੁਪਏ ਜੁਰਮਾਨਾ ਕੀਤਾ ਗਿਆ।
ਇਸ ਮੌਕੇ ਜਿੱਥੇ ਉਹਨਾਂ ਦਾ ਏਕਾਂਤਵਾਸ ਦਾ ਸਮਾਂ ਵਧਾਇਆ ਗਿਆ, ਉੱਥੇ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਜੇਕਰ ਉਹਨਾ ਨੇ ਦੁਬਾਰਾ ਇਹ ਗਲਤੀ ਕੀਤੀ ਤਾਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।    
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕੋਵਿਡ-19 ਦੇ ਮੱਦੇਨਜ਼ਰ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਵੱਲੋਂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ‘ਤੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜੁਰਮਾਨਾ ਕਰਨ ਅਤੇ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਇਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬਣਾਏ ਗਏ ਕੋਆਰੰਟੀਨ ਕੇਂਦਰਾਂ ਵਿੱਚ ਲਿਆ ਕੇ ਦੁਬਾਰਾ ਕੋਆਰੰਟੀਨ ਕੀਤਾ ਜਾ ਸਕਦਾ ਹੈ।
ਸਬੰਧਿਤ ਐੱਸ. ਡੀ. ਐੱਮਜ਼ ਅਤੇ ਐੱਸ. ਐੱਮ. ਓਜ਼ ਵੱਲੋਂ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਲੋਕਾਂ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ।ਪੰਜਾਬ ਸਰਕਾਰ ਵੱਲੋਂ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਲੋਕਾਂ ‘ਤੇ ਆਨਲਾਈਨ ਪ੍ਰਣਾਲੀ ਰਾਹੀਂ ਨਜ਼ਰ ਰੱਖੀ ਜਾ ਰਹੀ  ਹੈ ਅਤੇ ਘਰਾਂ ਵਿੱਚ ਕੋਆਰੰਟੀਨ ਕੀਤੇ ਗਏ ਵਿਅਕਤੀ ਜਦੋਂ ਘਰ ਤੋਂ ਬਾਹਰ ਜਾਂਦੇ ਹਨ ਤਾਂ ਤੁਰੰਤ ਉਸ ਦੀ ਜਾਣਕਾਰੀ ਮਿਲ ਜਾਂਦੀ ਹੈ।
———–