Close

Dharambir Agnihotri MLA Tarn Taran and Deputy Commissioner Tarn Taran Inaugurates sewerage treatment plant at a cost of Rs 9 crores and 43 lakhs in Tarn Taran

Publish Date : 01/10/2019
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰ
ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਵੱਲੋਂ 9 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ
ਸਾਫ਼ ਪਾਣੀ ਨੂੰ ਲੱਗਭੱਗ 450 ਏਕੜ ਜ਼ਮੀਨ ਵਿੱਚ ਸਿੰਚਾਈ ਲਈ ਵਰਤਿਆ ਜਾ ਸਕੇਗਾ
ਪਿੰਡ ਕਾਜ਼ੀਕੋਟ ਵਿਖੇ 5 ਕਰੋੜ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਚੱਲ ਰਿਹਾ ਨਿਰਮਾਣ ਕਾਰਜ
ਤਰਨ ਤਾਰਨ, 1 ਅਕਤੂਬਰ : 
ਸ਼ਹਿਰ ਦੇ ਗੰਦੇ ਪਾਣੀ ਨੂੰ ਸਾਫ਼ ਕਰਕੇ, ਇਸ ਪਾਣੀ ਨੂੰ ਸਿੰਚਾਈ ਦੇ ਯੋਗ ਬਣਾਉਣ ਲਈ ਪਲਾਸੌਰ ਰੋਡ, ਤਰਨ ਤਾਰਨ ਵਿਖੇ 9 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਕੀਤਾ ਗਿਆ।
ਇਸ ਮੌਕੇ ਐੱਸ. ਡੀ. ਐੱਮ ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐਕਸੀਅਨ ਸੀਵਰੇਜ ਬੋਰਡ ਸ੍ਰੀ ਪੰਕਜ ਜੈਨ, ਐੱਸ. ਡੀ. ਓ. ਸ੍ਰੀ ਗੁਰਪਾਲ ਸਿੰਘ, ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਅਨਿਲ ਚੋਪੜਾ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਅਤੇ ਸ਼ਹਿਰ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 9 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਇਸ ਸੀਵਰੇਜ ਟਰੀਟਮੈਂਟ ਪਲਾਂਟ ਦੀ ਰੋਜ਼ਾਨਾ 90 ਲੱਖ ਲੀਟਰ ਪਾਣੀ ਸਾਫ਼ ਕਰਨ ਦੀ ਸਮਰੱਥਾ ਹੈ।ਉਹਨਾਂ ਦੱਸਿਆ ਕਿ ਇਸ ਸਾਫ਼ ਪਾਣੀ ਨੂੰ ਲੱਗਭੱਗ 450 ਏਕੜ ਜ਼ਮੀਨ ਵਿੱਚ ਸਿੰਚਾਈ ਲਈ ਵਰਤਿਆ ਜਾ ਸਕੇਗਾ।
ਉਹਨਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਰਾਹੀਂ ਸਾਫ਼ ਕੀਤੇ ਗਏ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਭੂਮੀ ਰੱਖਿਆ ਅਤੇ ਜਲ ਸੰਭਾਲ ਵਿਭਾਗ ਵੱਲੋਂ 3 ਕਰੋੜ 25 ਵਿਸ਼ੇਸ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ ਤਾਂ ਜੋ ਇਸ ਸਾਫ਼ ਪਾਣੀ ਦੀ ਖੇਤਾਂ ਵਿੱਚ ਸਿੰਚਾਈ ਲਈ ਵਰਤੋਂ ਕੀਤੀ ਜਾ ਸਕੇ।ਉਹਨਾਂ ਦੱਸਿਆ ਕਿ ਇਸ ਪਾਣੀ ਪਲਾਸੌਰ ਅਤੇ ਲਾਗਲੇ ਪਿੰਡਾਂ ਦੇ ਖੇਤਾਂ ਵਿੱਚ ਪਹੁੰਚਾਉਣ ਲਈ 7 ਕਿਲੋਮੀਟਰ ਪਾਈਪ ਲਾਈਨ ਪਾਈ ਜਾਵੇਗੀ ਅਤੇ ਇਹ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਮੁਫ਼ਤ ਪਹੁੰਚਾਇਆ ਜਾਵੇਗਾ।
ਇਸ ਮੌਕੇ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਕਾਜ਼ੀਕੋਟ ਵਿਖੇ ਰੋਜ਼ਾਨਾ 40 ਲੱਖ ਲੀਟਰ ਪਾਣੀ ਸਾਫ਼ ਕਰਨ ਦੀ ਸਮਰੱਥਾ ਪ੍ਰਾਪਤ 5 ਕਰੋੜ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇੱਕ ਹੋਰ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰਮਾਣ ਚੱਲ ਰਿਹਾ ਹੈ, ਜੋ ਕਿ ਜਲਦੀ ਹੀ ਆਪਣਾ ਕੰੰਮ ਕਰਨਾ ਸ਼ੁਰੂ ਕਰ ਦੇਵੇਗਾ।
————