Deputy Commissioner visited Sri Guru Arjan Dev Sports Stadium and Indoor Sports Stadium Tarn Taran
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਅਤੇ ਇੰਨਡੋਰ ਖੇਡ ਸਟੇਡੀਅਮ ਤਰਨ ਤਾਰਨ ਦਾ ਦੌਰਾ
ਸਟੇਡੀਅਮ ਵਿੱਚ ਪ੍ਰੈਕਟਿਸ ਕਰਨ ਵਾਲੇ ਖਿਡਾਰੀਆਂ ਨੂੰ ਮੁਹੱਈਆ ਕਰਵਾਈਆ ਜਾਣਗੀਆਂ ਲੋੜੀਂਦੀਆਂ ਸਹੂਲਤਾਂ
ਤਰਨ ਤਾਰਨ, 13 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਅਤੇ ਯੂਥ ਹੋਸਟਲ ਵਿਖੇ ਬਣੇ ਇੰਨਡੋਰ ਖੇਡ ਸਟੇਡੀਅਮ ਦਾ ਦੌਰਾ ਕੀਤਾ ।ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਇੰਦਰਜੀਤ ਸਿੰਘ ਅਤੇ ਐਥਲੈਟਿਕਸ ਕੋਚ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੇਡ ਅਫ਼ਸਰ ਤੋਂ ਖਿਡਾਰੀਆਂ ਦੀ ਲੋੜਾਂ ਤੇ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਹਨਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਬਣੇ ਸਿੰਥੈਟਿਕ ਟਰੈਕ ਨੂੰ ਬਰਸਾਤ ਕਰਕੇ ਹੋਣ ਵਾਲੇ ਨੁਕਸਾਨ ਤੋਂ ਬਣਾਉਣ ਲਈ ਇਸ ਦੀ ਮੁਰੰਮਤ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਸਟੇਡੀਅਮ ਵਿੱਚ ਪ੍ਰੈਕਟਿਸ ਕਰਨ ਵਾਲੇ ਐਥਲੀਟਾਂ ਦੀ ਸਹੂਲਤ ਲਈ ਸਾਫ਼-ਸੁਥਰੇ ਪਖਾਨੇ ਤੇ ਚੇਜ਼ਿੰਗ ਰੂਮ ਬਣਾਉਣ ਅਤੇ ਖਿਡਾਰੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦੇ ਲੋੜੀਂਦੇ ਇੰਤਜ਼ਾਮ ਲਈ ਸਬੰਧਿਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇਗਾ ਅਤੇ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ। ਉਹਨਾਂ ਕਿਹਾ ਕਿ ਸਟੇਡੀਅਮ ਨੂੰ ਆਉਣ ਵਾਲੇ ਰਸਤੇ ਅਤੇ ਸਟੇਡੀਅਮ ਦੇ ਆਲੇ-ਦੁਆਲੇ ਰਾਤ ਸਮੇਂ ਰੋਸ਼ਨੀ ਦਾ ਪ੍ਰਬੰਧ ਕਰਨ ਲਈ ਲਾਇਟਾਂ ਵੀ ਲਗਾਈਆਂ ਜਾਣਗੀਆਂ।
ਇਸ ਮੌਕੇ ਉਹਨਾਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਇੰਦਰਜੀਤ ਸਿੰਘ ਨੂੰ ਕਿਹਾ ਕਿ ਸਟੇਡੀਅਮ ਵਿੱਚ ਪ੍ਰੈਕਟਿਸ ਕਰਨ ਲਈ ਆਉਣ ਵਾਲੇ ਖਿਡਾਰੀਆਂ ਨੰੁ ਕੋਈ ਪਰੇਸ਼ਾਨੀ ਨਾ ਆਵੇ ਅਤੇ ਸਟੇਡੀਅਮ ਦੀ ਸਾਫ਼-ਸਫ਼ਾਈ ਤੇ ਮੁਰੰਮਤ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।