Diarrhea Prevention Awareness Fortnight will be celebrated from 4th to 17th July
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪ੍ਰੈਸ ਨੋਟ
• 4 ਤੋਂ 17 ਜੁਲਾਈ ਤੱਕ ਮਨਾਇਆ ਜਾਵੇਗਾ ਦਸਤ ਰੋਕੂ ਜਾਗਰੂਕਤਾ ਪੰਦਰਵਾੜਾ
• 0 ਤੋਂ 5 ਸਾਲ ਦੇ ਬੱਚਿਆਂ ਦੇ ਘਰਾਂ ਵਿਚ ਓ.ਆਰ.ਐਸ ਦੇ ਪੈਕਟ ਵੰਡਣ ਦੇ ਨਾਲ-ਨਾਲ ਦਸਤ ਰੋਗ ਬਾਰੇ ਕੀਤਾ ਜਾਵੇਗਾ ਜਾਗਰੂਕ
ਤਰਨ ਤਾਰਨ 1 ਜੁਲਾਈ ( ) ਗਰਮੀਆਂ ਦੇ ਮੌਸਮ ਵਿੱਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ 4 ਜੁਲਾਈ ਤੋਂ 17 ਜੁਲਾਈ 2022 ਤੱਕ ਇੱਕ ਵਿਸ਼ੇਸ਼ ਦਸਤ ਰੋਕੂ ਪੰਦਰਵਾੜਾ ਚਲਾਇਆ ਜਾ ਰਿਹਾ ਹੈ।
ਇਸ ਪੰਦਰਵਾੜੇ ਬਾਰੇ ਆਮ ਲੋਕਾਂ ਨੂੰ ਸੁਚੇਤ ਕਰਨ ਹਿੱਤ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੀ ਪ੍ਰਧਾਨਗੀ ਹੇਠਾਂ ਵਰਕਸ਼ਾਪ ਕਮ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ । ਸਿਵਲ ਸਰਜਨ ਡਾ. ਸੀਮਾ ਨੇ ਕਿਹਾ ਕਿ ਇਸ ਪੰਦਰਵਾੜੇ ਦਾ ਮੁਖ ਉਦੇਸ਼ ਆਮ ਲੋਕਾ ਨੂੰ ਦਸਤ ਰੋਗ ਬਾਰੇ ਜਾਗਰੂਕਤਾ ਕਰਨਾ ਹੈ, ਕਿਉਕਿ ਦਸਤ ਰੋਗ ਨਾਲ ਹੋਣ ਵਾਲੀਆ ਮੋਤਾਂ ਰੋਕਣਯੋਗ ਹਨ। ਉਨਾਂ ਨੇ ਆਏ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ, ਐਲ.ਐਚ.ਵੀ ਨੂੰ ਕਿਹਾ ਕਿ ਇਸ ਪੰਦਰਵਾੜੇ ਵਿੱਚ 2 ਓ.ਆਰ.ਐਸ ਕਾਰਨਰ ਹਰੇਕ ਸਿਹਤ ਕੇਦਰ ਵਿੱਚ ਬਣਾਉਣੇ ਯਕੀਨੀ ਬਣਾਏ ਜਾਣ ਅਤੇ ਇਕ ਕਾਰਨਰ ਐਮਰਜੈਸੀ ਵਿੱਚ ਜ਼ਰੂਰ ਹੋਣਾ ਚਾਹੀਦਾ ਹੈ।
ਡਾ ਸੀਮਾ ਨੇ ਕਿਹਾ ਕਿ 4 ਜੁਲਾਈ ਤੋਂ 17 ਜੁਲਾਈ 2022 ਤੱਕ ਚਲਾਏ ਜਾ ਰਹੇ, ਇਸ ਪੰਦਰਵਾੜੇ ਦਾ ਮੁੱਖ ਮੰਤਵ ਛੋੱਟੇ ਬਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਡਾਇਰੀਆ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਇਸ ਲਈ ਭਾਰਤ ਸਰਕਾਰ ਵਲੋਂ ਪਿਛਲੇ 9 ਸਾਲਾ ਤੋਂ ਇਹ ਵਿਸ਼ੇਸ਼ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ।
ਜ਼ਿਲ੍ਹਾ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਨੇ ਦੱਸਿਆ ਕਿ ਇਸ ਮਕਸਦ ਨੂੰ ਪੂਰਾ ਕਰਨ ਲਈ ਘਰ-ਘਰ ਵਿਚ ਜਿੱਥੇ 0 ਤੋ 5 ਸਾਲ ਤੋਂ ਛੋਟੇ ਬੱਚੇ ਹਨ, ਆਸ਼ਾ ਵਰਕਰਾਂ ਵਲੋਂ ਓ.ਆਰ.ਐਸ. ਦੇ ਪੈਕਟ ਮੁਫਤ ਵੰਡੇ ਜਾਣਗੇ ਅਤੇ ਦਸਤ ਹੋਣ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਣਗੀਆਂ। ਇਸ ਪੰਦਰਵਾੜੇ ਦੌਰਾਣ ਆਸ਼ਾ ਵਰਕਰਾਂ ਅਤੇ ਏ.ਐਨ.ਐਮ. ਵਲੋਂ ਜ਼ਿਲ੍ਹੇ ਭਰ ਵਿਚ ਘਰਾਂ-ਘਰਾਂ ਵਿਚ ਦਸਤ ਰੋਗਾਂ ਸੰਬਧੀ ਜਾਗਰੂਕਤ ਕੀਤਾ ਜਾਵੇਗਾ ਅਤੇ ਓ.ਆਰ.ਐਸ.ਦੇ ਘੋਲ ਦੀ ਮਹੱਤਤਾ ਦੇ ਨਾਲ ਨਾਲ ਹੱਥ ਧੌਣ ਦੀ ਵਿਧੀ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਰਨ ਤਾਰਨ ਵਿਚ 0 ਤੋ 5 ਸਾਲ ਦੇ ਲਗਭਗ 110379 ਬੱਚੇ ਕਵਰ ਕਿਤੇ ਜਾਣਗੇ। ਇਸ ਮੋਕੇ ਤੇ ਡਾ ਦੇਸ ਰਾਜ , ਡਾ ਨੇਹਾ ਅਤੇ ਹੋਰ ਅਧਿਆਰੀ ਮੋਜੂਦ ਸਨ।