District Bureau of Employment & Enterprises Tarn Taran will organize a placement camp on May 17-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 17 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 15 ਮਈ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਸ਼੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਸੇ ਤਹਿਤ 17 ਮਈ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਪ੍ਰਭਜੋਤ ਸਿੰਘ ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਐਚ. ਡੀ. ਐਫ. ਸੀ. ਲਾਈਫ ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਐਚ. ਡੀ. ਐਫ. ਸੀ. ਲਾਈਫ ਨੂੰ “ਫਾਈਨਾਇਸੀਅਲ ਕੰਨਸਲਟੈਂਟ” ਦੀ ਅਸਾਮੀਆਂ ਲਈ ਯੋਗਤਾ ਘੱਟੋ-ਘੱਟ ਬਾਰਵੀਂ ਅਤੇ ਗਰੈਜੂਏਸ਼ਨ ਪਾਸ (ਲੜਕੇ ਅਤੇ ਲੜਕੀਆਂ) ਤਨਖਾਹ 10000 ਤੋਂ 40000 ਰੁਪਏ +ਕਮਿਸ਼ਨ ਤੱਕ, ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 40 ਸਾਲ ਹੈ।
ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਨਾਲ ਆਪਣਾ ਬਾਇਉਡਾਟਾ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 17 ਮਈ, 2023 ਨੂੰ ਸਵੇਰੇ 9 ਵਜੇ ਤੋਂ ਦੁਪਿਹਰ 01 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ, ਵਿਖੇ ਇੰਟਰਵਿਉ ਲਈ ਪਹੁੰਚ ਸਕਦੇ ਹਨ। ਜਿਲਾ ਰੋਜਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।