Close

Deputy Commissioner Tarn Taran Mr. Kulwant Singh visited Bhai Vir Singh Birdh Ghar Tarn Taran today

Publish Date : 10/03/2021
DC
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਭਾਈ ਵੀਰ ਸਿੰਘ ਬਿਰਧ ਘਰ ਤਰਨ ਤਾਰਨ ਦਾ ਦੌਰਾ
ਤਰਨ ਤਾਰਨ, 10 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਭਾਈ ਵੀਰ ਸਿੰਘ ਬਿਰਧ ਘਰ ਤਰਨ ਤਾਰਨ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।
ਇਸ ਮੌਕੇ ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗ ਸਾਡਾ ਵਡਮੁੱਲਾ ਸਰਮਾਇਆ ਹਨ ਅਤੇ ਸਾਨੂੰ ਆਪਣੇ ਬਜ਼ੁਰਗਾਂ ਦਾ ਵੱਧ ਤੋਂ ਵੱਧ ਖਿਆਲ ਰੱਖਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਭਾਈ ਵੀਰ ਸਿੰਘ ਬਿਰਧ ਘਰ ਨੂੰ ਗ੍ਰਾਂਟ ਦੇਣ ਲਈ ਸਰਕਾਰ ਨੂੰ ਪ੍ਰਜੈਕਟ ਬਣਾ ਕੇ ਭੇਜਿਆ ਜਾਵੇਗਾ ਤਾਂ ਜੋ ਇੱਥੇ ਰਹਿ ਰਹੇ ਬਜੁਰਗਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੌਕੇ ਉਹਨਾਂ ਸਿਵਲ ਸਰਜਨ ਤਰਨ ਤਾਰਨ ਨੂੰ ਹਦਾਇਤ ਕੀਤੀ ਕਿ ਮਹੀਨੇ ਵਿੱਚ ਦੋ ਵਾਰ ਮੈਡੀਕਲ ਟੀਮਾਂ ਨੂੰ ਇਹਨਾਂ ਬਜ਼ੁਰਗਾਂ ਮੈਡੀਕਲ ਚੈੱਕ-ਅੱਪ ਕਰਨ ਲਈ ਭੇਜਿਆ ਜਾਵੇ ਅਤੇ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾਵੇ।ਉਹਨਾਂ ਕਿਹਾ ਕਿ ਇੱਥੇ ਰਹਿ ਰਹੇ ਬਜੁਰਗਾਂ ਨੂੰ ਕੋਵਿਡ ਦਾ ਟੀਕਾ ਲਗਵਾਉਣ ਲਈ ਉਚਿਤ ਵਿਵਸਥਾ ਕੀਤੀ ਜਾਵੇ।
ਇਸ ਮੌਕੇ ਉਹਨਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ ਨੂੰ ਕਿਹਾ ਕਿ ਇੱਥੇ ਰਹਿ ਰਹੇ ਜਿੰਨ੍ਹਾਂ ਬਜ਼ੁਰਗਾਂ ਦੀ ਪੈਨਸ਼ਨ ਅਜੇ ਤੱਕ ਨਹੀਂ ਲੱਗੀ, ਉਹਨਾਂ ਬਜ਼ੁਰਗਾਂ ਦੀ ਪੈਨਸ਼ਨ ਲਾਉਣ ਲਈ ਲੋੜੀਂਦੀ ਪ੍ਰਕਿਰਿਆ ਤੁਰੰਤ ਮੁਕੰਮਲ ਕੀਤੀ ਜਾਵੇ।