Close

Deputy Commissioner Tarn Taran Kulwant Singh Visits Kansai Nerolac Paints Plant At Goindwal Sahib

Publish Date : 25/08/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਗੋਇੰਦਵਾਲ ਸਾਹਿਬ ਵਿਖੇ ਕੰਨਸਾਈ ਨੈਰੋਲੈਕ ਪੇਂਟਸ ਦੇ ਪਲਾਂਟ ਦਾ ਦੌਰਾ
ਸਟਾਫ/ਲੇਬਰ ਦੀ ਭਰਤੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਰਾਹੀਂ ਕਰਨ ਲਈ ਕੀਤਾ ਪ੍ਰੇਰਿਤ
ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਲਗਾਏ ਜਾ ਰਹੇ ਹਨ ਰੋਜ਼ਗਾਰ ਮੇਲੇ
ਤਰਨ ਤਾਰਨ, 25 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਗੋਇੰਦਵਾਲ ਸਾਹਿਬ ਵਿਖੇ ਕੰਨਸਾਈ ਨੈਰੋਲੈਕ ਪੇਂਟਸ ਦੇ ਪਲਾਂਟ ਦਾ ਦੌਰਾ ਕੀਤਾ ਗਿਆ।ਇਸ ਮੌਕੇ ਪਲਾਂਟ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਉਹਨਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਭਵਿੱਖ ਵਿੱਚ ਪਲਾਂਟ ਵੱਲੋ ਸਟਾਫ/ਲੇਬਰ ਦੀ ਭਰਤੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਰਾਹੀਂ ਕੀਤੀ ਜਾਵੇ ਤਾਂ ਜੋ ਤਰਨ ਤਾਰਨ ਜਿਲ੍ਹੇ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੋਜਗਾਰ ਦੇ ਮੋਕੇ ਪ੍ਰਾਪਤ ਹੋ ਸਕਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਇਹ ਦੌਰਾ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਗਤੀਵਿਧੀਆਂ ਨੂੰ ਜਿਲ੍ਹੇ ਦੇ ਪ੍ਰਮੁੱਖ ਨਿਯੋਜਕਾਂ ਨਾਲ ਸਾਂਝਾ ਕਰਨ ਦੇ ਮੱਦੇਨਜ਼ਰ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋ ਜਿਲ੍ਹੇ ਦੇ ਬੇਰੁਜਗਾਰਾਂ ਨੌਜਵਾਨਾਂ ਨੂੰ ਰੋਜਗਾਰ ਮੇਲਿਆਂ ਵਿੱਚ ਹਿੱਸਾ ਲੈਣ ਲਈ ਆਪਣਾ ਨਾਮ www.pgrkam.com ‘ਤੇ ਰਜਿਸਟਰ ਕਰਨ ਦੀ ਅਪੀਲ ਵੀ ਕੀਤੀ ਗਈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੌਜਵਾਨ ਪੰਜਾਬ ਸਰਕਾਰ ਦੀ ਘਰ ਘਰ ਰੋਜਗਾਰ ਯੋਜਨਾ ਤਹਿਤ ਰੋਜਗਾਰ ਪ੍ਰਾਪਤ ਕਰਕੇ ਆਪਣਾ ਜੀਵਨ ਸਫਲ ਬਣਾ ਸਕਣ।
ਕੰਨਸਾਈ ਨੈਰੋਲੈਕ ਪੇਂਟਸ ਤੋਂ ਡਿਪਟੀ ਐੱਚ. ਆਰ. ਮੈਨੇਜਰ ਸ੍ਰੀ ਸੁਰੇਸ਼ ਵਰਮਾ ਨੇ ਦੱਸਿਆ ਕਿ ਕੰਨਸਾਈ ਨੈਰੋਲੈਕ ਪੇਂਟਸ ਲਿਮਟਿਡ, ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿੱਚ ਨਿਯੋਜਕ ਦੇ ਤੌਰ ‘ਤੇ ਰਜਿਸਟਰ ਹੋ ਚੁੱਕਾ ਹੈ ਅਤੇ ਉਹਨਾਂ ਵੱਲੋ ਇਹ ਵੀ ਭਰੋਸਾ ਦੁਵਾਇਆ ਗਿਆ ਕਿ ਭਵਿੱਖ ਵਿੱਚ ਹੋਣ ਵਾਲੀ ਸਟਾਫ ਦੀ ਭਰਤੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ  ਰਾਹੀਂ ਹੀ ਕੀਤੀ ਜਾਵੇਗੀ।
————-