Deputy Commissioner urges people to be vigilant to save from new look Covid’s, Instructions for ensuring compliance with Covid rules and expediting the vaccination campaign
ਕੋਵਿਡ ਦੇ ਨਵੇਂ ਰੂਪ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਕੋਵਿਡ ਸਬੰਧੀ ਨਿਯਮਾਂ ਦਾ ਪਾਲਣਾ ਯਕੀਨੀ ਬਣਾਉਣ ਅਤੇ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
ਤਰਨ ਤਾਰਨ ,02 ਦਸੰਬਰ :
ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕੋਵਿਡ ਦੇ ਨਵੇਂ ਵੇਰੀਅੰਟ ( ਓਮੀਕਰੌਨ)ਦੇ ਤੇਜ਼ੀ ਨਾਲ ਫ਼ੈਲਾਅ ਤੋਂ ਬਚਾਅ ਲਈ ਕੋਵਿਡ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿਚ ਅਨੇਕਾਂ ਦੇਸ਼ਾਂ ਅੰਦਰ ਓਮੀਕਰੌਨ ਵੇਰੀਅੰਟ ਨਾਲ ਕੋਵਿਡ ਕੇਸਾਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ ਜੋ ਕਿ ਸਾਡੇ ਸਭ ਲਈ ਖ਼ਤਰੇ ਦੀ ਘੰਟੀ ਹੈ।
ਉਨ੍ਹਾਂ ਕਿਹਾ ਕਿ ਦੱਖਣੀ ਅਫ਼ਰੀਕਾ ਅਤੇ ਹੋਰ ਨੇੜਲੇ ਦੇਸ਼ਾਂ ਤੋਂ ਆਉਣ ਵਾਲੇ ਵਿਅਕਤੀ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇਸ਼ਾਂ ਤੋਂ ਭਾਰਤ ਆਉਣ ਵਾਲਾ ਹਰ ਵਿਅਕਤੀ ਆਪਣੇ ਆਪ 14 ਦਿਨ ਲਈ ਇਕਾਂਤਵਾਸ ਹੋਣ ਦਾ ਪਾਲਣ ਕਰੇ।
ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਸਬੰਧਤ ਐਸ. ਡੀ. ਐਮ ਜ਼ਿੰਮੇਵਾਰ ਹੋਣਗੇ ਅਤੇ ਲੋਕ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਸਬੰਧਤ ਐਸ .ਡੀ. ਐਮ ਨਾਲ ਰਾਬਤਾ ਕਰ ਸਕਦੇ ਹਨ।
ਉਨ੍ਹਾਂ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਤੋਂ ਬਚਾਅ ਦਾ ਇੱਕ ਤਰੀਕਾ ਸਾਰੀ ਯੋਗ ਅਬਾਦੀ ਦਾ ਟੀਕਾਕਰਨ ਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 8 ਲੱਖ 60 ਹਜ਼ਾਰ ਤੋਂ ਜ਼ਿਆਦਾ ਕੋਵਿਡ ਵੈਕਸੀਨ ਦੀਆਂ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਟੀਕਾਕਰਨ ਤੁਰੰਤ ਕਰਵਾਉਣ ਤਾਂ ਜੋ ਕੋਵਿਡ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ। ਇਸ ਤੋਂ ਉਨ੍ਹਾਂ ਲੋਕਾਂ ਨੂੰ ਮਾਸਕ ਦੀ ਹਰ ਵੇਲੇ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਸਬੰਧੀ ਕਿਸੇ ਵੀ ਤਰ੍ਹਾਂ ਦੇ ਲੱਛਣਾਂ ਤੇ ਸਾਮ੍ਹਣੇ ਆਉਣ ਤੇ ਲੋਕ ਸਿਹਤ ਵਿਭਾਗ ਨਾਲ ਤੁਰੰਤ ਸੰਪਰਕ ਕਰਨ।