Deputy Commissioner reviews work on construction of One Stop Center being constructed at Civil Hospital, Tarn Taran.
Publish Date : 22/09/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਜਾ ਰਹੇ ਵਨ ਸਟਾਪ ਸੈਂਟਰ ਦੀ ਉਸਾਰੀ ਦੇ ਕੰਮ ਦਾ ਲਿਆ ਜਾਇਜ਼ਾ
ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਦਿੱਤੇ ਆਦੇਸ਼
ਤਰਨ ਤਾਰਨ, 22 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਣਾਏ ਜਾ ਰਹੇ ਵਨ ਸਟਾਪ ਸੈਂਟਰ ਦੀ ਉਸਾਰੀ ਦੇ ਕੰਮ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਦੌਰਾ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਐੱਸ. ਡੀ. ਐੱਮ. ਸ੍ਰੀ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਅਨੂਪ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮਨਜਿੰਦਰ ਸਿੰਘ ਅਤੇ ਐਕਸੀਅਨ ਸੈਨੀਟੇਸ਼ਨ ਤੇ ਜਲ ਸਪਲਾਈ ਸ੍ਰੀ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਨ ਸਟਾਪ ਸੈਂਟਰ ਵਿੱਚ ਦੁਖਾਰੀਆਂ ਔਰਤਾਂ ਨੂੰ ਇੱਕ ਛੱਤ ਥੱਲੇ, ਪੁਲਿਸ ਸੁਰੱਖਿਆ, ਲੀਗਲ ਏਡ, ਮੈਡੀਕਲ ਸੁਵਿਧਾ ਅਤੇ ਕੌਂਸਲਿੰਗ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਤੇ ਉਹਨਾਂ ਦੇ ਰਹਿਣ-ਸਹਿਣ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਕਸੀਅਨ ਪੀ. ਡਬਲਯ.ੂ ਡੀ., ਪਬਲਿਕ ਹੈੱਲਥ ਵਿਭਾਗ ਅਤੇ ਬਿਜਲੀ ਵਿਭਾਗ ਦੇ ਅਧਿਕਾਰੀ ਨੂੰ ਇਸ ਵਨ ਸਟਾਪ ਸੈਂਟਰ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਆਰਜ਼ੀ ਤੌਰ ‘ਤੇ ਚੱਲ ਰਹੇ ਵਨ ਸਟਾਪ ਸੈਂਟਰ ਦਾ ਵੀ ਜਾਇਜ਼ਾ ਲਿਆ ਗਿਆ।ਇਸ ਤੋਂ ਉਹਨਾਂ ਨੇ ਪੋਸ਼ਣ ਅਭਿਆਨ ਤਹਿਤ ਜ਼ਿਲ੍ਹੇ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਕੁਪੋਸ਼ਣ ਅਤੇ ਅਨੀਮੀਆ ਵਰਗੀਆਂ ਖਤਰਨਾਕ ਸਮੱਸਿਆਵਾਂ ਦੇ ਖਾਤਮੇ ਲਈ ਦੇਸ਼ਭਰ ਵਿਚ ਪੋਸ਼ਣ ਮਹੀਨੇ ਦੀ ਸ਼ੁਰੂਆਤ ਪਹਿਲੀ ਸਤੰਬਰ ਤੋਂ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਸਤੰਬਰ ਮਹੀਨੇ ਦੌਰਾਨ ਪੋਸ਼ਣ ਅਭਿਆਨ ਤਹਿਤ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਸ ਅਭਿਆਨ ਤਹਿਤ ਹੁਣ ਤੱਕ ਜ਼ਿਲੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਸੰਤੁਲਿਤ ਆਹਾਰ, ਡਾਇਰੀਆ ਕੰਟਰੋਲ, ਅਨੀਮੀਆ ਅਤੇ ਸੈਨੀਟੇਸ਼ਨ ਆਦਿ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।
—————