Close

Deputy Commissioner visits villages along river Sutlej in sub-divisional belt Patti

Publish Date : 31/07/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ
ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ
ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹਰੀਕੇ ਪੱਤਣ, ਪੱਟੀ (ਤਰਨ ਤਾਰਨ), 31 ਜੁਲਾਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ।
ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਐਕਸੀਅਨ ਡਰੇਨਜ਼ ਸ੍ਰੀ ਮਹੇਸ਼ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਹਰੀਕੇ ਹਥਾੜ ਏਰੀਏ ਦੇ ਪਿੰਡ ਅੱਜ ਘੜੂੰਮ ਕੁੱਤੀਵਾਲ, ਸਭਰਾ, ਰਾਦਲਕੇ, ਜੱਲੋ ਕੇ, ਸੀਤੋ ਨੌਂ ਆਬਾਦ, ਕੋਟ ਬੁੱਢਾ, ਅਤੇ ਮੁੱਠਿਆਵਾਲੀ ਆਦਿ ਪਿੰਡਾਂ ਨੂੰ ਲੱਗਦੇ ਦਰਿਆ ਸਤਲੁਜ ਦਾ ਕੰਢਾ ਵੇਖਿਆ ਅਤੇ ਦਰਿਆ ਵੱਲੋਂ ਨਾਲ ਲੱਗਦੇ ਖੇਤਾਂ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲਿਆ।
ਇਸ ਮੌਕੇ ਉਹਨਾਂ ਐਕਸੀਅਨ ਡਰਨੇਜ਼ ਨੂੰ ਹਦਾਇਤ ਕੀਤੀ ਕਿ ਉਹ ਧੁੱਸੀ ਬੰਨ ਅਤੇ ਦਰਿਆ ਸਤਲੁਜ ਨਾਲ ਲੱਗਦੇ ਨਾਜ਼ੁਕ ਸਥਾਨਾਂ ‘ਤੇ ਹੜ ਰੋਕੂ ਕੰਮਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਅਤੇ ਡਰੇਨਾਂ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ।ਇਸ ਮੌਕੇ ਉਨਾਂ ਦਰਿਆ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਅਤੇ ਦਰਿਆ ਨੂੰ ਆਉਂਦੇ ਰਾਹਾਂ ਦੀ ਸਾਫ-ਸਫਾਈ ਤੇ ਪੱਕੇ ਕਰਨ ਦੇ ਹੁਕਮ ਵੀ ਦਿੱਤੇ, ਤਾਂ ਜੋ ਹੰਗਾਮੀ ਹਾਲਤ ਵਿਚ ਮਸ਼ੀਨਰੀ ਆਦਿ ਨੂੰ ਦਰਿਆ ਤੱਕ ਲਿਆਉਣ ਵਿੱਚ ਕੋਈ ਦਿੱਕਤ ਨਾ ਆਵੇ।    
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰਸ਼ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ-ਪਹਿਲਾਂ ਜਿੱਥੇ ਦਰਿਆ ਜ਼ਿਆਦਾ ਕੰਢੇ ਵੱਲ ਵੱਧ ਰਿਹਾ ਹੈ, ੳੱੁਥੇ ਡਰੇਨਜ਼ ਵਿਭਾਗ ਵੱਲੋਂ ਲੋੜੀਂਦੇ ਕੰਮ ਕਰਵਾਏ ਜਾਣਗੇ, ਤਾਂ ਜੋ ਜ਼ਿਆਦਾ ਮੀਂਹ ਆਉਣ ਨਾਲ ਕੰਢੇ ਨੂੰ ਖੋਰਾ ਲੱਗਣ ਤੋਂ ਬਚਾਇਆ ਜਾ ਸਕੇ।ਇਸ ਤੋਂ ਇਲਾਵਾ ਉਹਨਾਂ ਸਬੰਧਿਤ ਵਿਭਾਗਾਂ ਨੂੰ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਦੇ ਵੀ ਆਦੇਸ਼ ਦਿੱਤੇ।
————-