Deputy Commissioner Tarn Taran holds special meeting with concerned officials regarding stubble management

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਰਾਲੀ ਪ੍ਰਬੰਧਨ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਸੀਜ਼ਨ 2025-26 ਦੌਰਾਨ ਪਰਾਲੀ ਪ੍ਰਬੰਧਨ ਦੇ ਐਕਸ਼ਨ ਪਲਾਨ ਨੂੰ ਲਾਗੂ ਕਰਨ ਲਈ ਦਿੱਤੇ ਨਿਰਦੇਸ਼
ਤਰਨ ਤਾਰਨ, 16 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅਗਾਮੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਸੀਜ਼ਨ 2025-26 ਦੌਰਾਨ ਪਰਾਲੀ ਪ੍ਰਬੰਧਨ ਦੇ ਐਕਸ਼ਨ ਪਲਾਨ ਨੂੰ ਲਾਗੂ ਕਰਨ ਲਈ ਸਮੂਹ ਅਧਿਕਾਰੀਆਂ ਨੰੁ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਕੁਮਾਰ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਪ੍ਰੀਤਇੰਦਰ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਡਾ. ਕਰਨਵੀਰ ਸਿੰਘ, ਅਤੇ ਜ਼ਿਲ੍ਹਾ ਮਾਲ ਅਫਸਰ ਸ੍ਰੀ ਗੁਰਪ੍ਰੀਤ ਸਿੰਘ ਢਿਲੋਂ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ, ਤਰਨ ਤਾਰਨ ਨੇ ਖੇਤੀਬਾੜੀ ਵਿਭਾਗ ਦੀ ਪ੍ਰਗਤੀ ਰਿਪੋਰਟ ਦੱਸਦਿਆ ਕਿਹਾ ਕਿ ਵਿਭਾਗ ਵਲੋਂ ਸਾਲ 2018-2025 ਤੱਕ 8198 ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦਿੱਤੀਆਂ ਗਈਆਂ ਅਤੇ ਇਸ ਸਾਲ ਨਿੱਜ਼ੀ ਤੌਰ ‘ਤੇ 253 ਮਸ਼ੀਨਾਂ ਨੂੰ ਸ਼ੈਕਸ਼ਨ ਦਿੱਤੀ ਗਈ ਹੈ ਅਤੇ ਇਸ ਵਿੱਚੋਂ ਕਿਸਾਨਾਂ ਵਲੋਂ ਹੁਣ ਤੱਕ 212 ਮਸ਼ੀਨਾਂ ਦੀ ਖਰੀਦ ਕਰ ਲਈ ਗਈ ਹੈ ਅਤੇ ਖੇਤੀਬਾੜੀ ਵਿਭਾਗ ਵਲੋਂ 197 ਮਸ਼ੀਨਾਂ ਦੀ ਈ. ਪੀ. ਵੀ ਕਰ ਦਿੱਤੀ ਗਈ ਹੈ, ਇਸੇ ਤਰ੍ਹਾਂ ਹੀ 47 ਕਸਟਮ ਹਾਈਰਿੰਗ ਸੈਂਟਰਾਂ ਨੂੰ ਸ਼ੈਕਸ਼ਨ ਦਿੱਤੀ ਗਈ ਹੈ, ਇਸ ਵਿੱਚੋਂ 10 ਕਸਟਮ ਹਾਈਰਿੰਗ ਸੈਂਟਰਾਂ ਨੇ ਮਸ਼ੀਨਾਂ ਖਰੀਦ ਲਈਆਂ ਗਈਆਂ ਹਨ ਅਤੇ ਖੇਤੀਬਾੜੀ ਵਿਭਾਗ ਵਲੋਂ 5 ਕਸਟਮ ਹਾਈਰਿੰਗ ਸੈਂਟਰਾਂ ਦੀ ਈ. ਪੀ. ਵੀ. ਕਰ ਦਿੱਤੀ ਗਈ ਹੈ।ਉਹਨਾਂ ਦੱਸਿਆ ਕਿ ਵਿਭਾਗ ਵਲੋਂ ਲਗਾਤਾਰ ਪ੍ਰਸਾਰ ਗਤੀਵਿਧੀਆ ਕਰਦੇ ਹੋਏ 252 ਪਿੰਡ ਪੱਧਰੀ ਕੈਂਪ ਲਗਾਏ ਗਏ ਹਨ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਵਿੱਚ ਕਿਸਾਨਾਂ ਨੂੰ ਬਾਸਮਤੀ ਦੀ ਪਰਾਲੀ ਪਸ਼ੂਆਂ ਦੇ ਚਾਰੇ ਵਜੋਂ ਅਤੇ ਮਲਚਿੰਗ ਵਜੋਂ ਵਰਤਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ ਅਤੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਬਕਾਇਆ ਰਹਿੰਦੀ ਮਸ਼ੀਨਰੀ ਦੀ ਖਰੀਦ ਜਲਦ ਕਰਨ ਲਈ ਕਿਹਾ ਜਾਵੇ।
ਉਹਨਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਨੀਸ਼ ਕੁਮਾਰ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਵਲੋਂ ਲਗਾਏ ਜਾ ਰਹੇ ਕੈਂਪਾਂ ਵਿੱਚ ਕਿਸਾਨਾਂ ਨੂੰ ਬਾਸਮਤੀ ਦੀ ਪਰਾਲੀ ਪਸ਼ੂਆਂ ਦੇ ਚਾਰੇ ਵਜੋਂ ਅਤੇ ਮਲਚਿੰਗ ਵਜੋਂ ਵਰਤਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ ਅਤੇ ਇਹਨਾਂ ਕੈਂਪਾਂ ਵਿੱਚ ਆਪਣੇ ਵੈਟਨਰੀ ਅਫਸਰ ਭੇਜੇ ਜਾਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟ੍ਰੈਟ, ਇੰਨਫੋਰਸਮੈਂਟ ਟੀਮਾਂ ਅਤੇ ਪਰਾਲੀ ਪ੍ਰੋਟੈਕਸ਼ਨ ਟੀਮਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਮੂਹ ਚੱਲ ਰਹੀਆਂ ਕੰਬਾਈਨ ਹਾਰਵੈਸਟਰਾਂ ਨੂੰ ਚੈੱਕ ਕੀਤਾ ਜਾਵੇ ਅਤੇ ਬਿਨਾਂ ਐੱਸ. ਐੱਮ. ਐੱਸ ਸਿਸਟਮ ਤੋਂ ਚੱਲਦੀਆਂ ਕੰਬਾਈਨਾਂ ਦੇ ਤੁਰੰਤ ਚਲਾਨ ਕੱਟੇ ਜਾਣ ।
ਇਸ ਦੌਰਾਨ ਉਹਨਾਂ ਪਰਾਲੀ ਪ੍ਰੋਟੈਕਸ਼ਨ ਟੀਮਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਗਾਤਾਰ ਪਿੰਡਾਂ ਵਿੱਚ ਗਸ਼ਤ ਕਰਨਗੀਆਂ ਅਤੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਨੀ ਯਕੀਨੀ ਬਣਾਉਣਗੀਆਂ।
ਉਹਨਾਂ ਡਿਪਟੀ ਰਜਿਟਰਾਰ ਸਹਿਕਾਰੀ ਸਭਾਵਾਂ, ਤਰਨ ਤਾਰਨ ਨੂੰ ਸਹਿਕਾਰੀ ਸਭਾਵਾਂ ਵਿੱਚ ਮੌਜੂਦ ਮਸ਼ੀਨਰੀ ਨੂੰ ਚਾਲੂ ਹਾਲਤ ਵਿੱਚ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਜ਼ਿਲਾ ਮਾਲ ਅਫਸਰ ਤਰਨਤਾਰਨ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਹਰੇਕ ਕੇਸ ਵਿੱਚ ਲਾਲ ਇੰਦਰਾਜ਼ ਕਰਨਾ ਯਕੀਨੀ ਬਣਾਇਆ ਜਾਵੇ।
ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪਰਾਲੀ ਸਾੜਨ ਦੇ ਹਾਟ ਸਪਾਟ ਪਿੰਡਾਂ ਵਿੱਚ ਸਾਂਝੇ ਤੌਰ ‘ਤੇ ਦੌਰੇ ਕੀਤੇ ਜਾਣਗੇ, ਜਿੰਨ੍ਹਾਂ ਦਾ ਸ਼ਡਿਉਲ ਤਿਆਰ ਕਰ ਲਿਆ ਗਿਆ ਹੈ। ਉਹਨਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ਪਿੰਡਾਂ ਵਿੱਚ ਜਾ ਕੇ ਚੈਕਿੰਗ ਕੀਤੀ ਜਾਵੇ।ਇਸ ਦੌਰਾਨ ਉਪ ਮੰਡਲ ਮਜਿਸਟਰੇਟ, ਜ਼ਿਲਾ ਮਾਲ ਅਫਸਰ, ਪਰਾਲੀ ਪ੍ਰੋਟੈਕਸ਼ਨ ਟੀਮ ਦੇ ਮੈਂਬਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਾਜ਼ਰ ਰਹਿਣਗੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਐਕਸ਼ਨ ਪਲਾਨ ਮੁਤਾਬਕ ਪਰਾਲੀ ਪ੍ਰਬੰਧਨ ਗਤੀਵਿਧੀਆਂ ਕਰਨ ਦੇ ਆਦੇਸ਼ ਦਿੱਤੇ।