Close

District Education Officer Elementary meets all the school heads of the block

Publish Date : 29/06/2021
DEEO

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਬਲਾਕ ਪੱਟੀ ਦੇ ਸਮੂਹ ਸਕੂਲ ਮੁਖੀਆਂ ਨਾਲ ਮੀਟਿੰਗ
ਸਕੂਲ ਮੁਖੀਆਂ ਨਾਲ ਦਾਖਲਾ ਮੁਹਿੰਮ ਅਤੇ ਸਮਾਰਟ ਸਕੂਲਾਂ ਦੀ ਬਿਹਤਰੀ ਲਈ ਕੀਤੀ ਚਰਚਾ
ਤਰਨਤਾਰਨ, 28 ਜੂਨ :
ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਅਤੇ ਗੁਣਾਤਮਕ ਸਿੱਖਿਆ ਦੇਣ ਦੇ ਨਾਲ ਨਾਲ ਸਕੂਲਾਂ ਦੀ ਦਿੱਖ ਸੁਧਾਰਨ ਲਈ ਵੱਖ-ਵੱਖ ਚਲਾਈਆਂ ਜਾ ਰਹੀਆਂ ਮੁਹਿੰਮਾਂ ਰਾਹੀ ਭਰਪੂਰ ਯਤਨ ਕੀਤੇ ਜਾ ਰਹੇ ਹਨ।
ਇਹਨਾਂ ਚੱਲ ਰਹੇ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਸ਼੍ਰੀ ਰਾਜੇਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ੍ਰੀ ਪਰਮਜੀਤ ਸਿੰਘ ਵੱਲੋਂ ਬਲਾਕ ਪੱਟੀ ਦੇ ਸਮੂਹ ਹੈੱਡ ਟੀਚਰਾਂ ਨਾਲ ਦਫ਼ਤਰ ਬਲਾਕ ਸਿੱਖਿਆ ਅਫ਼ਸਰ ਪੱਟੀ ਵਿਖੇ ਮੀਟਿੰਗ ਰੱਖੀ ਗਈ।ਇਸ ਦੌਰਾਨ ਡੀਈਓ ਐਲੀਮੈਂਟਰੀ ਤਰਨਤਾਰਨ ਵੱਲੋਂ ਹਰ ਸੈਂਟਰ ਨਾਲ ਸਬੰਧਤ ਸੀਐਚਟੀ ਸਾਹਿਬਾਨ ਅਤੇ ਐਚ ਟੀ ਸਾਹਿਬਨ ਕੋਲੋਂ ਦਾਖ਼ਲ ਮੁਹਿੰਮ 2021 ਦੇ ਨਾਲ ਨਾਲ ਸਕੂਲਾਂ ਵਿੱਚ ਚੱਲ ਵਿਕਾਸ ਕਾਰਜਾਂ ਦੇ ਡਾਟਾ ਦੇ ਆਧਾਰ ਤੇ ਵਿਸਥਾਰਿਤ ਚਰਚਾ ਕਰ ਰਿਪੋਰਟ ਲਈ ਗਈ।
ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਪੱਟੀ, ਮੈਡਮ ਪਰਮਜੀਤ ਕੌਰ ਵੱਲੋਂ ਅਫ਼ਸਰ ਸਾਹਿਬਾਨ ਦਾ ਬਲਾਕ ਪੱਟੀ ਵਿਖੇ ਪਹੁੰਚਣ ਤੇ ਜੀ ਆਇਆਂ ਨੂੰ ਕਿਹਾ ਅਤੇ ਪੱਟੀ ਬਲਾਕ ਵਿੱਚ ਦਾਖ਼ਲਾ ਵਧਾਉਣ ਨੂੰ ਲੈਕੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ।
ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਨੇ ਇਸ ਮੌਕੇ ਸਕੂਲ ਮੁਖੀਆਂ ਨਾਲ ਜ਼ਰੂਰੀ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਮਿਲ ਰਹੀਆਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਨੂੰ ਵਿਭਾਗ ਵੱਲੋਂ ਭੇਜੀਆਂ ਹਦਾਇਤਾਂ ਅਨੁਸਾਰ ਸਮਾਂ ਬੱਧ ਤਰੀਕੇ ਤਰੀਕੇ ਨਾਲ ਖਰਚਿਆ ਜਾਵੇ। ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਾਂ ਦੀ ਸਫ਼ਾਈ ਅਤੇ ਸਕੂਲ ਦੇ ਆਲੇ-ਦੁਆਲੇ ਘਾਹ ਤੇ ਗਾਜਰ ਬੂਟੀ ਦੀ ਰੋਕਥਾਮ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਹਰ ਸਕੂਲ ਵਿੱਚ ਡਿਸਪਲੇਅ ਬੋਰਡ ਜ਼ਰੂਰ ਲਗਵਾਇਆ ਜਾਵੇ ਅਤੇ ਉਸ ਉੱਪਰ ਮੌਜੂਦਾ ਅਤੇ ਪਿਛਲੇ ਸੈਸ਼ਨ ਦੌਰਾਨ ਹੋਈਆਂ ਗਤੀਵਿਧੀਆਂ ਨੂੰ ਨਸ਼ਰ ਕੀਤਾ ਜਾਵੇ। ਉਹਨਾਂ ਕਿਹਾ ਕਿ ਸਕੂਲ ਵਿਚਲੇ ਪ੍ਰੋਜੈਕਟਰ ਰੂਮ ਅਤੇ ਪ੍ਰੀ ਪ੍ਰਾਇਮਰੀ ਰੂਮ ਵਿਖਾਉਣ ਲਈ ਪਿੰਡ ਵਾਸੀਆਂ ਨੂੰ ਕੋਵਿਡ 19 ਤੋਂ ਬਚਾਅ ਹਿੱਤ ਹਦਾਇਤਾਂ ਅਨੁਸਾਰ ਸੱਦਾ ਦਿੱਤਾ ਜਾਵੇ।
ਸ਼੍ਰੀ ਪਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਨੇ ਦੱਸਿਆ ਕਿ ਸਕੂਲਾਂ ਵਿੱਚ ਹੋ ਰਹੇ ਵਧੀਆ ਉਪਰਾਲਿਆਂ ਨੂੰ ਆਪਣੇ ਪਿੰਡ ਦੇ ਲੋਕਾਂ ਤੱਕ ਲਿਜਾਇਆ ਜਾਵੇ ਤਾਂ ਜੋ ਉਹ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਵਾਕਿਫ਼ ਹੋਣ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ।
ਸ਼੍ਰੀ ਨਵਦੀਪ ਸਿੰਘ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਨੇ ਦੱਸਿਆ ਕਿ ਤਰਨਤਾਰਨ ਜ਼ਿਲ੍ਹਾ ਐਨਰੋਲਮੈਂਟ ਪੱਖੋਂ ਪਿਛਲੇ ਸੈਸ਼ਨ ਨਾਲੋਂ 8.5% ਦੇ ਲਗਭਗ ਵਾਧਾ ਦਰਜ਼ ਕਰ ਚੁੱਕਾ ਹੈ,ਪਰ ਅਜੇ ਵੀ ਲੋਕਾਂ ਵਿੱਚ ਸਰਕਾਰੀ ਸਕੂਲਾਂ ਪ੍ਰਤੀ ਜਾਗਰੂਕਤਾ ਲਿਆ ਕੇ ਵਧੇਰੇ ਵਾਧਾ ਕੀਤਾ ਜਾ ਸਕਦਾ ਹੈ।
ਬੀਪੀਈਓ ਪੱਟੀ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਅਧੀਨ ਅਧਿਆਪਕਾਂ ਨਾਲ ਨਿਰੰਤਰ ਤਾਲਮੇਲ ਰੱਖਦਿਆਂ ਇਸ ਦਾਖ਼ਲਾ ਮੁਹਿੰਮ ਪ੍ਰਤੀਸ਼ਤ ਨੂੰ ਸਟੇਟ ਦੀ ਪ੍ਰਤੀਸ਼ਤ ਦੇ ਬਰਾਬਰ ਲਿਆਉਣ ਲਈ ਭਰਪੂਰ ਯਤਨ ਕਰਨਗੇ।
ਇਸ ਮੌਕੇ ਸ਼੍ਰੀ ਅਮਨਦੀਪ ਸਿੰਘ ਏ. ਸੀ. ਸਮਾਰਟ ਸਕੂਲ ਤਰਨਤਾਰਨ ਨੇ ਸਮੂਹ ਸੀਐਚਟੀ ਸਾਹਿਬਾਨ ਨੂੰ ਸਕੂਲਾਂ ਵਿੱਚ ਹੋ ਰਹੇ ਉਸਾਰੀ ਦੇ ਕੰਮਾਂ ਨੂੰ ਹਰ ਤਰ੍ਹਾਂ ਕੁਆਲਿਟੀ ਅਤੇ ਮਿਆਰ ਅਨੁਸਾਰ ਪ੍ਰਪੱਕ ਤਰੀਕੇ ਨਾਲ ਕਰਨ ਲਈ ਪ੍ਰੇਰਿਤ ਕੀਤਾ।