Close

District administration will strictly stop copying in examinations: Deputy Commissioner

Publish Date : 02/03/2020
dc
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ
ਇਮਤਿਹਾਨਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ
ਪ੍ਰੀਖਿਆ ਕੇਂਦਰਾਂ ਦੀ ਕੀਤੀ ਜਾਵੇਗੀ ਅਚਨਚੇਤੀ ਚੈਕਿੰਗ 
ਤਰਨਤਾਰਨ, 2 ਮਾਰਚ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆ ਜਾ ਰਹੀਆਂ ਸਾਲਾਨ ਪ੍ਰੀਖਿਆਵਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ।ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿੱਚ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਜੋ ਕਿ 3 ਮਾਰਚ ਤੋਂ 13 ਅਪ੍ਰੈਲ 2020 ਤੱਕ ਸਵੇਰ ਅਤੇ ਸ਼ਾਮ ਦੇ ਸ਼ੈਸਨ ਤੱਕ ਕਰਵਾਈਆ ਜਾ ਰਹੀਆਂ ਹਨ।ਇਹਨਾਂ ਪ੍ਰੀਖਿਆਵਾਂ ਦੌਰਾਨ ਸਮੂਹ ਉੱਪ-ਮੰਡਲ ਮੈਜਿਸਟਰੇਟ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਚੈਕਿੰਗ ਕਰਨ ਲਈ ਓਵਰਆਲ ਇੰਚਾਰਜ ਹੋਣਗੇ ਅਤੇ ਆਪਣੇ ਪੱਧਰ ‘ਤੇ ਤਹਿਸੀਲਦਾਰ, ਨਾਇਬ ਤਹਿਸੀਲਦਾਰ. ਬੀ. ਡੀ. ਪੀ. ਓ., ਏ. ਡੀ. ਓ. ਅਤੇ ਹੋਰ ਅਧਿਕਾਰੀਆਂ ਦੀ ਟੀਮ ਗਠਿਤ ਕਰਕੇ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰਨੀ ਯਕੀਨੀ ਬਣਾਉਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 3 ਮਾਰਚ ਤੋਂ 13 ਅਪ੍ਰੈਲ 2020 ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਸਵੇਰ ਅਤੇ ਸ਼ਾਮ ਦੇ ਸ਼ੈਸਨ ਦੌਰਾਨ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਜ਼ਿਲ੍ਹੇ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਇਮਤਿਹਾਨਾਂ ਦੌਰਾਨ ਕਿਸੇ ਵੀ ਵਾਹਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਪ੍ਰੀਖਿਆ ਕੇਂਦਰਾਂ ਦੇ ਨੇੜੇ ਨਹੀਂ ਆਉਣ ਦਿੱਤਾ ਜਾਵੇਗਾ।ਉਲੰਘਲਣਾ ਕਰਨ  ਵਾਲਿਆਂ ਵਿਰੁੱਧ ਕੇਸ ਦਰਜ ਕਰਕੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਾਰਵੀਂ ਜਮਾਤ ਵਿੱਚ ਕੁੱਲ਼ 11303 ਅਤੇ ਦਸਵੀਂ ਜਮਾਤ ਵਿੱਚ 17864  ਅਤੇ ਅੱਠਵੀਂ ਜਮਾਤ ਵਿੱਚ 13252 ਪ੍ਰੀਖਿਆਰਥੀ ਅਪੀਅਰ ਹੋ ਰਹੇ ਹਨ।