Close

District Education Officer Elementary held a meeting with all the school heads of Block Khadur Sahib

Publish Date : 30/06/2021
DEEO

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਬਲਾਕ ਖਡੂਰ ਸਾਹਿਬ ਦੇ ਸਮੂਹ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ
ਦਾਖ਼ਲ ਮੁਹਿੰਮ-2021 ਦੇ ਨਾਲ-ਨਾਲ ਸਕੂਲਾਂ ਵਿੱਚ ਚੱਲ ਵਿਕਾਸ ਕਾਰਜਾਂ ਦੇ ਡਾਟਾ ਦੇ ਆਧਾਰ ‘ਤੇ ਵਿਸਥਾਰਿਤ ਚਰਚਾ ਕਰਕੇ ਲਈ ਰਿਪੋਰਟ
ਖਡੂਰ ਸਾਹਿਬ, (ਤਰਨ ਤਾਰਨ) 29 ਜੂਨ :
ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਅਤੇ ਬਲਾਕ ਵਾਇਜ਼ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਬਲਾਕਾਂ ਦੇ ਸਕੂਲ ਮੁਖੀਆਂ ਨਾਲ ਚਲਾਈ ਮੀਟਿੰਗਾਂ ਦੀ ਲੜੀ ਦੇ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਸ਼੍ਰੀ ਰਾਜੇਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ੍ਰੀ ਪਰਮਜੀਤ ਸਿੰਘ ਵੱਲੋਂ ਬਲਾਕ ਖਡੂਰ ਸਾਹਿਬ ਦੇ ਸਮੂਹ ਹੈੱਡ ਟੀਚਰਾਂ ਨਾਲ ਦਫ਼ਤਰ ਬਲਾਕ ਸਿੱਖਿਆ ਅਫ਼ਸਰ ਖਡੂਰ ਸਾਹਿਬ ਵਿਖੇ ਮੀਟਿੰਗ ਰੱਖੀ ਗਈ।
ਇਸ ਦੌਰਾਨ ਡੀਈਓ ਐਲੀਮੈਂਟਰੀ ਤਰਨਤਾਰਨ ਵੱਲੋਂ ਹਰ ਸੈਂਟਰ ਨਾਲ ਸਬੰਧਤ ਸੀਐਚਟੀ ਸਾਹਿਬਾਨ ਅਤੇ ਐਚ ਟੀ ਸਾਹਿਬਨ ਕੋਲੋਂ ਦਾਖ਼ਲ ਮੁਹਿੰਮ-2021 ਦੇ ਨਾਲ ਨਾਲ ਸਕੂਲਾਂ ਵਿੱਚ ਚੱਲ ਵਿਕਾਸ ਕਾਰਜਾਂ ਦੇ ਡਾਟਾ ਦੇ ਆਧਾਰ ਤੇ ਵਿਸਥਾਰਿਤ ਚਰਚਾ ਕਰ ਰਿਪੋਰਟ ਲਈ ਗਈ।
ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਖਡੂਰ ਸਾਹਿਬ, ਸ਼੍ਰੀ ਜਸਵਿੰਦਰ ਸਿੰਘ ਵੱਲੋਂ ਅਫ਼ਸਰ ਸਾਹਿਬਾਨ ਦਾ ਬਲਾਕ ਖਡੂਰ ਵਿਖੇ ਪਹੁੰਚਣ ਤੇ ਜੀ ਆਇਆਂ ਨੂੰ ਕਿਹਾ ਅਤੇ ਬਲਾਕ ਖਡੂਰ ਸਾਹਿਬ ਵਿੱਚ ਦਾਖ਼ਲਾ ਵਧਾਉਣ ਨੂੰ ਲੈਕੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ।
ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਨੇ ਇਸ ਮੌਕੇ ਸਕੂਲ ਮੁਖੀਆਂ ਨਾਲ ਜ਼ਰੂਰੀ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਮਿਲ ਰਹੀਆਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਨੂੰ ਵਿਭਾਗ ਵੱਲੋਂ ਭੇਜੀਆਂ ਹਦਾਇਤਾਂ ਅਨੁਸਾਰ ਸਮਾਂ ਬੱਧ ਤਰੀਕੇ ਤਰੀਕੇ ਨਾਲ ਖਰਚਿਆ ਜਾਵੇ। ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਾਂ ਦੀ ਸਫ਼ਾਈ ਅਤੇ ਸਕੂਲ ਦੇ ਆਲੇ-ਦੁਆਲੇ ਘਾਹ ਤੇ ਗਾਜਰ ਬੂਟੀ ਦੀ ਰੋਕਥਾਮ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਹਰ ਸਕੂਲ ਵਿੱਚ ਡਿਸਪਲੇਅ ਬੋਰਡ ਜ਼ਰੂਰ ਲਗਵਾਇਆ ਜਾਵੇ ਅਤੇ ਉਸ ਉੱਪਰ ਮੌਜੂਦਾ ਅਤੇ ਪਿਛਲੇ ਸੈਸ਼ਨ ਦੌਰਾਨ ਹੋਈਆਂ ਗਤੀਵਿਧੀਆਂ ਨੂੰ ਨਸ਼ਰ ਕੀਤਾ ਜਾਵੇ। ਉਹਨਾਂ ਕਿਹਾ ਕਿ ਸਕੂਲ ਵਿਚਲੇ ਪ੍ਰੋਜੈਕਟਰ ਰੂਮ ਅਤੇ ਪ੍ਰੀ ਪ੍ਰਾਇਮਰੀ ਰੂਮ ਵਿਖਾਉਣ ਲਈ ਪਿੰਡ ਵਾਸੀਆਂ ਨੂੰ ਕੋਵਿਡ 19 ਤੋਂ ਬਚਾਅ ਹਿੱਤ ਹਦਾਇਤਾਂ ਅਨੁਸਾਰ ਸੱਦਾ ਦਿੱਤਾ ਜਾਵੇ।
ਸ਼੍ਰੀ ਪਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਨੇ ਦੱਸਿਆ ਕਿ ਸਕੂਲਾਂ ਵਿੱਚ ਹੋ ਰਹੇ ਵਧੀਆ ਉਪਰਾਲਿਆਂ ਨੂੰ ਆਪਣੇ ਪਿੰਡ ਦੇ ਲੋਕਾਂ ਤੱਕ ਲਿਜਾਇਆ ਜਾਵੇ ਤਾਂ ਜੋ ਉਹ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਵਾਕਿਫ਼ ਹੋਣ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ।
ਸ਼੍ਰੀ ਨਵਦੀਪ ਸਿੰਘ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਨੇ ਜ਼ਿਲ੍ਹਾ ਤਰਨਤਾਰਨ ਦੇ ਐਨਰੋਲਮੈਂਟ ਡੇਟਾ ਦਾ ਵਿਸ਼ਲੇਸ਼ਣ ਕੀਤਾ ਅਤੇ ਉਸਦਾ ਬਲਾਕ ਖਡੂਰ ਸਾਹਿਬ ਦੇ ਡੇਟਾ ਨਾਲ ਤੁਲਨਾ ਕਰ, ਵਧੇਰੇ ਧਿਆਨ ਦੇਣ ਯੋਗ ਖੇਤਰਾ ਬਾਰੇ ਦੱਸਿਆ। ਸ਼੍ਰੀ ਅਮਨਦੀਪ ਸਿੰਘ ਏਸੀ ਸਮਾਰਟ ਸਕੂਲ ਤਰਨਤਾਰਨ ਨੇ ਵਿਭਾਗ ਵੱਲੋਂ ਦੱਸੇ ਸਟੇਜ ਦੋ ਦੇ ਪੈਰਾਮੀਟਰਾਂ ਅਨੁਸਾਰ ਸਕੂਲਾਂ ਤੇ ਕੰਮ ਕਰਨ ਲਈ ਕਿਹਾ।
ਬੀਪੀਈਓ ਖਡੂਰ ਸਾਹਿਬ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਅਧੀਨ ਅਧਿਆਪਕਾਂ ਨਾਲ ਨਿਰੰਤਰ ਤਾਲਮੇਲ ਰੱਖਦਿਆਂ ਇਸ ਦਾਖ਼ਲਾ ਮੁਹਿੰਮ ਪ੍ਰਤੀਸ਼ਤ ਨੂੰ ਸਟੇਟ ਦੀ ਪ੍ਰਤੀਸ਼ਤ ਦੇ ਬਰਾਬਰ ਲਿਆਉਣ ਲਈ ਭਰਪੂਰ ਯਤਨ ਕਰਨਗੇ।