Close

Deputy Commissioner Tarn Taran invites officers and employees to exercise and make others aware… Sworn oath to exercise under “Fit India” Campaign

Publish Date : 29/08/2019
DC
 
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਦਿੱਤਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਸਰਤ ਕਰਨ ਅਤੇ ਹੋਰ ਲੋਕਾਂ ਨੂੰ ਜਾਗੂਰਕ ਕਰਨ ਦਾ ਸੱਦਾ 
“ਫਿੱਟ ਇੰਡੀਆ” ਤਹਿਤ ਕਸਰਤ ਕਰਨ ਲਈ ਚੁਕਾਈ ਗਈ ਸਹੁੰ
ਤਰਨ ਤਾਰਨ, 29 ਅਗਸਤ :
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਅੱਜ ਕੌਮੀ ਖੇਡ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁੂਰੂ ਕੀਤੀ ਗਈ “ਫਿੱਟ ਇੰਡੀਆ” ਮੁੁਹਿੰਮ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰੋਜ਼ਾਨਾ ਕਸਰਤ ਕਰਨ ਦੀ ਸਹੁੰ ਚੁਕਾਈ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ ਅਤੇ ਜ਼ਿਲਾ ਮਾਲ ਅਫਸਰ ਅਰਵਿੰਦਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਤੇ ਸਟਾਫ਼ ਮੌਜੂਦ ਸੀ। 
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੱਭਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਸੂਬੇ ਦੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਤੰਦਰੁਸਤ ਪੰਜਾਬ ਮਿਸ਼ਨ 5 ਜੂਨ, 2018 ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਸਿਹਤਮੰਦ ਜੀਵਨ ਲਈ ਮਾਹੌਲ ਦਿੱਤਾ ਜਾ ਸਕੇ। ਉਨਾਂ ਅੱਜ ਕੌਮੀ ਖੇਡ ਦਿਵਸ ਮੌਕੇ ਸਭ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਆਖਿਆ ਕਿ ‘ਫਿੱਟ ਇੰਡੀਆ’ ਪ੍ਰੋਗਰਾਮ ਦਾ ਵੀ ਇਹੀ ਉਦੇਸ਼ ਹੈ ਕਿ ਲੋਕਾਂ ਨੂੰ ਆਪਣੀ ਸਿਹਤ ਸੰਭਾਲ ਪ੍ਰਤੀ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਉਹਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਖੁਦ ਰੋਜ਼ਾਨਾ ਕਸਰਤ ਕਰਨ ਦੀ ਆਦਤ ਪਾਉਣ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕੀਤਾ ਜਾਵੇ। 
ਇਸ ਮੌਕੇ ਦਿੱਲੀ ਵਿਖੇ “ਫਿੱਟ ਇੰਡੀਆ” ਮੁਹਿੰਮ ਦੀ ਸ਼ੁਰਆਤ ਕਰਨ ਲਈ ਆਯੋਜਿਤ  ਕੀਤੇ ਗਏ ਸਮਾਗਮ ਦਾ ਸਿੱਧਾ ਪ੍ਰਸਾਰਨ ਵੀ ਵਿਖਾਇਆ ਗਿਆ। ਇਸ ਦੌਰਾਨ ‘ਫਿੱਟ ਇੰਡੀਆ’ ਮੁਹਿੰਮ ਅਧੀਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਹੁੰ ਵੀ ਚੁੱਕੀ ਗਈ।
—————-