Close

District Education Officer Elementary Rajesh Kumar visits Block Chohla Sahib

Publish Date : 24/05/2021
DEEO

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ਼ ਕੁਮਾਰ ਵੱਲੋਂ ਬਲਾਕ ਚੋਹਲਾ ਸਾਹਿਬ ਦਾ ਦੌਰਾ
ਤਰਨਤਾਰਨ, 23 ਮਈ :
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹਨਾਂ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ, ਸ਼੍ਰੀ ਰਾਜੇਸ਼ ਕੁਮਾਰ ਵੱਲੋਂ ਸ੍ਰੀ ਜਸਵਿੰਦਰ ਸਿੰਘ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਦੇ ਨਾਲ ਬਲਾਕ ਦੇ ਵੱਖ-ਵੱਖ ਸਕੂਲਾਂ ਵਿੱਚ ਅਚਨਚੇਤ ਨਿਰੀਖਣ ਕੀਤੀ ਗਿਆ।
ਆਪਣੇ ਦੌਰੇ ਦੌਰਾਨ ਸ਼੍ਰੀ ਰਾਜੇਸ਼ ਕੁਮਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੈਂਟਰ ਸਕੂਲ ਸਰਹਾਲੀ ਕਲਾਂ ਲੜਕੇ, ਸਰਕਾਰੀ ਪ੍ਰਾਇਮਰੀ ਸਕੂਲ ਸਰਹਾਲੀ ਕਲਾਂ ਲੜਕੀਆਂ, ਸਰਕਾਰੀ ਪ੍ਰਾਇਮਰੀ ਸਕੂਲ ਕੋਟ ਦਾਤਾ, ਸਰਕਾਰੀ ਪ੍ਰਾਇਮਰੀ ਸਕੂਲ ਸੁਹਾਵਾ, ਸਰਕਾਰੀ ਮਿਡਲ ਸਕੂਲ ਸਰਹਾਲੀ ਕਲਾਂ ਆਦਿ ਸਕੂਲਾਂ ਵਿਖੇ ਪ੍ਰੇਰਨਾਦਾਇਕ ਵਿਜ਼ਟ ਕੀਤੀ ਗਈ।
ਇਸ ਵਿਜਟ ਦੇ ਦੌਰਾਨ ਉਨ੍ਹਾਂ ਵੱਲੋ ਵਿਭਾਗ ਵੱਲੋਂ ਭੇਜੀਆਂ ਗ੍ਰਾਂਟਾਂ ਦੀ ਵਰਤੋਂ ਬਾਰੇ ਸਕੂਲ ਮੁਖੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਪੈਡਿੰਗ ਕੰਮਾਂ ਨੂੰ ਵਿਭਾਗੀ ਹਦਾਇਤਾਂ ਅਨੁਸਾਰ ਜਲਦ ਪੂਰਾ ਕਰਨ ਲਈ ਕਿਹਾ।ਇਸ ਤੋਂ ਇਲਾਵਾ ਉਹਨਾਂ ਵੱਲੋਂ ਦਾਖ਼ਲਾ ਮੁਹਿੰਮ 2021 “ਈਚ ਵੰਨ ਬਰਿੰਗ ਵੰਨ” ਸਮਾਰਟ ਸਕੂਲ ਮੁਹਿੰਮ , ਸੋਹਣੇ ਸਕੂਲ ਸੋਹਣਾ ਫਰਨੀਚਰ, ਆਨਲਾਈਨ ਸਿੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਸਟਾਫ਼ ਨਾਲ ਗੱਲਬਾਤ ਕੀਤੀ ਗਈ ਅਤੇ ਸਕੂਲ ਦੀ ਦਿੱਖ ਨੂੰ ਸ਼ਾਨਦਾਰ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਬੀਪੀਈਓ ਚੋਹਲਾ ਸਾਹਿਬ ਵੱਲੋਂ ਸਕੂਲ ਮੁਖੀ ਸਾਹਿਬਾਨ ਅਤੇ ਸਟਾਫ਼ ਨੂੰ ਮਾਪੇ ਅਧਿਆਪਕ ਰਾਬਤਾ ਮੁਹਿੰਮ ਤਹਿਤ ਮਿਤੀ 24 ਮਈ ਤੋਂ 31 ਮਈ ਤੱਕ ਮਾਪਿਆਂ ਨੂੰ ਵਿਭਾਗ ਵੱਲੋਂ ਆਈ ਪਲਾਨਿੰਗ ਅਨੁਸਾਰ ਹਰ ਇੱਕ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਅਤੇ ਪੂਰੀ ਭਾਗੀਦਾਰੀ ਕਰਨ ਲਈ ਪ੍ਰੇਰਿਤ ਕੀਤਾ।ਡੀਈਓ ਐਲੀਮੈਂਟਰੀ ਤਰਨਤਾਰਨ ਵੱਲੋਂ ਇਸ ਮੌਕੇ ਬੀਪੀਈਓ ਚੋਹਲਾ ਸਾਹਿਬ ਵੱਲੋਂ ਦਾਖ਼ਲਾ ਮੁਹਿੰਮ 2021 ਲਈ ਜ਼ਿਲ੍ਹੇ ਵਿੱਚ ਬਿਹਤਰੀਨ ਕਾਰਗੁਜ਼ਾਰੀ ਲਈ ਪ੍ਰਸੰਸਾ ਅਤੇ ਹੌਂਸਲਾ ਅਫਜ਼ਾਈ ਕੀਤੀ । ਇਸ ਮੌਕੇ ਸੈਂਟਰ ਹੈੱਡ ਟੀਚਰ, ਸਰਕਾਰੀ ਪ੍ਰਾਇਮਰੀ ਸਕੂਲ ਸਰਹਾਲੀ ਕਲਾਂ ਲੜਕੇ, ਸ਼੍ਰੀ ਰਛਪਾਲ ਸਿੰਘ ਉਹਨਾਂ ਦੇ ਨਾਲ ਸਨ।