Close

Deputy Commissioner Tarn Taran issued admission campaign stickers to be affixed on motor vehicles

Publish Date : 27/04/2021
DC sir

ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਮੋਟਰ ਗੱਡੀਆਂ `ਤੇ ਲਗਾਉਣ ਲਈ ਦਾਖ਼ਲਾ ਮੁਹਿੰਮ ਸਟਿੱਕਰ ਜਾਰੀ
ਨਿਵੇਕਲੇ ਅੰਦਾਜ਼ ਨਾਲ ਜ਼ਿਲ੍ਹਾ ਤਰਨਤਾਰਨ ਦੇ ਨਾਗਰਿਕਾਂ ਨੂੰ ਸਰਕਾਰੀ ਸਕੂਲ ਅਪਣਾਉਣ ਲਈ ਕੀਤਾ ਪ੍ਰੇਰਿਤ
ਤਰਨਤਾਰਨ 26 ਅਪ੍ਰੈਲ :
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਨੂੰ ਉਤਸ਼ਾਹ ਦੇਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਨੇ ਮੋਟਰ ਗੱਡੀਆਂ `ਤੇ ਲਗਾਉਣ ਲਈ ਰੰਗਦਾਰ ਸਟੀਕਰ ਜਾਰੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਸਮੂਹ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸਬੰਧੀ ਹੋਈ ਸਮੀਖਿਆ ਮੀਟਿੰਗ ਵਿੱਚ ਮਾਣਯੋਗ ਮੁੱਖ ਮੰਤਰੀ ਦੁਆਰਾ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਚੰਗੀ ਪੜ੍ਹਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਬਹੁਤ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਵੱਲੋਂ ਸਕੂਲਾਂ ਅੰਦਰ ਵਧੇ ਦਾਖ਼ਲੇ, ਬਦਲੀ ਨੀਤੀ, ਸਮਾਰਟ ਸਕੂਲ, ਬੁਨਿਆਦੀ ਢਾਂਚੇ ਲਈ ਕੀਤੇ ਗਏ ਕੰਮਾਂ ਤੇ ਤਸੱਲੀ ਪ੍ਰਗਟ ਕਰਦਿਆਂ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਬਹੁਤ ਤਾਰੀਫ਼ ਵੀ ਕੀਤੀ ਗਈ ਹੈ।
ਇਸ ਮੌਕੇ ਸ੍ਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਅਤੇ ਡਿਪਟੀ ਡੀਈਓ ਸ਼੍ਰੀ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਬੇਹਤਰ ਪੜ੍ਹਾਈ ਦੇਣ ਦੇ ਮਕਸਦ ਨਾਲ਼ ਸਕੂਲ ਮੁਖੀ, ਅਧਿਆਪਕ, ਕਰਮਚਾਰੀ ਅਤੇ ਅਧਿਕਾਰੀ ਸਾਹਿਬਾਨ ਦਿਨ ਰਾਤ ਮਿਹਨਤ ਵਿੱਚ ਲੱਗੇ ਹੋਏ ਹਨ।
ਜਿਕਰਯੋਗ ਹੈ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਅਤੇ ਗੁਣਾਤਮਿਕ ਸਿੱਖਿਆ ਦੇ ਪ੍ਰਚਾਰ ਲਈ ਚਲਾਈ ਮੁਹਿੰਮ ਸਬੰਧੀ ਨੁੱਕੜ ਨਾਟਕ ਖੇਡੇ ਜਾ ਰਹੇ ਹਨ। ਕੈਨੋਪੀਜ਼ ਅਤੇ ਦਾਖਲਾ ਮੇਲਿਆਂ ਵਿੱਚ ਵਿਸ਼ੇਸ਼ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਆਡੀਓ ਸੁਨੇਹੇ ਅਤੇ ਵੀਡੀਓ ਡਾਕੂਮੈਂਟਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਸਕੂਲਾਂ ਵੱਲੋਂ ਫਲੈਕਸਾਂ ਅਤੇ ਪੰਫਲੈਟ ਵੀ ਵੰਡੇ ਜਾ ਰਹੇ ਹਨ। ਅਧਿਆਪਕਾਂ ਦੁਆਰਾ ਘਰ-ਘਰ ਜਾ ਕੇ ਮਾਪਿਆਂ ਨੂੰ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਬੀਪੀਈਓ ਚੋਹਲਾ ਸਾਹਿਬ, ਸ਼੍ਰੀ ਜਸਵਿੰਦਰ ਸਿੰਘ, ਸ਼੍ਰੀ ਨਵਦੀਪ ਸਿੰਘ ਜਿਲ੍ਹਾ ਪੜ੍ਹੋ ਪੰਜਾਬ ਕੋਆਰਡੀਨੇਟਰ, ਸ਼੍ਰੀ ਪ੍ਰੇਮ ਸਿੰਘ ਜਿਲ੍ਹਾ ਮੀਡੀਆ ਕੋ-ਆਰਡੀਨੇਟਰ, ਸ਼੍ਰੀ ਅਨੂਪ ਸਿੰਘ ਮੈਣੀ ਸਹਾਇਕ ਕੋਆਰਡੀਨੇਟਰ ਪੜ੍ਹੋ ਪੰਜਾਬ ਵੀ ਮੌਜੂਦ ਸਨ।