Close

Deputy Commissioner orders Medical check-up of drivers, staff and owners of combines machines coming in Tarn Taran district.

Publish Date : 19/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਆਉਣ ਵਾਲੀਆ ਕੰਬਾਇਨਾਂ ਦੇ ਡਰਾਈਵਰ, ਅਮਲੇ ਅਤੇ ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣ ਦੇ ਹੁਕਮ ਜਾਰੀ
ਤਰਨ ਤਾਰਨ, 19 ਅਪ੍ਰੈਲ :
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਨੋਵੇਲ ਕਰੋਨਾ ਵਾਇਰਸ” ਦੀ ਰੋਕਥਾਮ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।ਕੇਂਦਰ ਸਰਕਾਰ ਵੱਲੋਂ ਇਸ ਨੂੰ ਨੋਟੀਫਾਇਡ ਡਿਜ਼ਾਸਟਰ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਜਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਜਿਲ੍ਹਾ ਤਰਨ ਤਾਰਨ ਵਿੱਚ ਹਾੜ੍ਹੀ ਸੀਜ਼ਨ 2020 ਦੌਰਾਨ ਕਣਕ ਦੀ ਕਟਾਈ ਸ਼ੁਰੂ ਹੋਣ ਜਾ ਰਹੀ ਹੈ।ਜਿਲ੍ਹਾ ਤਰਨ ਤਾਰਨ ਦੀਆਂ ਅਤੇ ਇਸ ਤੋਂ ਬਾਹਰਲੇ ਜ਼ਿਲ੍ਹਿਆਂ ਤੋ ਆਉਣ ਵਾਲੀਆ ਕੰਬਾਇਨਾਂ ਦੇ ਡਰਾਈਵਰ/ਅਮਲੇ/ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕੋਵਿਡ-19 ਦੇ ਪ੍ਰਭਾਵ ਤੋ ਆਮ ਜਨਤਾ ਨੂੰ ਬਚਾਇਆ ਜਾ ਸਕੇ।ਇਸ ਸਬੰਧੀ ਪੁਲਿਸ ਵਿਭਾਗ, ਸਿਹਤ ਵਿਭਾਗ ਅਤੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਵੀ ਦਿਸ਼ਾ ਨਿਰਦੇਸ਼ ਦਿੱਤੇ ਜਾਣੇ ਜ਼ਰੂਰੀ ਹਨ।
  ਇਸ ਲਈ ਉਪਰੋਕਤ ਸਥਿਤੀ ਨੂੰ ਮੁੱਖ ਰੱਖਦਿਆਂ ਹੋਇਆਂ, ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਆਈ. ਏ. ਐੱਸ. ਨੇ ਜ਼ਾਬਤਾ ਫੌਜ਼ਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਕਟਾਈ ਦੌਰਾਨ ਜ਼ਿਲ੍ਹੇ ਵਿੱਚ ਮੌਜੂਦ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਆਉਣ ਵਾਲੀਆ ਕੰਬਾਇਨਾਂ ਦੇ ਡਰਾਈਵਰ/ਅਮਲੇ/ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣ ਦੇ ਹੁਕਮ ਜਾਰੀ ਕੀਤਾ ਹੈ ਤਾਂ ਜੋ ਕੋਵਿਡ-19 ਦੇ ਪ੍ਰਭਾਵ ਤੋ ਆਮ ਜਨਤਾ ਨੂੰ ਬਚਾਇਆ ਜਾ ਸਕੇ। ਇਹ ਹੁਕਮ 17 ਜੂਨ, 2020 ਤੱਕ ਲਾਗੂ ਰਹਿਣਗੇ।
ਜਿਲ੍ਹਾ ਤਰਨ ਤਾਰਨ ਦੇ ਹਰੇਕ ਸੜਕੀ ਮਾਰਗ ਦੀ ਐਂਟਰੀ ਪੁਵਾਇੰਟ ਤੇ ਦੂਜੇ ਜਿਲ੍ਹਿਆਂ ਤੋ ਆਉਣ ਵਾਲੀਆਂ ਕੰਬਾਈਨਾਂ ਨਾਲ ਸਬੰਧਤ ਹਰੇਕ ਵਿਅਕਤੀ/ਅਮਲਾ/ਮਾਲਕ ਜ਼ਿਲ੍ਹਾ ਤਰਨ ਤਾਰਨ ਵਿੱਚ ਦਾਖਲ ਹੁੰਦੇ ਸਮੇਂ ਨੇੜੇ ਦੀ ਡਿਸਪੈਂਸਰੀ ਵਿੱਚ ਜਾ ਕੇ ਆਪਣਾ ਮੈਡੀਕਲ ਕਰਵਾਉਣਾ ਯਕੀਨੀ ਬਣਾਉਣਗੇ।
ਇਹ ਹੁਕਮ ਨੂੰ ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ, ਸਿਵਲ ਸਰਜਨ ਤਰਨ ਤਾਰਨ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਤਰਨ ਤਾਰਨ ਵਿੱਚ ਲਾਗੂ ਕਰਵਾਉਣਾ ਯਕੀਨੀ ਬਣਾਉਗੇ।