Deputy Commissioner Tarn Taran appeals to farmers not to burn paddy straw
Publish Date : 14/09/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ
ਤਰਨ ਤਾਰਨ, 14 ਸਤੰਬਰ :
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਕੈਬਿਨੇਟ ਮੰਤਰੀ ਸ਼੍ਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚਲਾਈ ਗਈ ਮੁਹੀਮ ਤੰਦਰੁਸਤ ਪੰਜਾਬ ਅਧੀਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰ ਿਪਰਦੀਪ ਕੁਮਾਰ ਸੱਭਰਵਾਲ ਵੱਲੋਂ ਸਹਿਕਾਰਤਾ ਵਿਭਾਗ ਤਰਨ ਤਾਰਨ ਵੱਲੋਂ ਤਿਆਰ ਕੀਤਾ ਗਿਆ ਬੈਨਰ ਜਾਰੀ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ, ਸਾਡਾ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਹ ਪ੍ਰਦੂਸ਼ਣ ਕਈ ਗੰਭੀਰ ਬਿਮਾਰੀਆਂ ਨੂੰ ਜਨਮ ਦਿੰਦਾ ਹੈ।ਇਸ ਮੌਕੇ ਨੂੰ ਜ਼ਿਲ੍ਹਾ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਕਟਾਈ ਸੁਪਰ ਐੱਸ. ਐੱਮ. ਐੱਸ. ਲੱਗੀਆਂ ਕੰਬਾਈਨ ਮਸ਼ੀਨਾਂ ਰਾਹੀਂ ਹੀ ਕਰਵਾਈ ਜਾਵੇ।
ਉਹਨਾਂ ਕਿਹਾ ਕਿ ਜ਼ਿਲ੍ਹੇ ਵਿਚ ਸਹਿਕਾਰੀ ਸਭਾਵਾਂ ਕੋਲ ਹਰ ਤਰਾਂ ਦੇ ਸੰਦ ਮਜੂਦ ਹਨ, ਇਨ੍ਹਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕਿਸਾਨ ਪਰਾਲੀ ਨੂੰ ਸਾੜਦੇ ਹਨ ਤਾਂ ਸਰਕਾਰ ਵੱਲੋਂ ਜੁਰਮਾਨਾ ਵੀ ਕੀਤਾ ਜਾ ਸਕਦਾ।ਬੈਨਰ ਜਾਰੀ ਕਰਦੇ ਸਮੇ ਉਨ੍ਹਾਂ ਨਾਲ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀਮਤੀ ਸਰਬਜੀਤ ਕੌਰ, ਸਹਾਇਕ ਰਜਿਸਟਰਾਰ ਬਲਵਿੰਦਰ ਸਿੰਘ, ਸਹਾਇਕ ਰਜਿਸਟਰਾਰ ਰਣਜੀਤ ਕੌਰ, ਸਕੱਤਰ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ, ਸਾਬਕਾ ਪ੍ਰਧਾਨ ਪ੍ਰਗਟ ਸਿੰਘ, ਤਾਰਾ ਚੰਦ, ਬਲਵੰਤ ਸਿੰਘ ਤੇ ਹੋਰ ਸਕੱਤਰ ਮਜੂਦ ਸਨ।
———-