Close

Deputy Commissioner Shri Pradeep Kumar Sabharwal pledged to remain devoted to the constitution

Publish Date : 26/11/2019
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਮਨਾਇਆ ਸੰਵਿਧਾਨ ਦਿਵਸ
ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਦਿਵਾਇਆ ਪ੍ਰਣ 
ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰਾਸ਼ਟਰੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਆਪਸੀ ਭਾਈਚਾਰਾ ਵਧਾਉਣ ਦਾ ਲਿਆ ਪ੍ਰਣ
ਜ਼ਿਲ੍ਹੇ ਦੇ ਵੱਖ-ਵੱਖ ਦਫ਼ਤਰਾਂ ਅਤੇ ਵਿੱਦਿਅਕ ਸੰਸਥਾਵਾਂ ’ਚ ਵੀ ਮਨਾਇਆ ਗਿਆ ਸੰਵਿਧਾਨ ਦਿਵਸ
ਤਰਨ ਤਾਰਨ, 26 ਨਵੰਬਰ :
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿੱਚ ਸਥਿਤ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਉਂਦਿਆਂ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਲਿਆ।ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਦਿਵਸ ਮੌਕੇ ਦੇਸ਼ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਕੇ ਸੁਣਾਉਣ ਉਪਰੰਤ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਪ੍ਰਣ ਵੀ ਦਿਵਾਇਆ ਗਿਆ ਕਿ ਉਹ ਸਭ ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਵਾਸਤੇ ਆਪਸੀ ਭਾਈਚਾਰਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ।ਇਸ ਤੋਂ ਬਿਨ੍ਹਾਂ ਇਹ ਪ੍ਰਣ ਵੀ ਲਿਆ ਗਿਆ ਕਿ ਅਸੀਂ ਸਾਰੇ ਭਾਰਤ ਦੇ ਸਮੂਹ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਨਿਆਂ, ਵਿਚਾਰ, ਅਭਿਵਿਅਕਤੀ, ਵਿਸ਼ਵਾਸ਼, ਧਰਮ ਤੇ ਪੂਜਾ ਦੀ ਸੁਤੰਤਰਤਾ, ਪ੍ਰਤਿਸ਼ਠਾ ਵਾਸਤੇ ਸਮਾਨ ਅਵਸਰ ਪ੍ਰਦਾਨ ਕਰਾਉਣ ਲਈ ਸੰਵਿਧਾਨ ਪ੍ਰਤੀ ਸਮਰਪਿਤ ਹੋਵਾਂਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਵੱਲੋਂ ਭਾਰਤ ਨੂੰ ਸੰਪੂਰਨ ਪ੍ਰਭੂਤਾ ਸਪੰਨ, ਸਮਾਜਵਾਦੀ, ਧਰਮ ਨਿਰਪੇਖ, ਲੋਕਤੰਤਰਿਕ ਗਣਰਾਜ ਬਣਾਉਣ ਦਾ ਲਿਆ ਗਿਆ ਸੁਪਨਾ ਪੂਰਾ ਕਰਨ ਲਈ ਵੀ ਅਸੀਂ ਵਚਨਵੱਧ ਰਹਾਂਗੇ।ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਨੂੰ ਦੇ ਅੱਜ ਸੰਵਿਧਾਨ ਦਿਵਸ ਤੋਂ ਸ਼ੁਰੂ ਹੋ ਕੇ 14 ਅਪਰੈਲ 2020, ਡਾ. ਬੀ. ਆਰ. ਅੰਬੇਦਕਰ ਜੀ ਦੀ ਜੈਅੰਤੀ ਤੱਕ ਉਲੀਕੇ ਗਏ ਸਮਾਗਮਾਂ ਨੂੰ ਨਿਰਧਾਰਿਤ ਸਮਾਂ-ਸਾਰਣੀ ਅਨੁਸਾਰ ਆਯੋਜਿਤ ਕਰਨ ਲਈ ਕਿਹਾ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਨ ਸਿਆਲ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਸੰਜੀਵ ਕੁਮਾਰ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਸਾਰੀਆਂ ਬ੍ਰਾਂਚਾਂ ਦੇ ਅਧਿਕਾਰੀ ਤੇ ਕਰਮਚਾਰੀ ਵੱਡੀ ਗਿਣਤੀ ’ਚ ਹਾਜ਼ਰ ਸਨ।
ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰਨਾਂ ਦਫ਼ਤਰਾਂ ਅਤੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਸਮੇਤ ਸਮੂਹ ਦਫ਼ਤਰਾਂ ’ਚ ਸੰਵਿਧਾਨ ਦਿਵਸ ਨੂੰ ਵੱਡੇ ਪੱਧਰ ’ਤੇ ਮਨਾਇਆ ਗਿਆ ।