Close

Deputy Commissioner thanks religious and social organizations for supporting the district administration during the curfew

Publish Date : 05/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਧਾਰਮਿਕ ਤੇ ਸਮਾਜ-ਸੇਵੀ ਸੰਸਥਾਵਾਂ ਦਾ ਧੰਨਵਾਦ
ਧਾਰਮਿਕ ਸੰਸਥਾਂਵਾਂ ਦੀ ਸੇਵਾ ਅਤੇ ਸਮਾਜ-ਸੇਵੀ ਸੰਗਠਨਾਂ ਦੇ ਸਹਿਯੋਗ ਦੇ ਸਦਕਾ ਹੀ ਜ਼ਿਲ੍ਹਾ ਕੋਵਿਡ-19 ਨਾਲ ਨਿਪਟਣ ਵਿੱਚ ਹੋ ਸਕਦਾ ਹੈ ਸਫ਼ਲ
ਤਰਨ ਤਾਰਨ, 5 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਕਰੋਨਾ ਵਾਇਰਸ ਨੂੰ ਲੈ ਕੇ ਬਣੀ ਹੋਈ ਸਥਿਤੀ ਦੌਰਾਨ ਕੀਤੀ ਜਾ ਰਹੀ ਸੇਵਾ ਲਈ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਦਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਪ੍ਰਗਟਾਇਆ।ਉਨ੍ਹਾਂ ਕਿਹਾ ਕਿ ਅਜਿਹੀਆਂ ਧਾਰਮਿਕ ਸੰਸਥਾਂਵਾਂ ਦੀ ਸੇਵਾ ਅਤੇ ਸਮਾਜ-ਸੇਵੀ ਸੰਗਠਨਾਂ ਦੇ ਸਹਿਯੋਗ ਦੇ ਸਦਕਾ ਹੀ ਜ਼ਿਲ੍ਹਾ ਕੋਵਿਡ-19 ਨਾਲ ਨਿਪਟਣ ਵਿੱਚ ਸਫ਼ਲ ਹੋ ਸਕਦਾ ਹੈ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਦੇ ਨੁਮਾਇੰਦੇ ਬਾਬਾ ਮਹਿੰਦਰ ਸਿੰਘ ਅਤੇ ਗੂਰੂ ਨਾਨਕ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਡਾਕਟਰ ਸਾਹਿਬਾਨ ਨਾਲ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਾਰਮਿਕ ਤੇ ਸਮਾਜਿਕ ਸੰਸਥਾਂਵਾਂ ਦੀ ਮੁਸ਼ਕਿਲ ਦੀ ਘੜੀ ’ਚ ਜ਼ਿੰਮੇਂਵਾਰੀ ਹੋਰ ਵੀ ਵੱਧ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਇਸ ਪੱਖੋਂ ਹੋਰ ਖੁਸ਼ਕਿਸਮਤ ਹੈ ਕਿ ਕੋਵਿਡ-19 ਕਾਰਨ ਬਣੀ ਮੁਸ਼ਕਿਲ ਦੀ ਸਥਿਤੀ ’ਚ ਜ਼ਿਲ੍ਹੇ ਦੀਆਂ ਸਾਰੀਆਂ ਹੀ ਸੰਸਥਾਂਵਾਂ ਆਪਣੇ-ਆਪ ਅੱਗੇ ਆਈਆਂ ਅਤੇ ਪ੍ਰਸ਼ਾਸਨ ਦੀ ਮੱਦਦ ਕਰਨ ’ਚ ਜੁਟ ਗਈਆਂ ਹਨ।
ਉਨ੍ਹਾਂ ਕਿਹਾ ਕਿ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਚਲਾਏ ਜਾ ਰਹੇ ਗੂਰੂ ਨਾਨਕ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਨਾਲ ਨਿਪਟਣ ਲਈ 15 ਬੈੱਡ ਦਾ ਆਈਸੋਲੇਸ਼ਨ ਵਾਰਡ ਵੀ ਬਣਾਇਆ ਗਿਆ ਹ, ਜਿਸ  ਨੂੰ ੜਦਾ ਕੇ ਹੁਣ 21 ਬੈੱਡ ਦਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਂਵਾਂ ਸਮਾਜ ਦਾ ਅਕਸ ਹੁੰਦੀਆਂ ਹਨ ਅਤੇ ਮੁਸ਼ਕਿਲ ਵਾਲੇ ਸਮੇਂ ’ਚ ਸਮਾਜ ਦੀ ਬਹੁਤ ਹੀ ਵਧੀਆ ਢੰਗ ਨਾਲ ਸੇਵਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ’ਚ ਇਸ ਸੰਕਟ ਕਾਲੀਨ ਸਥਿਤੀ ’ਚ ਆਪੋ-ਆਪਣੀ ਜ਼ਿੰਮੇਵਾਰੀ ਨਿਭਾਅ ਰਹੀਆਂ ਸਮੂਹ ਧਾਰਮਿਕ ਤੇ ਸਮਾਜਿਕ ਸੰਸਥਾਂਵਾਂ ਦਾ ਹਮੇਸ਼ਾਂ ਧੰਨਵਾਦੀ ਰਹੇਗਾ।
———–