Close

Deputy Commissioner will be organized Placement Camp on May 09 at District Bureau of Employment & Enterprises Tarn Taran.

Publish Date : 09/05/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 09 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 08 ਮਈ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਸ਼੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਸੇ ਤਹਿਤ 09 ਮਈ, 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ. ਐੱਮ. ਆਰ. ਗਰੁੱਪ ) ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਰਖਸ਼ਾ ਸਕਿਉਰਿਟੀ ਕੰਪਨੀ ਨੂੰ ਸਕਿਉਰਟੀ ਗਾਰਡ ਲਈ ਘੱਟ ਤੋਂ ਘੱਟ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਦੀ ਜ਼ਰੂਰਤ ਹੈ (ਤਨਖਾਹ 13000 ਤੋਂ 18000/-ਰੁਪਏ +), ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ 6 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 2 ਇੰਚ ਉਮਰ ਹੱਦ 18 ਤੋਂ 35 ਸਾਲ ਹੈ।
ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਨਾਲ ਆਪਣਾ ਬਾਇਉਡਾਟਾ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 09 ਮਈ, 2023 ਸਵੇਰੇ 09 ਵਜੇ ਤੋਂ ਦੁਪਿਹਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਇੰਟਰਵਿਉ ਲਈ ਪਹੁੰਚ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
—————-