Close

District Bureau of Employment and Trade Tarn Taran in association with “Baijus” Company will organize placement camp on June 09.

Publish Date : 08/06/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ “ਬਾਇਜੂਸ” ਕੰਪਨੀ ਦੇ ਸਹਿਯੋਗ ਨਾਲ 09 ਜੂਨ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ
ਬਿਊਰੋ ਵੱਲੋਂ 08 ਅਤੇ 09 ਜੂਨ ਨੂੰ ਵੀ ਕੀਤਾ ਜਾਵੇਗਾ ਗੌਰਮਿੰਟ ਜੌਬ ਅਵੇਅਰਨੈਸ ਕੈਂਪ ਦਾ ਆਯੋਜਨ
ਤਰਨ ਤਾਰਨ, 07 ਜੂਨ :
ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 09 ਜੂਨ, 2022 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ “ਬਾਇਜੂਸ” ਕੰਪਨੀ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਪ੍ਰਭਜੋਤ ਸਿੰਘ, ਜ਼ਿਲ੍ਹਾ ਰੋਜ਼ਗਾਰ ਉੱਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ ਦੀ ਘੱਟੋ-ਘੱਟ ਯੋਗਤਾ ਗ੍ਰੈਜੁਏਸ਼ਨ, ਉਮਰ 18-35 ਸਾਲ ਹੋਵੇ, ਲੜਕੇ ਅਤੇ ਲੜਕੀਆਂ ਦੋਨੋਂ ਹੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਕੰਪਨੀ ਵੱਲੋਂ ਚੁਣੇ ਗਏ ਉਮੀਦਵਾਰਾਂ ਨੂੰ ਪ੍ਰਤੀ ਮਹੀਨਾ 15000/- ਤੋਂ 20000/-ਰੁਪਏ ਤਨਖਾਹ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਸਵੇਰੇ 10 ਵਜੇ ਤੋਂ ਦੁਪਿਹਰ 1 ਵਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਵੇਜ਼, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਉ ਲਈ ਹਾਜ਼ਰ ਹੋ ਸਕਦੇ ਹਨ। ਜ਼ਿਲਾ ਰੋਜ਼ਗਾਰ ਅਧਿਕਾਰੀ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ।
ਇਸ ਤੋਂ ਇਲਾਵਾ ਮੈਡਮ ਭਾਰਤੀ ਸ਼ਰਮਾਂ ਕੈਰੀਅਰ ਕਾਊਂਸਲਰ ਵੱਲੋ ਦੱਸਿਆ ਗਿਆ ਕਿ ਮਿਤੀ 08-06-2022 ਅਤੇ ਮਿਤੀ 09-06-2022 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿੱਖੇ ਗੌਰਮਿੰਟ ਜੌਬ ਅਵੇਅਰਨੈਸ ਕੈਂਪ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ, ਉਹਨਾਂ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ ਤਾਂ ਜੋ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਅਪਲਾਈ ਕਰਨ ਲਈ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈੱਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।