Close

District Administration Tarn Taran with the support of all officers and employees organized Sri Akhand Path Sahib on the arrival of the new year.

Publish Date : 06/01/2020
ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਨਵੇ ਵਰ੍ਹੇ ਦੀ ਆਮਦ ‘ਤੇ ਸਰਬੱਤ ਦੇ ਭਲੇ ਲਈ ਕਰਵਾਇਆ ਗਿਆ ਸ੍ਰੀ ਅਖੰਡ ਪਾਠ ਸਾਹਿਬ
ਤਰਨ ਤਾਰਨ 6, ਜਨਵਰੀ :
ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਵਰੇ੍ਹ ਦੀ ਆਮਦ ‘ਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 4 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ ਸਨ, ਜਿੰਨਾਂ ਦੇ ਅੱਜ ਸੰਪਰੂਨ ਭੋਗ ਪਾਏ ਗਏ।ਇਸ ਮੌਕੇ ‘ਤੇ ਵੱਖ-ਵੱਖ ਕੀਰਤਨੀ ਜੱਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ। 
ਜ਼ਿਕਰਯੋਗ ਹੈ ਕਿ ਹਰ ਸਾਲ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਜਾਂਦਾ ਹੈ ਅਤੇ ਸਰਬੱਤ ਦੇ ਭਲੇ ਅਤੇ ਚੜ੍ਹਦੀ ਦੀ ਅਰਦਾਸ ਕਰਵਾਈ ਜਾਂਦੀ ਹੈ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਕੀਰਤਨੀ ਜੱਥਿਆ ਤੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਭੇਂਟ ਕੀਤਾ ਗਿਆ।
ਸ੍ਰੀ ਸੱਭਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰ ਸਾਲ ਨਵੇਂ ਵਰੇ੍ਹ ਦੀ ਆਮਦ ‘ਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਗੂਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਹੋਇਆ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਂਦੀ ਹੈ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਜਾਂਦਾ ਹੈ।
ਇਸ ਮੌਕੇ ‘ਤੇ ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਪੀ. ਹੈੱਡ ਕੁਆਟਰ ਸ੍ਰੀ ਗੌਰਵ ਤੂਰਾ, ਐੱਸ. ਪੀ. ਡੀ. ਸ੍ਰੀ ਜਗਜੀਤ ਸਿੰਘ ਵਾਲੀਆਂ, ਜ਼ਿਲਾ ਮਾਲ ਅਫ਼ਸਰ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ, ਸ੍ਰੀ ਜਿਲਾ ਖੁਰਾਕ ਤੇ ਸਪਲਾਈ ਅਫ਼ਸਰ ਜਸਜੀਤ ਕੌਰ, ਜ਼ਿਲ੍ਹਾ ਲੀਡ ਬੈਂਕ ਮੈਨੇਜਨਰ ਸ੍ਰੀ ਪ੍ਰੀਤਮ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮਨਜਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਜਸਮੀਤ ਕੌਰ, ਰੈੱਡ ਕਰਾਸ ਸੁਸਾਇਟੀ ਦੇ ਸੈਕਟਰੀ ਤੇਜਿੰਦਰ ਰਾਜਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।