Close

Despite curfew and lockdown wheat procurement process complete smoothly: Deputy Commissioner

Publish Date : 01/07/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਰਫਿਊ ਅਤੇ ਲਾਕਡਾਊਨ ਦੇ ਬਾਵਜੂਦ ਕਣਕ ਦੀ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ-ਡਿਪਟੀ ਕਮਿਸ਼ਨਰ
ਕਣਕ ਦੇ ਸੀਜ਼ਨ ਦੌਰਾਨ ਜ਼ਿਲਾ ਪ੍ਰਸ਼ਾਸਨ ਨੂੰ ਕਿਸਾਨਾਂ ਦਾ ਮਿਲਿਆ ਪੂਰਾ ਸਹਿਯੋਗ
ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਲਗਭਗ 1188.77 ਕਰੋੜ ਰੁਪਏ ਦੀ ਅਦਾਇਗੀ ਕੀਤੀ
ਤਰਨ ਤਾਰਨ, 1 ਜੁਲਾਈ :
ਕੋਵਿਡ-19 ਮਹਾਂਮਾਰੀ ਨਾਲ ਜਿੱਥੇ ਅੱਜ ਸਮੁੱਚਾ ਵਿਸ਼ਵ ਜੂਝ ਰਿਹਾ ਹੈ, ਉੱਥੇ ਪੰਜਾਬ ਸਰਕਾਰ ਵੱਲੋਂ ਵੀ ਕੋਰੋਨਾ ਵਾਇਰਸ ਨੂੰ ਹਰਾਉਣ ਲਈ “ਮਿਸ਼ਨ ਫਤਿਹ” ਤਹਿਤ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਕੋਵਿਡ 19 ਦੇ ਸੰਕਟ ਦੌਰਾਨ ਕਰਫਿਊ ਅਤੇ ਲਾਕਡਾਊਨ ਦੇ ਬਾਵਜੂਦ ਕਣਕ ਦੀ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ 60 ਖਰੀਦ ਕੇਂਦਰਾਂ ‘ਤੇ ਕਿਸਾਨਾਂ ਦੀ ਕਣਕ ਦੀ ਫਸਲ ਦਾ ਇਕ-ਇਕ ਦਾਣਾ ਸਮੇਂ ਸਿਰ ਚੁੱਕਿਆ ਗਿਆ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਕਿਸਾਨਾਂ ਨੂੰ ਉਨਾਂ ਦੀ ਫਸਲ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਗਈ ਹੈ। ਉਨਾਂ ਦੱਸਿਆ ਕਿ ਮੰਡੀਆਂ ਅੰਦਰ ਕਿਸਾਨਾਂ ਲਈ ਸੈਨੇਟਾਈਜ਼ਰ, ਮਾਸਕ, ਸਮਾਜਿਕ ਦੂਰੀ, ਪੀਣ ਵਾਲੀ ਪਾਣੀ ਆਦਿ ਹੋਰ ਲੋੜੀਂਦੇ ਸੁਚੱਜੇ ਪ੍ਰਬੰਧ ਕੀਤੇ ਨੂੰ ਪਹਿਲਾ ਤੋਂ ਮੁਕੰਮਲ ਕਰ ਲਿਆ ਗਿਆ ਸੀ, ਤਾਂ ਜੋ ਖਰੀਦ ਵੇਲੇ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਇਸ ਸਾਲ ਕਣਕ ਦਾ ਸੀਜ਼ਨ 31 ਮਈ, 2020 ਤੱਕ ਚਲਾਇਆ ਗਿਆ ਸੀ।
ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਾਵਧਾਨੀਆਂ ਦੀਆਂ ਪਾਲਣਾ ਕਰਦੇ ਹੋਏ ਮੰਡੀਆਂ ਅੰਦਰ ਨਿਸ਼ਾਨਦੇਹੀ ਕੀਤੀ ਗਈ ਸੀ ਤਾਂ ਜੋ ਮੰਡੀਆਂ ਅੰਦਰ ਸਮਾਜਿਕ ਦੂਰੀ ਕਾਇਮ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਸਬੰਧਤ ਮਾਰਕੀਟ ਕਮੇਟੀਆਂ ਵੱਲੋਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਸਨ ਤਾਂ ਜੋ ਕਿਸਾਨ ਆਪਣੀ ਵਾਰੀ ਅਨੁਸਾਰ ਹੀ ਫਸਲ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਮੰਡੀਆਂ ਵਿੱਚ ਇਕੱਠ ਨਾ ਹੋ ਸਕੇ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਉਣ ਸਮੇਂ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਸੀ।
ਉਨਾਂ ਦੱਸਿਆ ਕਿ ਮੰਡੀਆਂ ਵਿੱਚ ਦਾਖਲ ਹੋਣ ਸਮੇਂ ਕਿਸਾਨਾਂ ਤੇ ਟਰੈਕਟਰਾਂ ਨੂੰ ਸੈਨੇਟਾਈਜ਼ ਕੀਤਾ ਜਾਂਦਾ ਰਿਹਾ ਸੀ।ਖਰੀਦ ਕੇਂਦਰਾਂ ਵਿੱਚ ਲੇਬਰ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੀ ਉਪਲੱਬਧ ਕਰਵਾਏ ਗਏ।ਮੰਡੀਆਂ ਵਿਖੇ ਕਿਸਾਨਾਂ ਤੇ ਖਰੀਦ ਅਮਲੇ ਵੱਲੋਂ ਸੋਸ਼ਲ ਡਿਸਟੈਂਸਿੰਗ ਤੇ ਹੋਰ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਗਈ। ਉਨਾਂ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸਾਨ ਵੀਰਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 31 ਮਈ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,17,545 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੰੁ ਖਰੀਦ ਕੀਤੀ ਗਈ ਕਣਕ ਦੀ 1188.77 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
—————