Deputy Commissioner urges district residents to take precautions due to rising cases of Corona virus
Publish Date : 10/03/2021
ਡਿਪਟੀ ਕਮਿਸ਼ਨਰ ਵੱਲੋਂ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ
ਜ਼ਿਲਾ ਤਰਨ ਤਾਰਨ ਵਿੱਚ 10178 ਲੋਕਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1021 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 74 ਹਜ਼ਾਰ 346 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 09 ਮਾਰਚ :
ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 10178 ਲੋਕਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1021 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 174346 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 170692 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 966 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2358 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2086 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 08 ਮਾਰਚ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 934 ਨਮੂਨਿਆਂ ਵਿੱਚੋਂ 25 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 909 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 55 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 53 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 158 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 109 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 11 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।