Close

District Bureau of Employment and Enterprises will organize a placement camp on January 25th in Tarn Taran- Deputy Commissioner

Publish Date : 23/01/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 25 ਜਨਵਰੀ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ-ਡਿਪਟੀ ਕਮਿਸ਼ਨਰ
ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ
ਤਰਨ ਤਾਰਨ, 23 ਜਨਵਰੀ :
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 25 ਜਨਵਰੀ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ. ਐਮ. ਆਰ. ਗਰੁੱਪ ) ਅਤੇ ਅਜ਼ਾਈਲ ਹਰਬਲ ਕੰਪਨੀ ਭਾਗ ਲੈ ਰਹੀਆ ਹਨ।ਉਹਨਾਂ ਦੱਸਿਆ ਕਿ ਪਲੇਸਮੈਂਟ ਲਈ ਰਖਸ਼ਾ ਸਕਿਉਰਿਟੀ ਕੰਪਨੀ ਨੂੰ ਸਕਿਉਰਟੀ ਗਾਰਡ ਲਈ ਸਾਬਕਾ ਫੋਜੀਆਂ ਅਤੇ ਫਰੈਸ਼ਰ ਉਮੀਦਵਾਰਾਂ ਦੀ ਜਰੂਰਤ ਹੈ, ਸਾਬਕਾ ਫੌਜੀਆਂ ਲਈ ਯੋਗਤਾ ਘੱਟੋ-ਘੱਟ ਦਸਵੀਂ ਪਾਸ (ਤਨਖਾਹ 25000 ਰੁਪਏ ਸਮੇਤ ਈ. ਐੱਸ. ਆਈ.+ਈ. ਪੀ. ਐੱਫ਼. ) ਉਮਰ ਹੱਦ ਵੱਧ ਤੋਂ ਵੱਧ 40 ਸਾਲ ਹੋਵੇ ਅਤੇ ਇਸ ਤੋਂ ਇਲਾਵਾ ਕੰਪਨੀ ਨੂੰ ਫਰੈਸ਼ਰ ਉਮੀਦਵਾਰਾਂ ਦੀ ਵੀ ਜਰੂਰਤ ਹੈ, ਘੱਟੋ-ਘੱਟ ਯੋਗਤਾ ਦਸਵੀਂ ਪਾਸ (ਤਨਖਾਹ 15000 ਤੋਂ 20000 ਰੁਪਏ ਸਮੇਤ ਈ. ਐੱਸ. ਆਈ.+ਈ. ਪੀ. ਐੱਫ਼.)।
ਉਹਨਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ 6 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 2 ਇੰਚ ਉਮਰ ਹੱਦ 18 ਤੋਂ 35 ਸਾਲ ਹੈ ਅਤੇ ਪਲੇਸਮੈਂਟ ਲਈ ਅਜ਼ਾਈਲ ਹਰਬਲ ਕੰਪਨੀ ਨੂੰ ਵੇਲਨੈਸ ਅਡਵਾਇਜ਼ਰ ਲਈ ਘੱਟੋ-ਘੱਟ ਯੋਗਤਾ ਬਾਰਵੀਂ / ਗ੍ਰੇਜੂਏਟ ਪਾਸ ਕੇਵਲ ਲੜਕੀਆਂ ਦੀ ਜਰੂਰਤ ਹੈ (ਤਨਖਾਹ 9500 ਤੋਂ 18000 ਰੁਪਏ) ਉਮਰ ਹੱਦ 18 ਤੋਂ 30 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਲੜਕੇ ਅਤੇ ਲੜਕੀਆਂ) ਮਿਤੀ 25 ਜਨਵਰੀ, 2024 ਨੂੰ ਸਵੇਰੇ 09 ਵਜੇ ਤੋਂ ਦੁਪਿਹਰ 02 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115, ਪਹਿਲੀ ਮੰਜਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਆਧਾਰ ਕਾਰਡ, ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਸ੍ਰੀ ਵਿਕਰਮ ਜੀਤ, ਜ਼ਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਨੇ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈੱਲਪ ਲਾਈਨ ਨੰਬਰ 7717397013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਹਨਾਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ