Close

Deputy Commissioner visits villages of Mand area accompanied by a team of various departments keeping in view the upcoming rainy season.

Publish Date : 25/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਦੀ ਟੀਮ ਨੂੰ ਨਾਲ ਲੈ ਕੇ ਮੰਡ ਇਲਾਕੇ ਦੇ ਪਿੰਡਾਂ ਦਾ ਦੌਰਾ
ਦਰਿਆ ਵੱਲੋਂ ਕੰਢੇ ਨੂੰ ਲਗਾਈ ਜਾ ਰਹੀ ਢਾਹ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦਾ ਸਥਾਈ ਹੱਲ ਕਰਨ ਦੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ
ਦਰਿਆ ਦੇ ਨਾਲ ਲੱਗਦੀ ਪਟੜੀ ਤੇ ਦਰਿਆ ਨੂੰ ਆਉਂਦੇ ਰਾਹਾਂ ਦੀ ਸਾਫ-ਸਫ਼ਾਈ ਕਰਨ ਦੇ ਵੀ ਦਿੱਤੇ
ਹੁਕਮ
ਤਰਨ ਤਾਰਨ, 25 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਆਗਾਮੀੇ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਦੀ ਟੀਮ ਨੂੰ ਨਾਲ ਲੈ ਕੇ ਮੰਡ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ। ਉਨਾਂ ਆਪਣੇ ਇਸ ਦੌਰੇ ਦੌਰਾਨ ਵੈਰੋਵਾਲ, ਗਇੰਦਵਾਲ ਸਾਹਿਬ, ਧੂੰਦਾ ਅਤੇ ਘੜਕਾ ਆਦਿ ਪਿੰਡਾਂ ਤੋਂ ਹੁੰਦੇ ਹੋਏ ਹਰੀਕੇ ਹੈੱਡਵਰਕਸ ਪਹੁੰਚੇ ਅਤੇ ਕਿਸ਼ਤੀ ਰਾਹੀਂ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਐਕਸੀਅਨ ਡਰੇਨੇਜ਼ ਸ੍ਰੀ ਮਹੇਸ਼ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ ਅਤੇ ਬੀ. ਡੀ. ਪੀ. ਓ. ਚੋਹਲਾ ਸਾਹਿਬ ਸ਼੍ਰੀਮਤੀ ਰਜਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਉਹਨਾਂ ਦੇ ਨਾਲ ਸਨ।
ਆਪਣੇ ਅੱਜ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦਰਿਆ ਵੱਲੋਂ ਕੰਢੇ ਨੂੰ ਲਗਾਈ ਜਾ ਰਹੀ ਢਾਹ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੀਂਹ ਤੋਂ ਪਹਿਲਾਂ-ਪਹਿਲਾਂ ਇਸ ਦਾ ਸਥਾਈ ਹੱਲ ਕਰਨ ਦੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਇਸ ਮੌਕੇ ਉਹਨਾਂ ਦਰਿਆ ਦੇ ਨਾਲ ਲੱਗਦੀ ਪਟੜੀ ਅਤੇ ਦਰਿਆ ਨੂੰ ਆਉਂਦੇ ਰਾਹਾਂ ਦੀ ਸਾਫ-ਸਫਾਈ ਕਰਨ ਦੇ ਹੁਕਮ ਵੀ ਦਿੱਤੇ, ਤਾਂ ਜੋ ਹੰਗਾਮੀ ਹਾਲਤ ਵਿਚ ਮਸ਼ੀਨਰੀ ਆਦਿ ਨੂੰ ਦਰਿਆ ਤੱਕ ਲਿਆਉਣ ਵਿਚ ਕੋਈ ਦਿੱਕਤ ਨਾ ਆਵੇ।ਇਸ ਮੌਕੇ ਉਨਾਂ ਕਿਹਾ ਕਿ ਇਸ ਤੋਂ ਇਲਾਵਾ ਮੰਡ ਖੇਤਰ ਦੇ ਸਾਰ ਪਿੰਡਾਂ ਦੇ ਪਤਵੰਤ ਸੱਜਣਾਂ ਅਤੇ ਪੰਚਾਂ-ਸਰਪੰਚਾਂ ਦੇ ਸੰਪਰਕ ਨੰਬਰਾਂ ਦੀ ਸੂਚੀ ਕਿਸੇ ਵੀ ਤਰਾਂ ਦੀ ਸਹਾਇਤਾ ਦੇਣ ਜਾਂ ਸੂਚਨਾ ਦਾ ਅਦਾਨ-ਪ੍ਰਦਾਨ ਕਰਨ ਲਈ ਤਿਆਰ ਕੀਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਨੂੰ ਸੰਭਾਵੀਂ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਪਸ਼ੂਆਂ ਦੇ ਸੁੱਕ ਚਾਰੇ ਆਦਿ ਦੇ ਪ੍ਰਬੰਧਾਂ ਦਾ ਮੁੱਢਲਾ ਖਾਕਾ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਉਨਾਂ ਸਿਹਤ ਵਿਭਾਗ ਦ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਤਰਾਂ ਦੇ ਖ਼ਤਰੇ ਨਾਲ ਨਿਜੱਠਣ ਲਈ ਤਿਆਰ ਰਹਿਣ ਅਤੇ ਉਨਾਂ ਕੋਲ ਇਸ ਸੀਜ਼ਨ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲੋਂੜੀਦੀ ਮਾਤਰਾ ਵਿਚ ਦਵਾਈਆਂ ਦਾ ਸਟਾਕ ਵੀ ਹੋਵੇ।
——————-