Close

District Administration Tarn Taran to set up district level mega employment fair on December 10

Publish Date : 05/12/2019
ADC(D)

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋ 10 ਦਸੰਬਰ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਮੈਗਾ ਰੋਜ਼ਗਾਰ ਮੇਲਾ
ਰੋਜ਼ਗਾਰ ਮੇਲੇ ‘ਚ ਲੱਗਭੱਗ 1000 ਨੌਜਵਾਨਾਂ ਨੂੰ ਨੌਕਰੀਆਂ ਅਤੇ 500 ਕੇਸਾਂ ਵਿੱਚ ਸਵੈ-ਰੋਜ਼ਗਾਰ ਲਈ ਮੁਹੱਈਆ ਕਰਵਾਈ ਜਾਵੇਗੀ ਕਰਜ਼ੇ ਦੀ ਸੁਵਿਧਾ
ਤਰਨ ਤਾਰਨ, 5 ਦਸੰਬਰ :
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾਂ ਤਹਿਤ ਜਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋ 10 ਦਸੰਬਰ, 2019 ਨੂੰ ਸ਼ਹੀਦ ਭਗਤ ਸਿੰਘ ਫਾਰਮੇਸੀ ਕਾਲਜ, ਖੇਮਕਰਨ ਰੋਡ ਪੱਟੀ, ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੰਦੀਪ ਕੁਮਾਰ ਵੱਲੋ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗਗਨਦੀਪ ਸਿੰਘ ਵਿਰਕ, ਸ਼੍ਰੀ ਸੰਜੀਵ ਕੁਮਾਰ ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਬਲਾਕ ਵਿਕਾਸ ਤੇ ਪੰਚਾਇੰਤ ਅਫਸਰ, ਤਰਨ ਤਾਰਨ, ਪੱਟੀ ਵਲਟੋਹਾ ਅਤੇ ਭਿੱਖੀਵਿੰਡ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਦਸੰਬਰ ਦੇ ਰੋਜ਼ਗਾਰ ਮੇਲੇ ‘ਚ ਲਗਭਗ 1000 ਨੌਜਵਾਨਾਂ ਨੂੰ ਨੌਕਰੀਆਂ ਅਤੇ 500 ਕੇਸਾਂ ਵਿੱਚ ਸਵੈ-ਰੋਜ਼ਗਾਰ ਲਈ ਕਰਜ਼ੇ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਰੋਜ਼ਗਾਰ ਮੇਲਿਆਂ ਦੀ ਤਿਆਰੀ ਸਬੰਧੀ ਲਾਈਆਂ ਗਈਆਂ ਡਿਊਟੀਆਂ ਨੂੰ ਤਨ-ਦੇਹੀ ਨਾਲ ਨਿਭਾਉਣ ਲਈ ਆਦੇਸ਼ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿਚ ਲੱਗਭੱਗ 12 ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਵੱਲੋ 1000 ਬੇਰੋਜਗਾਰ ਯੁਵਕਾਂ ਦੀ ਚੋਣ ਕੀਤੀ ਜਾਵੇਗੀ ਅਤੇ ਚੁਣੇ ਗਏ ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਮੇਲਿਆਂ ‘ਚ ਭਾਗ ਲੈ ਕੇ ਉਹ ਵੱਧ ਤੋਂ ਵੱਧ ਲਾਭ ਉਠਾਉਣ