Close

Deputy Commissioner urges people to celebrate Holi at home

Publish Date : 30/03/2021
DC Sir
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿ ਕੇ ਹੀ ਹੋਲੀ ਮਨਾਉਣ ਦੀ ਅਪੀਲ
ਕਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਡਾਕਟਰੀ ਸਲਾਹਾਂ ਦੀ ਪਾਲਣਾ ਕੀਤੀ ਜਾਵੇ
ਤਰਨ ਤਾਰਨ, 28 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਘਰਾਂ ਵਿੱਚ ਰਹਿ ਕੇ ਹੋਲੀ ਮਨਾਉਣ ਤਾਂ ਜੋ ਕਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਐਤਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਦੇ 31 ਨਵੇਂ ਮਾਮਲੇ ਸਾਹਮਣੇ ਆਏ ਹਨ।ਇਸ ਤਰਾਂ ਹੁਣ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 461 ਹੋ ਗਈ ਹੈ। 
ਉਨਾਂ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਕਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜਰ ਡਾਕਟਰੀ ਸਲਾਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨਾਂ ਨੇ ਕਿਹਾ ਕਿ ਜੇਕਰ ਜਰੂਰੀ ਸਾਵਧਾਨੀਆਂ ਰੱਖੀਆਂ ਜਾਣ  ਤਾਂ ਕੋਵਿਡ ਦਾ ਪਸਾਰ ਰੋਕਿਆ ਜਾ ਸਕਦਾ ਹੈ। ਉਨਾਂ ਨੇ ਲੋਕਾਂ ਨੂੰ ਕਿਹਾ ਕਿ ਲੋਕ ਘਰੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਾਉਣ। ਉਨਾਂ ਨੇ ਵਪਾਰਕ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸਟਾਫ ਨੂੰ ਮਾਸਕ ਪਾ ਕੇ ਰੱਖਣ ਲਈ ਕਹਿਣ ਅਤੇ ਦੁਕਾਨਾਂ ਤੇ ਆਉਣ ਵਾਲੇ ਗ੍ਰਾਹਕਾਂ ਨੂੰ ਵੀ ਮਾਸਕ ਪਾ ਕੇ ਹੀ ਦੁਕਾਨਾਂ ਤੇ ਆਉਣ ਦੇਣ। ਉਨਾਂ ਨੇ ਕਿਹਾ ਕਿ ਭੀੜ ਭਾੜ ਵਾਲੀਆਂ ਥਾਂਵਾਂ ਤੋਂ ਦੂਰ ਰਹੋ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਕੁੱਲ 2933 ਕੇਸ ਆਏ ਹਨ ਅਤੇ 2330 ਲੋਕ ਠੀਕ ਹੋ ਚੁੱਕੇ ਹਨ। ਇਸੇ ਤਰਾਂ ਜ਼ਿਲੇ ਵਿਚ 142 ਲੋਕਾਂ ਦੀ ਜਾਨ ਕੋਵਿਡ-19 ਮਹਾਂਮਾਰੀ ਕਾਰਨ ਜਾ ਚੁੱਕੀ ਹੈ।
ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਵੀ ਜ਼ਿਲਾ ਵਾਸੀਆਂ ਨੂੰ ਕੋਵਿਡ-19 ਦੇ ਟੈਸਟ ਕਰਵਾਉਣ ਅਤੇ ਵੈਕਸਿਨ ਲਗਵਾਉਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਦਾ ਟੈਸਟ ਅਤੇ ਵੈਕਸਿਨ ਬਿਲਕੁੱਲ ਮੁਫ਼ਤ ਲਗਾਈ ਜਾਂਦੀ ਹੈ।