Close

Deputy Commissioner visits 6 quarantine centers set up in the district in view of COVID-19

Publish Date : 02/05/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਕੋਵਿਡ -19 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਬਣਾਏ ਗਏ 6 ਕੋਆਰੰਟੀਨ ਕੇਂਦਰਾਂ ਦਾ ਦੌਰਾ
ਬਾਹਰਲੇ ਰਾਜਾਂ ਤੋਂ ਵਾਪਿਸ ਆਏ ਇੱਥੇ ਰਹਿ ਰਹੇ ਜ਼ਿਲ੍ਹੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਮੁਸ਼ਕਿਲਾਂ ਸੁਣੀਆਂ
ਤਰਨ ਤਾਰਨ, 2 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਕੋਵਿਡ -19 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਬਣਾਏ ਗਏ 6 ਕੋਆਰੰਟੀਨ ਕੇਂਦਰਾਂ ਦਾ ਦੌਰਾ ਕੀਤਾ ਅਤੇ ਬਾਹਰਲੇ ਰਾਜਾਂ ਤੋਂ ਵਾਪਿਸ ਆਏ ਇੱਥੇ ਰਹਿ ਰਹੇ ਜ਼ਿਲ੍ਹੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ ਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਉਹਨਾਂ ਦੱਸਿਆ ਕਿ ਕਰੋਨਾ ਵਾਇਰਸ ਦੇ ਚੱਲਦੇ ਬਾਹਰਲੇ ਰਾਜਾਂ ਤੋਂ ਵਾਪਿਸ ਆਏ ਜ਼ਿਲ੍ਹੇ ਦੇ ਲੋਕਾਂ ਨੂੰ 6 ਕੋਆਰੰਟੀਨ ਕੇਂਦਰਾਂ ਵਿੱਚ ਰੱਖਿਆ ਗਿਆ ਹੈ।ਇਹ ਕੋਆਰੰਟੀਨ ਕੇਂਦਰ ਮਾਈ ਭਾਗੋ ਨਰਸਿੰਗ ਕਾਲਜ ਤਰਨ ਤਾਰਨ, ਮਮਤਾ ਨਿਕੇਤਨ ਪਬਲਿਕ ਸਕੂਲ ਤਰਨ ਤਾਰਨ, ਗੂਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ, ਸ਼ਹੀਦ ਭਗਤ ਸਿੰਘ ਫਾਰਮੇਸੀ ਕਾਲਜ ਹੋਸਟਲ ਪੱਟੀ, ਕਸਤੂਰਬਾ ਗਾਂਧੀ ਗਰਲਜ਼ ਹੋਸਟਲ ਵਲਟੋਹਾ ਅਤੇ ਬੀਬੀ ਅਮਰੋ ਗਰਲਜ਼ ਐਂਡ ਬੁਆਏਜ਼ ਹੋਸਟਲ ਖਡੂਰ ਸਾਹਿਬ ਵਿਖੇ ਬਣਾਏ ਗਏ ਹਨ।
ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਬਣਾਏ ਗਏ ਕੋਆਰੰਟੀਨ ਕੇਂਦਰਾਂ ਵਿੱਚ ਰਹਿ ਰਹੇ ਵਿਅਕਤੀਆਂ ਦੀ ਸਹੂਲਤ ਲਈ ਹਰ ਤਰਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਹਨਾਂ ਲਈ ਸਮੇਂ ਸਿਰ ਖਾਣਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੋਆਰੰਟੀਨ ਕੇਂਦਰਾਂ ਵਿੱਚ ਸਾਫ਼-ਸਫ਼ਾਈ ਤੇ ਸੈਨੇਟਾਈਜੇਸ਼ਨ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ।ਉਹਨਾਂ ਨੂੰ ਮੈਡੀਕਲ ਸਹਾਇਤਾ ਦੀ ਸਹੂਲਤ ਸਾਰੇ ਕੋਆਰੰਟੀਨ ਕੇਂਦਰਾਂ ਵਿੱਚ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਲੋਕਾਂ ਦੀ ਕੋਵਿਡ-19 ਸਬੰਧੀ ਜਾਂਚ ਕਰਨ ਲਈ ਸੈਂਪਲ ਲਏ ਗਏ ਹਨ।ਜੇਕਰ ਕਿਸੇ ਵਿਅਕਤੀ ਦਾ ਸੈਂਪਲ ਪੋਜ਼ਟਿਵ ਆਇਆ ਤਾਂ ਉਸ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਜਾਵੇਗਾ।ਉਹਨਾਂ ਕਿਹਾ ਕਿ ਜਿਹੜੇ ਵਿਅਕਤੀਆਂ ਦੇ ਟੈਸਟ ਨੈਗੇਟਿਵ ਆਉਣਗੇ ਤਾਂ ਉਹਨਾਂ ਵਿਅਕਤੀਆਂ ਨੂੰ 14 ਦਿਨ ਲਈ ਕੋਆਰੰਟੀਨ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਸਮੂਹ ਲੋਕਾਂ ਨੂੰ ਕੋਆਰੰਟੀਨ ਕੇਂਦਰਾਂ ਵਿੱਚ ਰਹਿਣ ਦੌਰਾਨ “ਸੋਸ਼ਲ ਡਿਸਟੈਸਿੰਗ” ਬਣਾਏ ਰੱਖਣ ਲਈ ਹਦਾਇਤ ਕੀਤੀ ਗਈ ਹੈ।ਸਾਫ਼-ਸਫਾਈ ਦਾ ਖਾਸ ਧਿਆਨ ਰੱਖਣ ਅਤੇ ਆਪਣੇ ਹੱਥ ਸਾਬਣ ਜਾਂ ਸੈਨੇਟਾਈਜ਼ਨ ਨਾਲ ਸਾਫ਼ ਰੱਖਣ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਲੋਕਾਂ ਦੀ ਦੇਖ-ਭਾਲ ਲਈ ਡਾਕਟਰੀ ਟੀਮਾਂ ਦੇ ਨਾਲ-ਨਾਲ ਸਿਵਲ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਇਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਵਾਇਰਸ ਨਾਲ ਲੜਨ ਲਈ ਹਰ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।    
————