Close

District administration has taken concrete steps to deal with the potential flood situation – Deputy Commissioner Tarn Taran

Publish Date : 17/08/2019
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸੰਭਾਵੀਂ ਹੜ੍ਹਾ ਦੀ ਸਥਿੱਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਹਨ ਪੁਖਤਾ ਪ੍ਰਬੰਧ-  ਡਿਪਟੀ ਕਮਿਸ਼ਨਰ
ਦਰਿਆ ਬਿਆਸ ਨਾਲ ਲੱਗਦੇ ਨੀਵਂੇ ਇਲਾਕਿਆਂ ਦੇ ਲੋਕਾਂ ਨੂੰ ਸੁਚੇਤ ਰਹਿਣ ਤੇ ਦਰਿਆ ਦੇ ਨੇੜੇ ਨਾ ਜਾਣ ਦੀ ਕੀਤੀ ਅਪੀਲ
ਸਮੂਹ ਅਧਿਕਾਰੀਆਂ ਨੂੰ ਆਪਣੇ ਹੈੱਡ ਕੁਆਟਰ ‘ਤੇ ਬਣੇ ਰਹਿਣ ਦੇ ਦਿੱਤੇ ਆਦੇਸ਼
ਜ਼ਿਲ੍ਹਾ ਅਤੇ ਸਬ ਡਵੀਜਨ ਪੱਧਰ ‘ਤੇ ਸਥਾਪਤ ਕੀਤੇ ਗਏ ਫਲੱਡ ਕੰਟਰੋਲ ਰੂਮ
ਤਰਨ ਤਾਰਨ 17 ਅਗਸਤ :
ਰਾਜ ਵਿੱਚ ਅਗਲੇ 72 ਘੰਟਿਆਂ ਵਿਚ ਭਾਰੀ ਬਾਰਸ਼ ਹੋਣ ਦੇ ਖਦਸ਼ਾ ਹੈ ਅਤੇ ਭਾਖੜਾ ਡੈਮ ਤੋਂ ਵੀ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਦਰਿਆ ਬਿਆਸ ਨਾਲ ਲੱਗਦੇ ਸਬ ਡਵੀਜਨ ਤਰਨ ਤਾਰਨ, ਖਡੂਰ ਸਾਹਿਬ ਅਤੇ ਪੱਟੀ ਦੇ ਨੀਵਂੇ ਇਲਾਕਿਆਂ ਵਿਚ ਪਾਣੀ ਆਉਣ ਦੀ ਸੰਭਾਵਨਾ ਹੈ।ਸੰਭਾਵੀਂ ਹੜ੍ਹਾਂ ਤੋਂ ਬਚਾਅ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਹੰਗਾਮੀ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਇਹਨਾਂ ਇਲਾਕਿਆਂ ਦੇ ਲੋਕਾਂ ਨੂੰ ਸੁਚੇਤ ਰਹਿਣ ਅਪੀਲ ਕਰਦਿਆਂ ਕਿਹਾ ਕਿ ਉਹ ਦਰਿਆ ਦੇ ਨੇੜੇ ਨਾ ਜਾਣ ।
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਰਨ ਜਨਰਲ ਸ੍ਰੀ ਸੰਦੀਪ ਰਿਸ਼ੀ, ਸਿਵਲ ਸਰਜਨ ਡਾ. ਅਨੂਪ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰਪਾਲ ਸਿੰਘ, ਐਕਸੀਅਨ ਡਰੇਨੇਜ਼ ਮਹੇਸ਼ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਬੱਲ਼, ਐੱਸ. ਈ. ਪਾਵਰਕਾੱਮ ਸ੍ਰੀ ਜਤਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਰਣਬੀਰ ਸਿੰਘ ਗਿੱਲ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੇ ਦੌਰਾਨ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਭਾਵੀ ਹੜ੍ਹਾ ਦੀ ਸਥਿੱਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਹੰਗਾਮੀ ਹਲਾਤਾਂ ਨਾਲ ਨਜਿੱਠਣ ਲਈ ਡਿਊਟੀਆਂ ਲਗਾਈਆਂ ਹਨ।ਉਨਾਂ੍ਹ ਕਿਹਾ ਕਿ ਟੀਮਾਂ ਵੱਲੋਂ ਲਗਾਤਾਰ ਸਥਿਤੀ ਦਾ ਜ਼ਾਇਜ਼ਾ ਲਿਆ ਜਾ ਰਿਹਾ ਹੈ।ਉਹਨਾਂ ਦੱਸਿਆਂ ਕਿ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਸੰਭਾਵੀ ਹੜਾਂ ਦੀ ਸਥਿਤੀ ਨਾਲ ਨਜਿੱਠਣ ਲਈ ਆਪਣੇ ਹੈੱਡ ਕੁਆਟਰ ‘ਤੇ ਬਣੇ ਰਹਿਣ ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਫਲੱਡ ਰਲੀਫ ਸੈਂਟਰ ਵੀ ਬਣਾਏ ਗਏ ਹਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ।ਇਸ ਰੀਲੀਫ਼ ਕੈਂਪ ਸਬ-ਡਵੀਜ਼ਨ ਤਰਨ ਤਾਰਨ ਵਿੱਚ ਗੁਰੂਦੁਆਰਾ ਸ੍ਰੀ ਗੁਰੂ ਅਰਜਨ ਦੇਵ, ਚੋਹਲਾ ਸਾਹਿਬ, ਸਬ-ਡਵੀਜ਼ਨ ਖਡੂਰ ਵਿੱਚ ਆਈ. ਟੀ. ਆਈ ਖਡੂਰ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ, ਤਰਨ ਤਾਰਨ ਰੋਡ ਖਡੂਰ ਸਾਹਿਬ, ਸਰਕਾਰੀ ਸਿਵਲ ਹਸਪਤਾਲ ਖਡੂਰ ਸਾਹਿਬ, ਸਬ-ਡਵੀਜ਼ਨ ਪੱਟੀ ਵਿੱਚ ਸਰਕਾਰੀ ਹਾਈ ਸਕੂਲ ਹਰੀਕੇ, ਸਰਕਾਰੀ ਸੈਕੰਡਰੀ ਸਕੂਲ ਪੱਟੀ, ਸਰਕਾਰੀ ਹਾਈ ਸਕੂਲ ਕੋਟ ਬੁੱਢਾ, ਸਰਕਾਰੀ ਹਾਈ ਸਕੂਲ  ਤਲਵੰਡੀ ਸੋਭਾ ਸਿੰਘ, ੳਰਕਾਰੀ ਮਿਡਲ ਸਕੂਲ ਭੰਗਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਅਤੇ ਸਰਕਾਰੀ ਹਾਈ ਸਕੂਲ ਸਭਰਾ ਵਿਖੇ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਹੜਾਂ ਸਬੰਧੀ ਕੋਈ ਵੀ ਸੂਚਨਾ 01852-224107 ‘ਤੇ ਦਿੱਤੀ ਜਾਵੇ। ਇਸ ਤੋਂ ਇਲਾਵਾ ਹੰਗਾਮੀ ਹਾਲਤ ਵਿੱਚ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ ਨਾਲ ਮੋਬਾਇਲ ਨੰਬਰ 82838-08371, ਐੱਸ. ਡੀ. ਐੱਮ. ਪੱਟੀ ਸ੍ਰੀ ਨਵਰਾਜ ਸਿੰਘ ਬਰਾੜ ਨਾਲ ਮੋਬਾਇਲ ਨੰਬਰ 98888-88802 ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਪ੍ਰੀਤ ਸਿੰਘ ਨਾਲ ਮੋਬਾਇਲ ਨੰਬਰ 98558-83389 ‘ਤੇ ਸਪਰਕ ਕੀਤਾ ਜਾ ਸਕਦਾ ਹੈ।
ਉਹਨਾਂ ਦੱਸਿਆ ਕਿ ਲੋੜ ਪੈਣ ਤੋਂ ਲੋਕਾਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੀਆਂ 14 ਟੀਮਾਂ ਬਣਾਈਆ ਗਈਆਂ ਹਨ ਅਤੇ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਕਿਹਾ ਕਿ ਬਲੱਡ ਬੈਂਕ ਵਿਚ ਹਰ ਤਰ੍ਹਾਂ ਦੇ ਗਰੁੱਪ ਦਾ ਬਲੱਡ ਜਮ੍ਹਾਂ ਰੱੱਖਣ ਅਤੇ ਲੋੜੀਂਦੀ ਦੀਆਂ ਦਵਾਈਆਂ ਤਿਆਰ ਰੱਖਣ।ਉਹਨਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵੀ 22 ਟੀਮਾਂ ਬਣਾਈਆਂ ਗਈਆਂ ਹਨ ਤਾਂ ਕਿ ਹੜ੍ਹ ਆਉਣ ਦੀ ਸਥਿਤੀ ਵਿਚ ਦਵਾਈਆਂ ਅਤੇ ਚਾਰਾ ਮੁਹੱਈਆ ਕਰਵਾਇਆ ਜਾ ਸਕੇ।ਉਹਨਾਂ ਨੇ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਲੋੜੀਂਦੇ ਰਾਸ਼ਨ ਸੁੱਕੇ ਦੁੱਧ ਅਤੇ ਡੀਜ਼ਲ ਅਤੇ ਪੈਟਰੋਲ ਅਤੇ ਤਰਪਾਲ ਆਦਿ ਦਾ ਭੰਡਾਰ ਤਿਆਰ ਰੱਖਣ । 
—————–