Close

District Administration is on full alert to protect people from corona virus -Deputy Commissioner

Publish Date : 16/03/2020
DC
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਰੱਖੀ ਜਾ ਰਹੀ ਹੈ ਪੂਰਨ ਚੌਕਸੀ-ਡਿਪਟੀ ਕਮਿਸ਼ਨਰ
ਕਰੋਨਾ ਵਾਇਰਸ ਦੇ ਬਚਾਅ ਲਈ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ ਸਿਖਲਾਈ
ਆਮ ਲੋਕਾਂ ਨੂੰ ਕਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰੰਮ
ਤਰਨ ਤਾਰਨ, 16 ਮਾਰਚ :
ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਅਤੇ ਉਹਨਾਂ ਨੂੰ ਜਾਗਰੂਕ ਕਰਨ ਲਈ ਜ਼ਿਲੇ ਦੇ ਸਾਰੇ ਸਰਕਾਰੀ ਵਿਭਾਗਾਂ ਨੂੰ ਸਿਹਤ ਵਿਭਾਗ ਵਲੋਂ ਸਿਖਲਾਈ ਦਾ ਪ੍ਰੋਗਰਾਮ ਉਲੀਕਿਆਂ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਪੀ. ਡੀ. ਸ੍ਰੀ ਜਗਜੀਤ ਸਿੰਘ ਵਾਲੀਆਂ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਬੱਲ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਭੈੜੇ ਕਰੋਨਾ ਵਾਇਰਸ ਤੋਂ ਬਚਾਉਣ ਲਈ ਸਾਰੇ ਵਿਭਾਗਾਂ ਦੇ ਨੋਡਲ ਅਫਸਰਾਂ ਨੂੰ ਸਿਹਤ ਵਿਭਾਗ ਵਲੋਂ ਟਰੇਨਿੰਗ ਦਿੱਤੀ ਜਾਵੇਗੀ। ਉਹਨਾਂ ਅੱਗੇ ਦੱਸਿਆਂ ਕਿ ਪਹਿਲੇ ਪੜਾਅ ਵਿੱਚ ਮਾਲ ਵਿਭਾਗ ਵਿੱਚ ਕੰਮ ਕਰ ਰਹੇ ਪਟਵਾਰੀ, ਪੰਚਾਇਤ ਸਕੱਤਰ, ਸਹਿਕਾਰੀ ਵਿਭਾਗ ਦੇ ਕਰਮਚਾਰੀਆਂ, ਖੇਤੀਬਾੜੀ ਦੇ ਅਮਲੇ, ਆਂਗਣਵਾੜੀ ਵਰਕਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਉਹਨਾਂ ਅੱਗੇ ਦੱਸਿਆਂ ਕਿ ਹਰ ਵਿਭਾਗ ਵਿੱਚ ਕਰੋਨਾ ਵਾਇਰਸ ਦੇ ਬਚਾਅ ਲਈ ਨੋਡਲ ਅਫਸਰ ਦੀ ਵੀ ਤਾਇਨਾਤ ਕਰਨ ਦੇ ਆਦੇਸ਼ ਦਿੱਤੇ।
ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਕਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰੰਮ ਚਲਾਈ ਜਾਵੇਗੀ। ਇਸ ਲਈ ਸਿਹਤ ਵਿਭਾਗ ਅਤੇ ਹੋਰ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਘਰ-ਘਰ ਜਾ ਕੇ ਇਸ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਜਾਵੇਗਾ।
ਉਹਨਾਂ ਸਮੂਹ ਅਧਿਕਾਰੀਆਂ ਤੇ ਕਰਮਮਚਾਰੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਕੋਰੋਨਾ ਵਾਇਰਸ ਬਿਮਾਰੀ ਇੱਕ ਮਨੁੱਖ ਤੋਂ ਦੂਜੇ ਮਨੁੱਖ ਨੂੰ ਖੰਘ ਨਾਲ, ਛਿੱਕਾਂ, ਵਗਦੀ ਨੱਕ, ਹੱਥ ਮਿਲਾਉਣ ਨਾਲ, ਕਿਸੇ ਨੂੰ ਸਪਰਸ਼  ਨਾਲ, ਖੁੱਲੇ ਵਿੱਚ ਥੁੱਕਣ ਨਾਲ ਫੈਲਦੀ ਹੈ।ਜਦੋਂ ਮਰੀਜ਼ ਖਾਂਸੀ ਕਰਦਾ ਹੈ ਜਾਂ ਛਿੱਕਦਾ ਹੈ ਤਾਂ ਵਾਇਰਸ ਆਸ ਪਾਸ ਮੌਜੂਦ ਵਿਅਕਤੀਆਂ ਤੱਕ ਫੈਲਦਾ ਹੈ ਤੇ ਨਾਲ ਹੀ ਨਜ਼ਦੀਕ ਮੌਜੂਦ ਵਸਤਾਂ ਤੇ ਵੀ ਪਹੁੰਚ ਜਾਂਦਾ ਹੈ। 
ਉਨ੍ਹਾ ਕਿਹਾ ਕਿ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨੇ ਚਾਹੀਦੇ ਹਨ।ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਮਾਲ ਨਾਲ ਢੱਕ ਕੇ ਰੱਖੋ। 
ਉਹਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲੇ ਵਿੱਚ ਚੱਲ ਰਹੇ ਪ੍ਰਾਈਵੇਟ ਹਸਪਤਾਲਾਂ ਦਾ ਪੂਰਾ ਰਿਕਾਰਡ ਚੈੱਕ ਕਰਨ, ਉਹਨਾਂ ਦੇ ਹਸਪਤਾਲ ਵਿੱਚ ਕਿਸ ਤਰਾਂ ਦੀਆਂ ਲੋਕਾਂ ਦੀ ਸਹਾਇਤਾ ਲਈ ਸਹੂਲਤਾਂ ਹਨ ਅਤੇ ਉਹਨਾਂ ਹਸਪਤਾਲਾਂ ਵਿੱਚ ਕਿੰਨਾ ਅਮਲਾ ਕੰਮ ਕਰ ਰਿਹਾ ਹੈ, ਉਸ ਦੀਆਂ ਮੁਕੰਮਲ ਸੂਚੀਆਂ ਜ਼ਿਲਾ ਪ੍ਰਸ਼ਾਸਨ ਨੂੰ ਜਮਾਂ ਕਰਵਾਈਆਂ ਜਾਣ ਤਾਂ ਜੋ ਲੋੜ ਪੈਣ ਤੇ ਇਹਨਾਂ ਹਸਪਤਾਲਾਂ ਦੀ ਵੀ ਸਹਾਇਤਾ ਲਈ ਜਾ ਸਕੇ।
ਉਹਨਾਂ ਖੁਰਾਕ ਅਤੇ ਸਪਲਾਈ ਵਿਭਾਗ ਅਤੇ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਉਹ ਮਰਚੈਂਟ ਯੂਨੀਅਨਾਂ ਦੇ ਆਹੁਦੇਦਾਰਾਂ ਨਾਲ ਤਾਲਮੇਲ ਕਰਨ ਤਾਂ ਜੋ ਕੋਈ ਵੀ ਮਾਸਕ, ਦਸਤਾਨੇ ਅਤੇ ਸੈਨੀਟਾਈਜ਼ਰ ਦਾ ਸਮਾਨ ਐਮ. ਆਰ. ਪੀ. ਰੇਟਾਂ ਤੋਂ ਵੱਧ ਨਾ ਵੇਚਣ।ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਮੈਡੀਕਲ ਸਟੋਰ ਵਾਲੇ ਜਾਂ ਕਰਿਆਣਾ ਦਾ ਸਮਾਨ ਵੇਚਣ ਵਾਲੇ ਮਾਸਕ ਜਾਂ ਸੈਨੀਟਾਈਜਰ ਦਾ ਸਮਾਨ ਐਮ. ਆਰ. ਪੀ. ਤੋਂ ਵੱਧ ਰੇਟਾਂ ਤੇ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ  ਕਿ ਉਹ ਕਰੋਨਾ ਵਾਇਰਸ ਸਬੰਧੀ ਕੋਈ ਝੂਠੀ ਅਫਵਾਹ ਨਾ ਫੈਲਾਉਣ।ਇਸ ਸਬੰਧੀ ਕਿਸੇ ਵੀ ਅਧਿਕਾਰਤ ਜਾਣਕਾਰੀ ਲਈ ਕੇਵਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਸੰਪਰਕ  ਕਾਇਮ ਕਰਨ।  
———-