Deputy Commissioner will be organized Placement Camp at District Bureau of Employment and Enterprises, Tarn Taran
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 03 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 02 ਮਈ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਸ਼੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਸੇ ਤਹਿਤ 03 ਮਈ, 2023 ਨੂੰ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਆਈ ਬੈਕਸ ਵਰਲਡ ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਆਈ ਬੈਕਸ ਵਰਲਡ ਕੰਪਨੀ ਨੂੰ ਸੈਲਜਮੇਨ ਦੀ ਅਸਾਮੀਆਂ ਲਈ ਯੋਗਤਾ ਘੱਟੋ-ਘੱਟ ਬਾਰਵੀਂ ਅਤੇ ਗਰੈਜੂਏਸ਼ਨ ਪਾਸ (ਲੜਕੇ ਅਤੇ ਲੜਕੀਆਂ) ਤਨਖਾਹ 9000 ਰੁਪਏ ਤੋਂ 16000 ਰੁਪਏ ਤੱਕ ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 25 ਸਾਲ ਹੈ।
ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਨਾਲ ਆਪਣਾ ਬਾਇਉਡਾਟਾ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 03 ਮਈ, 2023 ਨੂੰ ਸਵੇਰੇ 09 ਵਜੇ ਤੋਂ ਦੁਪਿਹਰ 01 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ, ਵਿੱਖੇ ਇੰਟਰਵਿਉ ਲਈ ਪਹੁੰਚ ਸਕਦੇ ਹਨ। ਜ਼ਿਲਾ ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।