Close

District Administration made necessary arrangements for the supply of essential commodities to the people at their homes

Publish Date : 24/03/2020
DC
ਦਫ਼ਤਰ ਜਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਜ਼ਰੂਰੀ ਵਸਤਾਂ ਦੀ ਸਪਲਾਈ ਲੋਕਾਂ ਨੂੰ ਘਰਾਂ ਤੱਕ ਪਹੁੰਚਾਉਣ ਲਈ ਕੀਤੇ ਗਏ ਲੋੜੀਂਦੇ ਪ੍ਰਬੰਧ-ਡਿਪਟੀ ਕਮਿਸ਼ਨਰ
ਜ਼ਰੂਰੀ ਰਾਸ਼ਨ, ਸਬਜ਼ੀਆਂ, ਦੁੱਧ ਅਤੇ ਫਲਾਂ ਦੀ ਕੀਤੀ ਜਾਵੇਗੀ ਲੋਕਾਂ ਦੇ ਘਰਾਂ ਤੱਕ ਸਪਲਾਈ
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਘਰਾਂ ਵਿੱਚ ਰਹਿਣ ਦੀ ਕੀਤੀ ਅਪੀਲ
ਕਿਸੇ ਵੀ ਲੋੜ ਜਾਂ ਮੁਸ਼ਕਿਲ ਦੌਰਾਨ ਲੋਕ ਜ਼ਿਲਾ ਪੱਧਰੀ ਜਾਂ ਸਬ-ਡਵੀਜ਼ਨ ਪੱਧਰੀ ਕੰਟਰੋਲ ਰੂਮ ਨੰਬਰ ‘ਤੇ ਕਰਨ ਸੰਪਰਕ
ਤਰਨ ਤਾਰਨ, 24 ਮਾਰਚ : 
ਕਰੋਨਾ ਵਾਇਰਸ ਦੇ ਪ੍ਰਭਾਵ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਮੱਦੇਨਜ਼ਰ ਜ਼ਿਲਾ ਤਰਨ ਤਾਰਨ ਵਿੱਚ ਲਗਾਏ ਗਏ ਕਰਫ਼ਿਊ ਦੌਰਾਨ ਜਿਲਾ ਪ੍ਰਸ਼ਾਸਨ ਵਲੋਂ ਰੋਜ਼ਾਨਾ ਜਰੂਰਤ ਵਾਲੀਆਂ ਵਸਤਾਂ ਦੀ ਸਪਲਾਈ ਉਹਨਾਂ ਦੇ ਘਰਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।ਇਸ ਸਬੰਧੀ ਜ਼ਿਲਾ ਅਧਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਕਰਫਿੳੂ ਦੌਰਾਨ ਘਰਾਂ ਵਿਚ ਰਹਿਣ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਮੀਟੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਸਥਿਤੀ ਦੌਰਾਨ ਜ਼ਿਲੇ ਦੇ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ ਅਤੇ ਕਿਸੇ ਵੀ ਜ਼ਰੂਰੀ ਵਸਤੂ ਜਾਂ ਸੇਵਾਵਾਂ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਆਪ ਲੋਕਾਂ ਤਕ ਪੁਹੰਚ ਕੀਤੀ ਜਾਵੇਗੀ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜ਼ਰੂਰੀ ਵਸਤੂਆਂ ਜਿਵੇਂ ਰਾਸ਼ਨ, ਦੁੱਧ, ਸਬਜ਼ੀਆਂ ਅਤੇ ਫਰੂਟ ਆਦਿ ਪਹੁੰਚਾਉਣਾ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਐੱਸ. ਡੀ. ਐੱਮਜ਼ ਦੀ ਲੋੜੀਂਦਾ ਸਮਾਨ ਲੋਕਾਂ ਦੇ ਘਰ ਤੱਕ ਪਹੁੰਚਾਉਣ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਹਰ ਇੱਕ ਇਲਾਕੇ ਵਿੱਚ ਪਹਿਲਾਂ ਹੀ ਸ਼ਨਾਖ਼ਤ ਕੀਤੇ ਹਾਕਰਾਂ, ਵਿਕ੍ਰੇਤਾਵਾਂ ਰਾਹੀਂ ਕਰਿਆਨਾ, ਦੁੱਧ, ਫਲ ਅਤੇ ਸਬਜ਼ੀਆਂ ਵਰਗੀਆਂ ਜ਼ਰੂਰੀ ਵਸਤਾਂ ਨੂੰ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਲੋਕਾਂ ਨੂੰ ਦਵਾਈਆਂ ਅਤੇ ਸਿਹਤ ਸਹੂਲਤਾਂ ਸਬੰਧੀ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਸਹੂਲਤਾਂ ਲਈ ਸਿਵਲ ਹਸਪਤਾਲ ਤਰਨ ਤਾਰਨ 24 ਘੰਟੇ ਖੁੱਲਾ ਰਹੇਗਾ।
ਉਹਨਾਂ ਕਿਹਾ ਉਨਾਂ ਨੇ ਕ੍ਰਮਵਾਰ ਸਬਜ਼ੀਆਂ ਅਤੇ ਕਰਿਆਨੇ ਨੂੰ ਘਰ-ਘਰ ਪਹੁੰਚਾਉਣ ਸਬੰਧੀ ਪ੍ਰਣਾਲੀ ਨੂੰ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਜ਼ਿਲਾ ਮੰਡੀ ਅਫਸਰਾਂ/ਮਾਰਕੀਟ ਕਮੇਟੀ ਸਕੱਤਰਾਂ ਨੂੰ ਆਦੇਸ਼ ਦਿੱਤੇ ਗਏ ਹਨ।
ਉਹਨਾਂ ਕਿਹਾ ਕਿ ਸਿਰਫ਼ ਐਂਮਰਜੈਂਸੀ ਹਾਲਾਤਾਂ ਵਿੱਚ ਹੀ ਲੋਕਾਂ ਨੂੰ ਰਾਸ਼ਨ ਜਾਂ ਦਵਾਈਆਂ ਆਦਿ ਲੈਣ ਤੋਂ ਇਲਾਵਾ ਡਾਕਟਰ ਜਾਂ ਨਰਸਿੰਗ ਹੋਮ ਤੱਕ ਪੈਦਲ ਜਾਣ ਦੀ ਆਗਿਆ ਦਿੱਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਕਰਫਿਊ ਪ੍ਰਬੰਧਨ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਆਮ ਛੋਟ ਮੁਕੰਮਲ ਤੌਰ ’ਤੇ ਵਰਜਿਤ ਹੈ ਅਤੇ ਕਰਫਿਊ ਪਾਸ ਤੋਂ ਬਿਨਾਂ ਕਿਸੇ ਵੀ ਵਾਹਨ ਦੇ ਚੱਲਣ ਦੀ ਇਜਾਜ਼ਤ ਨਹੀਂ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਂਮਰਜੈਂਸੀ ਹਾਲਾਤਾਂ, ਸਿਹਤ ਸਬੰਧੀ ਕੋਈ ਮੁਸਕਲ, ਜ਼ਰੂਰੀ ਰਾਸ਼ਨ, ਵਸਤਾਂ ਜਾਂ ਸੇਵਾਵਾਂ ਸਬੰਧੀ ਜੇਕਰ ਕਿਸੇ ਨੂੰ ਕੋਈ ਲੋੜ ਪੈਂਦੀ ਹੈ, ਉਹ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਥਾਪਿਤ ਕੀਤੇ ਗਏ ਜ਼ਿਲਾ ਪੱਧਰੀ ਕੰਟਰੋਲ ਰੂਮ ਨੰਬਰ 01852-224115 ‘ਤੇ ਸੰਪਰਕ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਸਬ-ਡਵੀਜ਼ਨ ਪੱਧਰ ‘ਤੇ ਵੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਸਬ-ਡਵੀਜ਼ਨ ਤਰਨ ਤਾਰਨ ਦੇ ਕੰਟਰੋਲ ਰੂਮ ਨੰਬਰ 01852-222555, ਸਬ-ਡਵੀਜ਼ਨ ਖਡੂਰ ਸਾਹਿਬ ਕੰਟਰੋਲ ਰੂਮ ਨੰਬਰ 01859-237358, ਸਬ-ਡਵੀਜ਼ਨ ਪੱਟੀ ਅਤੇ ਭਿੱਖੀਵਿੰਡ ਦੇ ਕੰਟਰੋਲ ਰੂਮ ਨੰਬਰ 01851-244940 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
—————–