Close

Deputy Commissioner Tarn Taran made a surprise visit to the district hospital

Publish Date : 10/01/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ

ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਜ਼ਿਲਾ ਹਸਪਤਾਲ ਦਾ ਅਚਨਚੇਤ ਦੌਰਾ

ਸਿਹਤ ਸਹੂਲਤਾਂ ਬਾਰੇ ਪ੍ਰਾਪਤ ਕੀਤੀ ਜਾਣਕਾਰੀ ਅਤੇ ਪ੍ਰਬੰਧਾਂ ਦਾ ਬਰੀਕੀ ਨਾਲ ਕੀਤਾ ਗਿਆ ਨਿਰੀਖਣ

ਤਰਨ ਤਾਰਨ, 10 ਜਨਵਰੀ:

 ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਸ਼ੁਕਰਵਾਰ ਨੂੰ ਜ਼ਿਲਾ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਤਰਨ ਤਾਰਨ ਸ੍ਰੀ ਅਰਵਿੰਦਰ ਪਾਲ ਸਿੰਘ, ਸਿਵਲ ਸਰਜਨ ਤਰਨ ਤਾਰਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੀ ਮੌਜੂਦ ਰਹੇ।

ਸਿਵਲ ਹਸਪਤਾਲ ਤਰਨ ਤਾਰਨ ਦੀ ਫੇਰੀ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਵੱਲੋਂ ਵੱਖ-ਵੱਖ ਵਾਰਡਾਂ ਅਤੇ ਯੂਨਿਟਾਂ  ਦਾ ਦੌਰਾ ਕਰਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਵੱਲੋਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਪਾਸੋਂ ਸਿਹਤ ਕੇਂਦਰ ਵਿਖੇ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦੀ ਜਾਣਕਾਰੀ ਲਈ ਅਤੇ ਹਸਪਤਾਲ ਵਿਖੇ ਪ੍ਰਬੰਧਾਂ ਦਾ ਬਰੀਕੀ ਨਾਲ ਨਿਰੀਖਣ ਕੀਤਾ।

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਦੀ ਚੰਗੀ ਅਤੇ ਨਿਰੋਈ ਸਿਹਤ ਲਈ ਵਚਨਬੱਧ ਹੈ ਅਤੇ ਸਿਹਤ ਵਿਭਾਗ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਹਰ ਸਰਕਾਰੀ ਸਿਹਤ ਸਕੀਮ ਅਤੇ ਪ੍ਰੋਗਰਾਮ  ਦਾ ਲਾਭ ਸਮੇਂ ਸਿਰ ਪਹੁੰਚੇ। ਉਹਨਾਂ ਦੱਸਿਆ ਕਿ ਸਿਵਿਲ ਹਸਪਤਾਲ  ਵਿਖੇ ਨਾਗਰਿਕਾਂ ਦੀ ਸੇਵਾ ਵਿੱਚ ਬਲੱਡ ਬੈਂਕਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਸੇਵਾ ਲੋੜਵੰਦ ਮਰੀਜ਼ਾਂ ਦੇ ਲਈ ਹਫਤੇ ਦੇ ਸਾਰੇ ਦਿਨ 24 ਘੰਟਿਆਂ ਲਈ ਉਪਲਬਧ ਰਹੇਗੀ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲਾ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਜਿੱਥੇ ਗੁਰਦੇ ਦੇ ਰੋਗਾਂ ਤੋਂ ਪੀੜਤ ਵਿਅਕਤੀ ਆਪਣਾ ਇਲਾਜ ਬਿਲਕੁਲ ਮੁਫਤ ਕਰਵਾ ਸਕਣਗੇ। ਜ਼ਿਲਾ ਹਸਪਤਾਲ ਵਿਖੇ ਬਣ ਰਹੇ ਐਮਰਜੈਂਸੀ ਵਾਰਡ ਦੀ ਇਮਾਰਤ ਬਾਰੇ ਵੀ ਜਾਣਕਾਰੀ ਲਈ।

 ਸਿਵਲ  ਸਰਜਨ ਤਰਨ ਤਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਫੇਰੀ ਦੌਰਾਨ ਭਰੋਸਾ ਦਵਾਇਆ ਗਿਆ ਕਿ ਸਿਹਤ ਵਿਭਾਗ ਜ਼ਿਲ੍ਹੇ ਦੇ ਨਾਗਰਿਕਾਂ ਦੀ ਸੇਵਾ ਵਿੱਚ ਪੂਰੀ ਤਰ੍ਹਾਂ ਤਤਪਰ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਹੀ ਸਿਹਤ ਸਕੀਮਾਂ ਤੇ ਪ੍ਰੋਗਰਾਮਾਂ ਬਾਰੇ ਮਾਸ ਮੀਡੀਆ ਵਿੰਗ ਅਤੇ ਸਿਹਤ ਕਰਮੀਆਂ ਵੱਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਸਮੇਂ ਸਿਰ ਮਿਲ ਸਕੇ।

ਉਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲਾ ਹਸਪਤਾਲ ਵਿਖੇ ਦਿਲ ਦੇ ਰੋਗਾਂ ਦੇ ਮਰੀਜ਼ਾਂ ਲਈ ਸਟੈਮੀ ਪ੍ਰੋਗਰਾਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਜਤਿੰਦਰ ਸਿੰਘ ਗਿੱਲ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਸੰਦੀਪ ਸਿੰਘ ਕਾਲੜਾ, ਜ਼ਿਲਾ ਟੀਕਾਕਰਨ ਅਫਸਰ ਡਾ.ਵਰਿੰਦਰ ਪਾਲ ਕੌਰ ਜਿਲਾ ਪਰਿਵਾਰ ਭਲਾਈ ਅਫਸਰ ਡਾ.ਸਤਵਿੰਦਰ ਕੁਮਾਰ ਭਗਤ, ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ, ਸੀਨੀਅਰ ਮੈਡੀਕਲ ਅਫ਼ਸਰ, ਜ਼ਿਲਾ ਹਸਪਤਾਲ ਤਰਨ ਤਾਰਨ, ਡਾ. ਸਰਬਜੀਤ ਸਿੰਘ, ਡਾਕਟਰ ਸੁਖਜਿੰਦਰ ਸਿੰਘ, ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਸੀਨੀਅਰ ਫਾਰਮੇਸੀ ਅਫਸਰ ਭੁਪਿੰਦਰ ਸਿੰਘ ਮਰਹਾਣਾ, ਨਰਸਿੰਗ ਸਿਸਟਰ ਕਰਮਪਾਲ ਕੌਰ ਆਦਿ ਮੌਜੂਦ ਰਹੇ