Close

District and Sessions Judge-cum-Chairman, District Legal Services Authority, Tarn Taran planted saplings at District Courts Tarn Taran.

Publish Date : 11/07/2024
1
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਬੂਟੇ ਲਗਾਏ ਗਏ।
ਤਰਨ ਤਾਰਨ, : 09 ਜੁਲਾਈ 
ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਮਾਨਯੋਗ ਜੱਜ ਸਾਹਿਬ ਜੀ ਦੇ ਧਰਮ ਪਤਨੀ ਮਿਸ ਜਮੀਰਪਾਲ ਕੌਰ ਬਾਜਵਾ ਪ੍ਰੋਫੈਸਰ, ਫਾਰਮਰ ਧੀਨ ਸੈਂਟਰਲ ਯੂਨੀਵਰਸਿਟੀ ਪੰਜਾਬ, ਬਠਿੰਡਾ ਜੀ ਵੱਲੋਂ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਦੇ ਹੋਏ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਸਾਰੇ ਨਿਆਇਕ ਅਧਿਕਾਰੀ ਹਾਜ਼ਰ ਰਹੇ। ਇਸ ਮੌਕੇ ਮਾਨਯੋਗ ਜੱਜ ਸਾਹਿਬ ਜੀ ਵੱਲੋਂ ਗੱਲਬਾਤ ਕਰਦਿਆ ਕਿਹਾ ਕਿ ਵਾਤਾਵਰਨ ਨੂੰ ਹਰਾ ਭਰਾ ਰੱਖਣ, ਪ੍ਰਦੂਸ਼ਣ ਤੋਂ ਬਚਾਉਣ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਉਹਨਾਂ ਨੂੰ ਸ਼ੁੱਧ ਹਵਾ ਅਤੇ ਆਕਸੀਜਨ ਪ੍ਰਦਾਨ ਕਰਨ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਆਖਿਰ ਵਿੱਚ ਮਾਨਯੋਗ ਜੱਜ ਸਾਹਿਬ ਜੀ ਨੇ ਦੱਸਿਆ ਕਿ ਮਨੁੱਖਤਾ ਦੀ ਹੋਂਦ ਕੁਦਰਤ ‘ਤੇ ਹੀ ਨਿਰਭਰ ਕਰਦੀ ਹੈ। ਕੁਦਰਤ ਨੂੰ ਬਚਾਉਣ ਲਈ ਕੇਵਲ ਇਕ ਵਿਅਕਤੀ ਕਾਫ਼ੀ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਸਮੇਂ ਸਿਰ ਇਕ ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਣ ਲਈ ਕੰਮ ਕਰਨਾ ਚਾਹੀਦਾ ਹੈ।