Close

Deputy Commissioner Tarn Taran directs the city councils to strictly ban the use of polythene

Publish Date : 13/09/2019
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਨਗਰ ਕੌਂਸਲ ਦਫ਼ਤਰ ਵਿਖੇ ਕਰਵਾਇਆ ਗਿਆ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੀਆਂ ਨਗਰ ਕੌਂਸਲਾਂ ਨੂੰ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਸਖਤੀ ਨਾਲ ਰੋਕਣ ਦੇ ਦਿੱਤੇ ਆਦੇਸ਼
ਤਰਨ ਤਾਰਨ, 13 ਸਤੰਬਰ :
ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜ਼ਿਲੇ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਅੱਜ ਨਗਰ ਕੌਂਸਲ ਦਫ਼ਤਰ ਤਰਨ ਤਾਰਨ ਵਿਖੇ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਅਨਿਲ ਕੁਮਾਰ ਚੋਪੜਾ ਅਤੇ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰੀਨ ਨੂੰ ਪਲਾਸਟਿਕ ਹਟਾਓ, ਪਾਣੀ, ਜੀਵਨ ਅਤੇ ਵਾਤਾਵਰਣ ਬਚਾਓ ਸਬੰਧੀ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲੇ ਦੀਆਂ ਨਗਰ ਕੌਂਸਲਾਂ ਨੂੰ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਸਖਤੀ ਨਾਲ ਰੋਕਣ ਦੇ ਆਦੇਸ਼ ਦਿੱਤੇ ਹਨ। ਉਨਾਂ ਕਿਹਾ ਕਿ ਵਾਤਾਵਰਣ ਦੇ ਬਚਾਅ ਲਈ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ ’ਤੇ ਪੰਜਾਬ ਸਰਕਾਰ ਵੱਲੋਂ ਲਾਈ ਰੋਕ ਨੂੰ ਹਰ ਹਾਲ ’ਚ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਲੋਕਾਂ ਨੂੰ ਬਾਜ਼ਾਰ ਜਾਣ ਲੱਗਿਆਂ, ਨਾਲ ਕੱਪੜੇ ਦਾ ਬਣਿਆ ਥੈਲਾ ਘਰ ਤੋਂ ਲੈ ਕੇ ਜਾਣ ਦੀ ਆਦਤ ਪਾਉਣੀ ਪਵੇਗੀ ਤਾਂ ਜੋ ਬਾਜ਼ਾਰ ਤੋਂ ਖਰੀਦੇ ਸਮਾਨ ਲਈ ਪੋਲੀਥੀਨ ਲਿਫ਼ਾਫ਼ੇ ਦੀ ਜ਼ਰੂਰਤ ਨਾ ਪਵੇ। ਇਸ ਮੌਕੇ ਉਨਾਂ ਨੇ ਨਗਰ ਕੌਂਸਲਾਂ ਨੂੰ ਇਸ ਸਬੰਧੀ ਲੋੜੀਂਦੀ ਮੁਹਿੰਮ ਚਲਾਉਣ ਅਤੇ ਪੋਲੀਥੀਨ ਲਿਫ਼ਾਫ਼ੇ ਜ਼ਬਤ ਕਰਨ ਦੀ ਹਦਾਇਤ ਕੀਤੀ।
ਸ੍ਰੀ ਸੱਭਰਵਾਲ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਸਮਾਗਮਾਂ ਦੇ ਸਬੰਧ ਵਿੱਚ ਇਸ ਸਾਲ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਦੇਸ਼ ਨੂੰ ਪਲਾਸਟਿਕ ਮੁਕਤ ਕਰਨ ਲਈ 11 ਸਤੰਬਰ ਤੋਂ 27 ਅਕਤੂਬਰ ਤੱਕ ਤਿੰਨ ਪੜਾਵਾਂ ਵਿੱਚ ਜ਼ਿਲਾ ਤਰਨ ਤਾਰਨ ‘ਚ ਵਿਸ਼ੇਸ ਜਾਗਰੂਕਤਾ ਪ੍ਰਗਰਾਮ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਸਬੰਧਿਤ ਅਧਿਕਾਰੀ ਨੂੰ ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਕੌਂਸਲਾਂ ਵਿੱਚ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਕਿਰਤਦਾਨ, ਸਫ਼ਾਈ ਤੇ ਹਰਿਆਲੀ ਮੁਹਿੰਮ, ਸਵੱਛਤਾ ਸਬੰਧੀ ਸਹੁੰ ਚੁਕਾਉਣ ਅਤੇ ਸਵੱਛਤਾ ਰੈਲੀਆਂ ਆਦਿ ਪੋ੍ਰਗਰਾਮਾਂ  ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉੁਹਨਾਂ ਦੱਸਿਆ ਕਿ 2 ਅਕਤੂਬਰ ਨੂੰ ਕਿਰਤਦਾਨ ਕਰਨ ਸਬੰਧੀ ਜਨ-ਮੁਹਿੰਮ ਚਲਾਈ ਜਾਵੇਗੀ। ਅਗਲੇ ਪੜਾਅ ਵਿੱਚ 3 ਅਕਤੂਬਰ ਤੋਂ 27 ਅਕਤੂਬਰ ਤੱਕ ਪਲਾਸਟਿਕ ਦੇ ਵੇਸਟ ਨੂੰ ਇਕੱਠੇ ਕਰਕੇ ਰੀਸਾਈਕਲ ਕਰਨ ਲਈ ਮੁਹਿੰਮ ਚਲਾਈ ਜਾਵੇਗੀ, ਜੋ ਕਿ ਪਲਾਸਟਿਕ ਮੁਕਤ ਦਿਵਾਲੀ ਮਨਾਉਣ ਦੀ ਅਗਵਾਈ ਕਰੇਗੀ।
—————